Last Updated: November 7, 2026

Dainik Savera Times Logo

ਲੁਧਿਆਣਾ ਵਾਸੀਆਂ ਲਈ ਵੱਡੀ ਖੁਸ਼ਖਬਰੀ! ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਤੋਂ ਜਲਦੀ ਉਡਾਣਾਂ ਸ਼ੁਰੂ

1 February 2026 ਅੱਪਡੇਟ ਕੀਤਾ ਗਿਆ

ਲੁਧਿਆਣਾ ਵਾਸੀਆਂ ਲਈ ਵੱਡੀ ਖੁਸ਼ਖਬਰੀ! ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਤੋਂ ਜਲਦੀ ਉਡਾਣਾਂ ਸ਼ੁਰੂ

Punjab News: ਲੰਮੇ ਇੰਤਜ਼ਾਰ ਤੋਂ ਬਾਅਦ ਲੁਧਿਆਣਾ ਵਾਸੀਆਂ ਲਈ ਇੱਕ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਨੇੜੇ ਬਣੇ ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਨੂੰ ਹੁਣ ਆਖ਼ਿਰਕਾਰ ਚਾਲੂ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ, ਭਲਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਹਵਾਈ ਅੱਡੇ ਦਾ ਵਰਚੂਅਲ ਉਦਘਾਟਨ ਕੀਤਾ ਜਾਵੇਗਾ। ਏਅਰਪੋਰਟ ਟਰਮੀਨਲ ਪੂਰੀ ਤਰ੍ਹਾਂ ਤਿਆਰ ਹੋ ਚੁੱਕਾ ਹੈ ਅਤੇ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਹਲਵਾਰਾ ਏਅਰਪੋਰਟ ਦੇ ਸ਼ੁਰੂ ਹੋਣ ਨਾਲ ਲੁਧਿਆਣਾ ਦੇ ਉਦਯੋਗਕ ਖੇਤਰ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ। ਇਸ ਨਾਲ ਨਾ ਸਿਰਫ਼ ਵਿਦੇਸ਼ ਜਾਣ ਵਾਲੇ ਯਾਤਰੀਆਂ ਨੂੰ ਸਹੂਲਤ ਮਿਲੇਗੀ, ਸਗੋਂ ਦਿੱਲੀ, ਮੁੰਬਈ ਅਤੇ ਕੋਲਕਾਤਾ ਵਰਗੇ ਵੱਡੇ ਸ਼ਹਿਰਾਂ ਤੱਕ ਯਾਤਰਾ ਕਰਨਾ ਵੀ ਕਾਫ਼ੀ ਆਸਾਨ ਹੋ ਜਾਵੇਗਾ।

ਮਾਰਚ ਦੇ ਪਹਿਲੇ ਹਫ਼ਤੇ ਤੋਂ ਉਡਾਣਾਂ ਸ਼ੁਰੂ ਹੋਣ ਦੀ ਸੰਭਾਵਨਾ

ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਨੂੰ ਲੈ ਕੇ ਹੁਣ ਇੱਕ ਹੋਰ ਵੱਡਾ ਅਪਡੇਟ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਪ੍ਰਧਾਨ ਮੰਤਰੀ ਵੱਲੋਂ ਉਦਘਾਟਨ ਤੋਂ ਲਗਭਗ ਇੱਕ ਮਹੀਨੇ ਬਾਅਦ, ਇਸ ਹਵਾਈ ਅੱਡੇ ਤੋਂ ਨਿਯਮਤ ਉਡਾਣਾਂ ਮਾਰਚ ਦੇ ਪਹਿਲੇ ਹਫ਼ਤੇ ਵਿੱਚ ਸ਼ੁਰੂ ਹੋ ਸਕਦੀਆਂ ਹਨ।

READ ALSO : BREAKING: PM Modi ਦੇ Adampur Airport ‘ਤੇ Land ਹੋਣ ਤੋਂ ਪਹਿਲਾ ਪੈ ਗਿਆ ਮੀਂਹ, ਨਹੀਂ ਉਡੇਗਾ Helicopter

ਫਲਾਈਟਾਂ ਦਾ ਸ਼ਡਿਊਲ ਜਾਰੀ

ਏਅਰ ਇੰਡੀਆ ਐਕਸਪ੍ਰੈਸ ਨੇ ਦਿੱਲੀ ਤੋਂ ਲੁਧਿਆਣਾ ਲਈ ਉਡਾਣਾਂ ਸ਼ੁਰੂ ਕਰਨ ਦੀ ਤਿਆਰੀ ਪੂਰੀ ਕਰ ਲਈ ਹੈ। ਇਹ ਉਡਾਣਾਂ ਰੋਜ਼ਾਨਾ ਦੋ ਵਾਰ ਚਲਾਈਆਂ ਜਾਣਗੀਆਂ। ਇਸ ਗੱਲ ਦੀ ਪੁਸ਼ਟੀ ਪੰਜਾਬ ਸਿਵਲ ਏਵੀਏਸ਼ਨ ਵਿਭਾਗ ਦੀ ਸਕੱਤਰ ਸੋਨਾਲੀ ਗਿਰੀ ਵੱਲੋਂ ਕੀਤੀ ਗਈ ਹੈ।

ਇਸ ਨਾਲ ਸਪੱਸ਼ਟ ਹੋ ਗਿਆ ਹੈ ਕਿ ਹਲਵਾਰਾ ਏਅਰਪੋਰਟ ਤੋਂ ਦਿੱਲੀ ਲਈ ਹਵਾਈ ਸੇਵਾ ਜਲਦੀ ਹੀ ਆਮ ਲੋਕਾਂ ਲਈ ਉਪਲਬਧ ਹੋਵੇਗੀ। ਹਾਲਾਂਕਿ, ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹਵਾਈ ਫੌਜ ਦੀਆਂ ਕੁਝ ਪ੍ਰਵਾਨਗੀਆਂ ਅਤੇ ਹੋਰ ਤਕਨੀਕੀ ਰਸਮੀ ਕਾਰਵਾਈਆਂ ਕਾਰਨ ਉਡਾਣਾਂ ਦੀ ਸ਼ੁਰੂਆਤ ਵਿੱਚ ਲਗਭਗ ਇੱਕ ਮਹੀਨੇ ਦੀ ਦੇਰੀ ਹੋ ਸਕਦੀ ਹੈ।

ਕੁੱਲ ਮਿਲਾ ਕੇ, ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਦਾ ਚਾਲੂ ਹੋਣਾ ਲੁਧਿਆਣਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਲਈ ਵਿਕਾਸ ਦੀ ਨਵੀਂ ਉਡਾਨ ਸਾਬਤ ਹੋਵੇਗਾ।

Budget 2026 Highlights: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ “ਵਿਕਸਿਤ ਭਾਰਤ” ਲਈ ਰੋਡਮੈਪ ਕੀਤਾ ਪੇਸ਼

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.