Site icon Dainik Savera Punjab

PUNJAB : ਜਲੰਧਰ ‘ਚ ਮੁੜ ਸਾਹਮਣੇ ਆਈ ਬੇਅਦਬੀ ਦੀ ਘਟਨਾ, ਪਵਿੱਤਰ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਖਿਲਾਰੇ

Jalandhar News : ਪੰਜਾਬ ‘ਚ ਮੁੜ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਜਲੰਧਰ ‘ਚ ਪਵਿੱਤਰ ਗੁਟਕਾ ਸਾਹਿਬ (Gutka Sahib Beadabi) ਦੇ ਅੰਗ ਪਾੜ ਕੇ ਖਿਲਾਰੇ ਗਏ ਹਨ। ਘਟਨਾ ਸੋਮਵਾਰ ਰਾਤ 11 ਵਜੇ ਰਾਜਾ ਗਾਰਡਨ ਦੀ ਦੱਸੀ ਜਾ ਰਹੀ ਹੈ, ਜਿਥੇ ਗਲੀ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਅੰਗ ਪਾੜ ਕੇ ਖਿਲਾਰੇ ਗਏ ਸੀ। ਘਟਨਾ ਕਾਰਨ ਸਿੱਖ ਜਥੇਬੰਦੀਆਂ ‘ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਸਿੱਖ ਸੰਗਤ ਅਤੇ ਨਿਹੰਗ ਸਿੰਘ ਸਮੂਹ ਵੱਡੀ ਗਿਣਤੀ ਵਿੱਚ ਮੌਕੇ ‘ਤੇ ਪਹੁੰਚੇ। ਇਸ ਘਟਨਾ ਕਾਰਨ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਹੈ, ਜਿਸ ਕਾਰਨ ਬਸਤੀ ਬਾਵਾ ਖੇਲ ਪੁਲਿਸ ਸਟੇਸ਼ਨ ਤੋਂ ਪੁਲਿਸ ਅਤੇ ਪੀਸੀਆਰ ਟੀਮਾਂ ਨੂੰ ਸਥਿਤੀ ‘ਤੇ ਕਾਬੂ ਪਾਉਣ ਲਈ ਕਿਹਾ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨਿਹੰਗਾਂ ਨੇ ਲੋਕਾਂ ਨਾਲ ਮਿਲ ਕੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ।

ਬਸਤੀ ਬਾਵਾ ਖੇਲ ਪੁਲਿਸ ਸਟੇਸ਼ਨ ਦੇ ਐਸਐਚਓ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਗੁੱਸੇ ਵਿੱਚ ਆਈ ਭੀੜ ਨੂੰ ਸ਼ਾਂਤ ਕੀਤਾ ਅਤੇ ਪੂਰੇ ਸਤਿਕਾਰ ਨਾਲ ਗੁਟਕਾ ਸਾਹਿਬ ਦੇ ਅੰਗ ਇਕੱਠੇ ਕੀਤੇ ਅਤੇ ਅਗਲੀ ਕਾਰਵਾਈ ਲਈ ਪੁਲਿਸ ਸਟੇਸ਼ਨ ਭੇਜ ਦਿੱਤੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

Exit mobile version