P?c1=2&c2=40696273&cv=3.9

Dainik Savera Times Logo

ਜਲੰਧਰ ਵਿੱਚ ਅੱਜ half day: ਸਕੂਲ, ਕਾਲਜ ਅਤੇ ਆਈ.ਟੀ.ਆਈ. ਬੰਦ, ਜਾਣੋ ਕਾਰਨ

4 months पहले

ਜਲੰਧਰ ਵਿੱਚ ਅੱਜ half day: ਸਕੂਲ, ਕਾਲਜ ਅਤੇ ਆਈ.ਟੀ.ਆਈ. ਬੰਦ, ਜਾਣੋ ਕਾਰਨ

Holiday news: ਅੱਜ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਣ ਵਾਲੇ ਸਾਰੇ ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈ. ਸੰਸਥਾਵਾਂ ਲਈ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਰੀ ਕੀਤਾ ਹੈ।ਜਲੰਧਰ ਦੇ ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ।

ਦੱਸ ਦਈਏ ਕਿ ਭਗਵਾਨ ਵਾਲਮੀਕਿ ਮਹਾਰਾਜ ਦੀ ਜਯੰਤੀ ਮਨਾਉਣ ਲਈ 6 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਸਕੂਲ, ਕਾਲਜ ਅਤੇ ਆਈ.ਟੀ.ਆਈ. ਸੰਸਥਾਵਾਂ ਵਿੱਚ ਛੁੱਟੀ ਰਹੇਗੀ।

ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿੱਚ ਛੁੱਟੀ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ (ਆਈ.ਏ.ਐਸ.) ਨੇ ਭਗਵਾਨ ਵਾਲਮੀਕਿ ਮਹਾਰਾਜ ਦੀ ਜਯੰਤੀ ਮੌਕੇ ਜਲੰਧਰ ਸ਼ਹਿਰ ਵਿੱਚ ਕੱਢੇ ਜਾ ਰਹੇ ਜਲੂਸ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ:ਅਨੰਦਪੁਰ ਸਾਹਿਬ ‘ਚ ਹੋਣਗਾ ਮੁੱਖ ਸਮਾਗਮ, ਤਿਆਰੀਆਂ ਜੋਰਾਂ ‘ਤੇ

ਹੁਕਮਾਂ ਅਨੁਸਾਰ, ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਸਥਿਤ ਸਕੂਲ, ਕਾਲਜ ਅਤੇ ਆਈ.ਟੀ.ਆਈ. (ਸਰਕਾਰੀ ਅਤੇ ਨਿੱਜੀ ਦੋਵੇਂ) 6 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।

ਵੀਡੀਓ: Tarn Taran : LIC HFL ਵੱਲੋਂ ਹੜ ਤੋਂ ਪ੍ਰਭਾਵਿਤ ਕਿਸਾਨਾਂ ਦੀ ਲਈ ਕੀਤੀ ਗਈ ਵੱਡੀ ਮਦਦ

खबरें और भी हैं...

Copyright © 2026 Dainik Savera Times. All rights reserved.