Punjab News
Punjab News

Harmeet Singh Kalka :ਦਿੱਲੀ ਕਮੇਟੀ ਦੇ ਅਧੀਨ ਚੱਲਣ ਵਾਲੇ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਕਲਾਸ 5 ਦੀ ਪਾਠਪੁਸਤਕ ਨੂੰ ਲੈ ਕੇ ਹਾਲ ਹੀ ਵਿੱਚ ਵਿਵਾਦ ਉੱਠਿਆ। ਇਸ ਕਿਤਾਬ ਵਿੱਚ ਦਰਸਾਇਆ ਗਿਆ ਹੈ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਹੇਮਕੁੰਡ ਸਾਹਿਬ ਵਿੱਚ “ਮਹਾਕਾਲ” ਦੀ ਪੂਜਾ ਕੀਤੀ।
ਇਸ ਮਾਮਲੇ ‘ਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੂੰ ਪੱਤਰ ਭੇਜਿਆ ਗਿਆ। ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਕਿ ਸੰਘਤ ਨੂੰ ਸਹੀ ਜਾਣਕਾਰੀ ਦੇਣ ਲਈ “ਮਹਾਕਾਲ” ਦਾ ਅਰਥ ਰੱਬ ਦੀ ਪੂਜਾ ਹੈ।