Site icon Dainik Savera Punjab

Hardeep Singh Nijjar ਹੱਤਿਆ ਮਾਮਲਾ: ਕੈਨੇਡਾ ਸਰਕਾਰ ਨੇ ਜਾਣਕਾਰੀ ਗੁਪਤ ਰੱਖਣ ਲਈ ਅਦਾਲਤ ਦਾ ਦਰਵਾਜ਼ਾ ਖਟਖਟਾਇਆ

Hardeep Singh Nijjar murder case: Canadian government moves court to keep information confidential

Hardeep Singh Nijjar murder case: Canadian government moves court to keep information confidential

ਕੈਨੇਡਾ ਸਰਕਾਰ ਨੇ ਬ੍ਰਿਟਿਸ਼ ਕੋਲੰਬੀਆ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਬੇਨਤੀ ਕੀਤੀ ਹੈ ਕਿ ਸਾਲ 2023 ਵਿੱਚ ਹੋਈ ਖਾਲਿਸਤਾਨ ਸਮਰਥਕ ਨੇਤਾ ਹਰਦੀਪ ਸਿੰਘ ਨਿੱਜਰ ਦੀ ਹੱਤਿਆ ਨਾਲ ਜੁੜੇ ਮਾਮਲੇ ਦੌਰਾਨ ਅਜਿਹੀ ਕੋਈ ਸੰਵੇਦਨਸ਼ੀਲ ਜਾਣਕਾਰੀ ਜਨਤਕ ਨਾ ਕੀਤੀ ਜਾਵੇ, ਜੋ ਦੇਸ਼ ਦੇ ਕੌਮਾਂਤਰੀ ਸਬੰਧਾਂ ਜਾਂ ਰਾਸ਼ਟਰੀ ਸੁਰੱਖਿਆ ਲਈ ਹਾਨੀਕਾਰਕ ਸਾਬਤ ਹੋ ਸਕਦੀ ਹੈ। ਇਸ ਸਬੰਧੀ ਅਰਜ਼ੀ ਕੈਨੇਡਾ ਦੇ ਅਟਾਰਨੀ ਜਨਰਲ ਵੱਲੋਂ ਦਾਇਰ ਕੀਤੀ ਗਈ ਹੈ।

ਸਰਕਾਰ ਦਾ ਕਹਿਣਾ ਹੈ ਕਿ ਕੇਸ ਨਾਲ ਜੁੜੇ ਕੁਝ ਦਸਤਾਵੇਜ਼ ਅਤੇ ਸਬੂਤ ਜੇਕਰ ਜਨਤਕ ਹੋ ਜਾਂਦੇ ਹਨ ਤਾਂ ਇਸ ਨਾਲ ਕੈਨੇਡਾ ਦੇ ਹੋਰਨਾਂ ਦੇਸ਼ਾਂ ਨਾਲ ਕੂਟਨੀਤਿਕ ਸਬੰਧ ਪ੍ਰਭਾਵਿਤ ਹੋ ਸਕਦੇ ਹਨ। ਇਸ ਲਈ ਹੱਤਿਆ ਕਾਂਡ ਦੇ ਸੰਵੇਦਨਸ਼ੀਲ ਪਹਿਲੂਆਂ ਨੂੰ ਗੁਪਤ ਰੱਖਣਾ ਲਾਜ਼ਮੀ ਹੈ। ਨਿੱਜਰ ਹੱਤਿਆ ਮਾਮਲੇ ਦੀ ਸੁਣਵਾਈ ਇਸ ਸਾਲ ਦੇ ਅੰਤ ਵਿੱਚ ਸ਼ੁਰੂ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

READ ALSO :Teacher Protest: TET ਫੈਸਲੇ ਵਿਰੁੱਧ ਸਾਂਝੇ ਅਧਿਆਪਕ ਮੋਰਚੇ ਦੀ ਰੋਸ ਰੈਲੀ, ਕੇਂਦਰ ਅਤੇ ਪੰਜਾਬ ਸਰਕਾਰ ‘ਤੇ ਨਿਸ਼ਾਨਾ

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਚਾਰ ਭਾਰਤੀ ਨਾਗਰਿਕ ਕਰਣ ਬਰਾੜ, ਕਮਲਪ੍ਰੀਤ ਸਿੰਘ, ਕਰਣਪ੍ਰੀਤ ਸਿੰਘ ਅਤੇ ਅਮਨਦੀਪ ਸਿੰਘ’ਤੇ ਹੱਤਿਆ ਅਤੇ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਗਾਏ ਗਏ ਹਨ। ਇਹ ਸਾਰੇ ਇਸ ਸਮੇਂ ਨਿਆਇਕ ਹਿਰਾਸਤ ਵਿੱਚ ਹਨ ਅਤੇ ਟ੍ਰਾਇਲ ਸ਼ੁਰੂ ਹੋਣ ਤੱਕ ਹਿਰਾਸਤ ਵਿੱਚ ਹੀ ਰਹਿਣਗੇ। ਬ੍ਰਿਟਿਸ਼ ਕੋਲੰਬੀਆ ਅਭਿਯੋਜਨਾ ਸੇਵਾ ਦੇ ਬੁਲਾਰੇ ਅਨੁਸਾਰ ਮਾਮਲਾ ਹਾਲੇ ਪ੍ਰੀ-ਟ੍ਰਾਇਲ ਪੜਾਅ ਵਿੱਚ ਹੈ ਅਤੇ ਸੁਣਵਾਈ ਅਗਸਤ ਤੋਂ ਪਹਿਲਾਂ ਸ਼ੁਰੂ ਹੋਣ ਦੀ ਸੰਭਾਵਨਾ ਨਹੀਂ ਹੈ।

ਹਰਦੀਪ ਸਿੰਘ ਨਿੱਜਰ ਦੀ 18 ਜੂਨ 2023 ਨੂੰ ਬ੍ਰਿਟਿਸ਼ ਕੋਲੰਬੀਆ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਕੈਨੇਡਾ ਦੇ ਤਤਕਾਲੀ ਪ੍ਰਧਾਨ ਮੰਤਰੀ Justin Trudeau ਨੇ ਸੰਸਦ ਵਿੱਚ ਕਤਲ ਵਿੱਚ ਭਾਰਤੀ ਏਜੰਟਾਂ ਦੀ ਸੰਭਾਵਿਤ ਸ਼ਮੂਲੀਅਤ ਦਾ ਦੋਸ਼ ਲਗਾਇਆ ਸੀ। ਹਾਲਾਂਕਿ ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਸਪੱਸ਼ਟ ਤੌਰ ’ਤੇ ਰੱਦ ਕਰਦਿਆਂ ਇਨ੍ਹਾਂ ਨੂੰ ਬੇਤੁਕਾ ਅਤੇ ਰਾਜਨੀਤਿਕ ਤੌਰ ’ਤੇ ਪ੍ਰੇਰਿਤ ਕਰਾਰ ਦਿੱਤਾ ਸੀ। ਇਸ ਵਿਵਾਦ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਕੂਟਨੀਤਿਕ ਤਣਾਅ ਵਧ ਗਿਆ ਸੀ।

ਇਸ ਮਾਮਲੇ ਨਾਲ ਸੰਬੰਧਤ ਕਾਰਵਾਈਆਂ ’ਤੇ ਪਹਿਲਾਂ ਹੀ ਪ੍ਰਕਾਸ਼ਨ ਪਾਬੰਦੀ ਲਾਗੂ ਹੈ, ਜਿਸ ਕਰਕੇ ਕੇਸ ਪ੍ਰਬੰਧਨ ਨਾਲ ਜੁੜੀਆਂ ਪ੍ਰੀ-ਟ੍ਰਾਇਲ ਸੁਣਵਾਈਆਂ ਅਤੇ ਦਲੀਲਾਂ ਨੂੰ ਜਨਤਕ ਨਹੀਂ ਕੀਤਾ ਜਾ ਸਕਦਾ। ਇਸਤਗਾਸਾ ਪੱਖ ਮੁਤਾਬਕ ਪ੍ਰੀ-ਟ੍ਰਾਇਲ ਦਲੀਲਾਂ ਅਗਸਤ ਤੱਕ ਜਾਰੀ ਰਹਿ ਸਕਦੀਆਂ ਹਨ, ਜਿਸ ਤੋਂ ਬਾਅਦ ਮੁਕੱਦਮੇ ਦੀ ਤਰੀਖ ਨਿਰਧਾਰਤ ਕੀਤੀ ਜਾਵੇਗੀ।

ਇਸ ਦਰਮਿਆਨ, ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਨੇ ਕਿਹਾ ਹੈ ਕਿ ਜੇਕਰ ਠੋਸ ਸਬੂਤ ਸਾਹਮਣੇ ਆਉਂਦੇ ਹਨ ਤਾਂ ਭਾਰਤ ਕੈਨੇਡਾ ਨਾਲ ਸਹਿਯੋਗ ਕਰਨ ਲਈ ਤਿਆਰ ਹੈ। ਉਨ੍ਹਾਂ ਇਹ ਵੀ ਦੁਹਰਾਇਆ ਕਿ ਭਾਰਤ ਕਾਨੂੰਨ ਦੇ ਦਾਇਰੇ ਵਿੱਚ ਕੰਮ ਕਰਦਾ ਹੈ ਅਤੇ ਜੇਕਰ ਕੋਈ ਵੀ ਕਿਸੇ ਵੀ ਪੱਧਰ ’ਤੇ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।

BJP ਮਹਾਂਮੰਤਰੀ Tarun Chugh ਦੇ ਦਫ਼ਤਰ ‘ਚ ਵਰਕਰਾਂ ਨੇ ਦੇਖਿਆ PM ਮੋਦੀ “ਮਨ ਕੀ ਬਾਤ’ ਪ੍ਰੋਗਰਾਮ

Exit mobile version