Last Updated: November 27, 2026

Dainik Savera Times Logo

ਫਰੀਦਕੋਟ: ਗੁਰਵਿੰਦਰ ਸਿੰਘ ਕਤਲ ਮਾਮਲੇ ‘ਚ ਪਤਨੀ ਸਮੇਤ ਚਾਰ ਖ਼ਿਲਾਫ਼ 240 ਪੰਨਿਆਂ ਦੀ ਚਾਰਜਸ਼ੀਟ ਦਾਇਰ

28 February 2026 ਅੱਪਡੇਟ ਕੀਤਾ ਗਿਆ

ਫਰੀਦਕੋਟ: ਗੁਰਵਿੰਦਰ ਸਿੰਘ ਕਤਲ ਮਾਮਲੇ ‘ਚ ਪਤਨੀ ਸਮੇਤ ਚਾਰ ਖ਼ਿਲਾਫ਼ 240 ਪੰਨਿਆਂ ਦੀ ਚਾਰਜਸ਼ੀਟ ਦਾਇਰ

Faridkot ਜ਼ਿਲ੍ਹਾ ਪੁਲਿਸ ਨੇ ਪਿੰਡ ਸੁਖਾਂਵਾਲਾ ਵਿੱਚ ਤਕਰੀਬਨ ਤਿੰਨ ਮਹੀਨੇ ਪਹਿਲਾਂ ਹੋਏ ਗੁਰਵਿੰਦਰ ਸਿੰਘ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਮ੍ਰਿਤਕ ਦੀ ਪਤਨੀ ਸਮੇਤ ਚਾਰ ਮੁਲਜ਼ਮਾਂ ਵਿਰੁੱਧ ਜੇਐਮਆਈਸੀ ਅਦਾਲਤ ਵਿੱਚ 240 ਪੰਨਿਆਂ ਦੀ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਪੁਲਿਸ ਨੇ 85 ਦਿਨਾਂ ਵਿੱਚ ਜਾਂਚ ਪੂਰੀ ਕਰਕੇ 48 ਗਵਾਹਾਂ ਦੀ ਸੂਚੀ ਵੀ ਅਦਾਲਤ ਅੱਗੇ ਪੇਸ਼ ਕੀਤੀ ਹੈ।

ਪਤਨੀ ਅਤੇ ਉਸਦੇ ਪ੍ਰੇਮੀ ਸਮੇਤ ਚਾਰ ਗ੍ਰਿਫ਼ਤਾਰ

ਸਦਰ ਫਰੀਦਕੋਟ ਪੁਲਿਸ ਨੇ ਇਸ ਮਾਮਲੇ ਵਿੱਚ ਰੁਪਿੰਦਰ ਕੌਰ, ਉਸਦੇ ਕਥਿਤ ਪ੍ਰੇਮੀ ਹਰਕੰਵਲਪ੍ਰੀਤ ਸਿੰਘ (ਵਾਸੀ ਪਿੰਡ ਬੱਲੂਆਣਾ, ਬਠਿੰਡਾ), ਉਸਦੇ ਦੋਸਤ ਵਿਸ਼ਵਜੀਤ ਕੁਮਾਰ (ਵਾਸੀ ਮੰਡੀ ਡੱਬਵਾਲੀ, ਹਰਿਆਣਾ) ਅਤੇ ਰੁਪਿੰਦਰ ਦੀ ਸਹੇਲੀ ਵੀਰਿੰਦਰ ਕੌਰ (ਵਾਸੀ ਫਰੀਦਕੋਟ) ਨੂੰ ਗ੍ਰਿਫ਼ਤਾਰ ਕੀਤਾ ਹੈ। ਚਾਰੇ ਮੁਲਜ਼ਮ ਇਸ ਵੇਲੇ ਨਿਆਂਇਕ ਹਿਰਾਸਤ ਹੇਠ ਜੇਲ੍ਹ ਵਿੱਚ ਹਨ।

READ ALSO : ਵੱਡਾ ਪ੍ਰਸ਼ਾਸ਼ਨਿਕ ਫੇਰਬਦਲ, Delhi ਦੇ IPS ਦਾ ਚੰਡੀਗੜ੍ਹ ਤਬਾਦਲਾ, DIG ਵਜੋਂ ਸੰਭਾਲਣਗੇ ਕਮਾਨ, ਜਾਣੋ ਕੌਣ ਹਨ ਪੰਜਾਬ ਦੇ ਨਵੇਂ DIG

ਨਾਜਾਇਜ਼ ਸਬੰਧਾਂ ਕਾਰਨ ਰਚੀ ਸਾਜ਼ਿਸ਼

ਪੁਲਿਸ ਵੱਲੋਂ ਦਾਇਰ ਚਾਰਜਸ਼ੀਟ ਮੁਤਾਬਕ ਰੁਪਿੰਦਰ ਕੌਰ ਅਤੇ ਹਰਕੰਵਲਪ੍ਰੀਤ ਸਿੰਘ ਦੇ ਕਥਿਤ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਗੁਰਵਿੰਦਰ ਸਿੰਘ ਦੀ ਹੱਤਿਆ ਦੀ ਸਾਜ਼ਿਸ਼ ਰਚੀ ਗਈ। ਘਟਨਾ 28 ਨਵੰਬਰ 2025 ਦੀ ਰਾਤ ਦੀ ਹੈ, ਜਦੋਂ ਗੁਰਵਿੰਦਰ ਸਿੰਘ ਦੀ ਮੌਤ ਸ਼ੱਕੀ ਹਾਲਾਤਾਂ ਵਿੱਚ ਉਸਦੇ ਘਰ ਵਿੱਚ ਹੋਈ ਅਤੇ ਉਸਦੀ ਲਾਸ਼ ਛੱਤ ਤੋਂ ਬਰਾਮਦ ਹੋਈ ਸੀ।

ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ ਨੇ ਸਭ ਤੋਂ ਪਹਿਲਾਂ ਪਰਿਵਾਰ ਨੂੰ ਇਸ ਬਾਰੇ ਸੂਚਿਤ ਕੀਤਾ। ਮ੍ਰਿਤਕ ਦੀ ਵਿਆਹੁਤਾ ਭੈਣ ਮਨਵੀਰ ਕੌਰ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ। ਸ਼ੁਰੂਆਤ ਵਿੱਚ ਰੁਪਿੰਦਰ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਬਾਅਦ ਵਿੱਚ ਜਾਂਚ ਦੌਰਾਨ ਹੋਰ ਤਿੰਨ ਮੁਲਜ਼ਮਾਂ ਨੂੰ ਵੀ ਕਾਬੂ ਕੀਤਾ ਗਿਆ।

ਪਹਿਲਾਂ ਨਸ਼ੀਲੀ ਦਵਾਈ ਨਾਲ ਮਾਰਨ ਦੀ ਯੋਜਨਾ

ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮਾਂ ਨੇ ਪਹਿਲਾਂ ਗੁਰਵਿੰਦਰ ਸਿੰਘ ਨੂੰ ਨਸ਼ੀਲੀ ਦਵਾਈ ਦੇ ਕੇ ਮਾਰਨ ਦੀ ਯੋਜਨਾ ਬਣਾਈ ਸੀ, ਪਰ ਸਫਲ ਨਾ ਹੋਣ ‘ਤੇ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਪੁਲਿਸ ਅਨੁਸਾਰ ਜਨਵਰੀ 2025 ਵਿੱਚ ਕੈਨੇਡਾ ਤੋਂ ਵਾਪਸ ਆਈ ਰੁਪਿੰਦਰ ਕੌਰ ਦੇ ਹਰਕੰਵਲਪ੍ਰੀਤ ਨਾਲ ਸੰਬੰਧ ਸਨ ਅਤੇ ਦੋਵੇਂ ਪਰਿਵਾਰ ਤੋਂ ਲੁਕ ਕੇ ਮਿਲਦੇ ਰਹਿੰਦੇ ਸਨ।

ਉਸਦੀ ਸਹੇਲੀ ਵੀਰਿੰਦਰ ਕੌਰ ਨੂੰ ਵੀ ਇਸ ਰਿਸ਼ਤੇ ਦੀ ਜਾਣਕਾਰੀ ਸੀ ਅਤੇ ਕਥਿਤ ਤੌਰ ‘ਤੇ ਸਾਜ਼ਿਸ਼ ਵਿੱਚ ਸਹਿਯੋਗ ਦਿੱਤਾ ਗਿਆ। ਘਟਨਾ ਵਾਲੀ ਰਾਤ ਹਰਕੰਵਲਪ੍ਰੀਤ ਸਿੰਘ ਆਪਣੇ ਦੋਸਤ ਵਿਸ਼ਵਜੀਤ ਕੁਮਾਰ ਨਾਲ ਕਾਰ ਵਿੱਚ ਰੁਪਿੰਦਰ ਦੇ ਘਰ ਪਹੁੰਚਿਆ ਅਤੇ ਪਹਿਲਾਂ ਤੋਂ ਬਣਾਈ ਯੋਜਨਾ ਅਨੁਸਾਰ ਅਪਰਾਧ ਨੂੰ ਅੰਜਾਮ ਦਿੱਤਾ ਗਿਆ।

ਹੁਣ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਹੋਣ ਨਾਲ ਮਾਮਲੇ ਦੀ ਸੁਣਵਾਈ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਦਾਲਤੀ ਕਾਰਵਾਈ ਮਹੱਤਵਪੂਰਨ ਮੋੜ ਲੈ ਸਕਦੀ ਹੈ।

Barnala ‘ਚ ਅੱਜ Rahul Gandhi ਦੀ ਵੱਡੀ ਰੈਲੀ ਤੋਂ ਪਹਿਲਾਂ ਦੇਖੋ, ਵਰਕਰਾਂ ਨੇ ਕਿਵੇਂ ਕੀਤੀਆਂ ਤਿਆਰੀਆਂ


ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.