Site icon Dainik Savera Punjab

Jalandhar : MP ਗੁਰਜੀਤ ਸਿੰਘ ਔਜਲਾ ਨੇ AAP ਆਗੂ ਦੇ ਕਤਲ ’ਤੇ ਘੇਰੀ ਮਾਨ ਸਰਕਾਰ ; ਸਰਕਾਰ ’ਤੇ ਖੜ੍ਹੇ ਕੀਤੇ ਸਵਾਲ

Jalandhar News : ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ’ਤੇ ਗੰਭੀਰ ਸਵਾਲ ਖੜੇ ਕੀਤੇ ਹਨ। ਸਾਂਸਦ ਔਜਲਾ ਨੇ ਕਿਹਾ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਲਗਾਤਾਰ ਖਰਾਬ ਹੁੰਦੀ ਜਾ ਰਹੀ ਹੈ ਅਤੇ ਰੋਜ਼ਾਨਾ ਵੱਡੀਆਂ ਅਪਰਾਧਿਕ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਲਾਅ ਐਂਡ ਆਰਡਰ ਸੰਭਾਲਣ ਲਈ ਇੱਕ ਤਾਕਤਵਾਰ ਅਤੇ ਜਿੰਮੇਵਾਰ ਮੁੱਖ ਮੰਤਰੀ ਦੀ ਲੋੜ ਹੈ।

Big News : CCTV ਫੁਟੇਜ ‘ਚ ਦਿਸੇ ‘ਆਪ’ ਨੇਤਾ ਦੇ ਕਾਤਲ… ਵ੍ਹਾਈਟ ਸਕੂਟਰੀ ‘ਤੇ ਆਏ ਸੀ ਬਦਮਾਸ਼, ਪੰਜ ਮਾਰ ਕੇ ਹੋਏ ਫ਼ਰਾਰ

ਉਨ੍ਹਾਂ ਨੇ ਦੱਸਿਆ ਕਿ ਇਸ ਸਥਿਤੀ ਲਈ ਸਿਰਫ਼ ਪੰਜਾਬ ਸਰਕਾਰ ਹੀ ਨਹੀਂ, ਸਗੋਂ ਕੇਂਦਰ ਸਰਕਾਰ ਵੀ ਬਰਾਬਰ ਦੀ ਜ਼ਿੰਮੇਵਾਰ ਹੈ, ਜੋ ਇਸ ਸਮੇਂ ਮੂਕ ਦਰਸ਼ਕ ਬਣੀ ਹੋਈ ਹੈ। ਸਾਂਸਦ ਔਜਲਾ ਨੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨਾਲ ਗਦਾਰੀ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਦੇ ਆਗੂਆਂ ਨੂੰ ਬਿਆਨ ਦੇਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ।

Exit mobile version