Last Updated: October 10, 2026

Dainik Savera Times Logo

ਕੀਰਤਪੁਰ ਸਾਹਿਬ ਵਿਖੇਂ ਗੁਰੂ ਹਰਿਗੋਬਿੰਦ ਸਾਹਿਬ ਦਾ ਜੋਤੀ ਜੋਤ ਦਿਵਸ

7 months ਪਹਿਲਾ

ਕੀਰਤਪੁਰ ਸਾਹਿਬ ਵਿਖੇਂ ਗੁਰੂ ਹਰਿਗੋਬਿੰਦ ਸਾਹਿਬ ਦਾ ਜੋਤੀ ਜੋਤ ਦਿਵਸ

ਪੰਜਾਬ ਡੈਸਕ (ਦੈਨਿਕ ਸਵੇਰਾ): ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੋਤੀ ਜੋਤ ਦਿਹਾੜਾ ਅੱਜ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿੱਚ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸੰਗਤਾਂ ਵੱਡੀ ਗਿਣਤੀ ਵਿੱਚ ਪਹੁੰਚ ਕੇ ਗੁਰੂ ਸਾਹਿਬ ਦੇ ਪਵਿੱਤਰ ਜੀਵਨ ਨੂੰ ਯਾਦ ਕਰਦੀਆਂ ਰਹੀਆਂ।

ਲੁਧਿਆਣਾ: ਬੱਚੇ ਨੇ ਗੁਟਕਾ ਸਾਹਿਬ ਦੇ ਅੰਗ ਪਾੜ, ਗਲੀ ਦੇ ਵਿੱਚ ਸੁੱਟੇ

ਸਮਾਗਮ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਸਜਾਇਆ ਗਿਆ, ਜਿੱਥੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਰੂਹਾਨੀ ਅਨੰਦ ਬਖ਼ਸ਼ਿਆ। ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਐਸਜੀਪੀਸੀ ਦੇ ਮੁੱਖ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੇ ਮਹਾਨ ਕਾਰਜਾਂ ਬਾਰੇ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ। ਉਹਨਾਂ ਦੱਸਿਆ ਕਿ ਗੁਰੂ ਸਾਹਿਬ ਨੇ ਗਵਾਲੀਅਰ ਕਿਲ੍ਹੇ ਵਿੱਚ ਕੈਦ 52 ਰਾਜਿਆਂ ਨੂੰ ਆਜ਼ਾਦ ਕਰਵਾਇਆ ਸੀ।

Breaking: Air Canada Express ਜਹਾਜ਼ ਨਾਲ ਰਨਵੇ ‘ਤੇ ਹਾਦਸਾ, ਅਧਿਕਾਰੀ ਤਫ਼ਤੀਸ਼ ਵਿੱਚ

ਉਹਨਾਂ ਇਹ ਵੀ ਉਚਾਰਿਆ ਕਿ ਗੁਰੂ ਸਾਹਿਬ ਨੇ ਮੀਰੀ ਅਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰਕੇ ਰੂਹਾਨੀ ਅਤੇ ਸੰਸਾਰੀ ਤਾਕਤ ਦੇ ਸੰਤੁਲਨ ਦਾ ਸੰਦੇਸ਼ ਦਿੱਤਾ। ਆਪਣੇ ਜੀਵਨ ਦੌਰਾਨ ਗੁਰੂ ਸਾਹਿਬ ਨੇ ਚਾਰ ਜੰਗਾਂ ਲੜੀਆਂ ਅਤੇ ਚਾਰੇ ਜਿੱਤੀਆਂ। ਅੰਤਿਮ ਸਮੇਂ ਗੁਰੂ ਸਾਹਿਬ ਨੇ ਕੀਰਤਪੁਰ ਸਾਹਿਬ ਨੂੰ ਆਪਣਾ ਨਿਵਾਸ ਬਣਾਇਆ ਅਤੇ ਇੱਥੇ ਹੀ ਜੋਤੀ ਜੋਤ ਸਮਾਏ। ਅੱਜ ਸਾਰੀ ਸਿੱਖ ਸੰਗਤ ਵੱਲੋਂ ਇਹ ਪਵਿੱਤਰ ਦਿਹਾੜਾ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।

guru-hargobind-sahib-jyoti-jot-day

guru-hargobind-sahib-jyoti-jot-day

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.