skip to content

Last Updated: October 11, 2026

Dainik Savera Times Logo

ਚੱਬੇਵਾਲ ਤੋਂ ਆਮ ਆਦਮੀ ਪਾਰਟੀ ਨੂੰ ਝਟਕਾ, ਹਰਮਿੰਦਰ ਸਿੰਘ ਸੰਧੂ ਨੇ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

9 months ਪਹਿਲਾ

ਚੱਬੇਵਾਲ ਤੋਂ ਆਮ ਆਦਮੀ ਪਾਰਟੀ ਨੂੰ ਝਟਕਾ, ਹਰਮਿੰਦਰ ਸਿੰਘ ਸੰਧੂ ਨੇ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਹੁਸ਼ਿਆਰਪੁਰ ਡੈਸਕ : ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ (AAP) ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਪਾਰਟੀ ਦੇ ਹਲਕਾ ਇੰਚਾਰਜ ਅਤੇ ਸਾਬਕਾ ਉਮੀਦਵਾਰ ਹਰਮਿੰਦਰ ਸਿੰਘ ਸੰਧੂ ਨੇ ਅੱਜ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਦੇ ਇਸ ਕਦਮ ਨਾਲ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।

ਜ਼ਿਕਰਯੋਗ ਹੈ ਕਿ ਹਰਮਿੰਦਰ ਸਿੰਘ ਸੰਧੂ ਨੇ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਵਿਧਾਨ ਸਭਾ ਚੋਣ ਲੜੀ ਸੀ, ਪਰ ਉਹ ਕਾਂਗਰਸ ਦੇ ਉਮੀਦਵਾਰ ਡਾ. ਰਾਜ ਕੁਮਾਰ ਕੋਲੋਂ ਹਾਰ ਗਏ ਸਨ। ਇਸ ਤੋਂ ਬਾਅਦ ਸਿਆਸੀ ਸਮੀਕਰਨ ਬਦਲੇ ਅਤੇ ਡਾ. ਰਾਜ ਕੁਮਾਰ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਲੋਕ ਸਭਾ ਚੋਣ ਲੜੀ। ਜ਼ਿਮਨੀ ਚੋਣ ਦੌਰਾਨ ਵੀ ਪਾਰਟੀ ਵੱਲੋਂ ਹਰਮਿੰਦਰ ਸੰਧੂ ਨੂੰ ਪਿੱਛੇ ਛੱਡਦਿਆਂ ਡਾ. ਰਾਜ ਕੁਮਾਰ ਦੇ ਪੁੱਤਰ ਇਸ਼ਾਨਕ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ, ਜਿਸ ਕਾਰਨ ਸੰਧੂ ਕਾਫ਼ੀ ਨਿਰਾਸ਼ ਨਜ਼ਰ ਆਏ।

READ ALSO : ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ, ਖਰੀਦਦਾਰਾਂ ਲਈ ਸੁਨਹਿਰਾ ਮੌਕਾ

ਦੱਸਿਆ ਜਾਂਦਾ ਹੈ ਕਿ ਹਰਮਿੰਦਰ ਸਿੰਘ ਸੰਧੂ 2017 ਤੋਂ ਲਗਾਤਾਰ ਆਮ ਆਦਮੀ ਪਾਰਟੀ ਲਈ ਮਿਹਨਤ ਕਰ ਰਹੇ ਸਨ। ਹਾਲਾਂਕਿ ਪਾਰਟੀ ਛੱਡਣ ਦੇ ਪਿੱਛੇ ਮੁੱਖ ਕਾਰਨ ਉਨ੍ਹਾਂ ਨੂੰ ਪਾਰਟੀ ਅੰਦਰ ਮਾਣ-ਸਤਿਕਾਰ ਨਾ ਮਿਲਣਾ ਦੱਸਿਆ ਜਾ ਰਿਹਾ ਹੈ, ਜਿਸ ਨਾਲ ਉਹ ਖੁਦ ਨੂੰ ਅਣਦੇਖਾ ਮਹਿਸੂਸ ਕਰ ਰਹੇ ਸਨ।

ਅਸਤੀਫੇ ਤੋਂ ਬਾਅਦ ਹੁਣ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਹਰਮਿੰਦਰ ਸਿੰਘ ਸੰਧੂ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ “ਘਰ ਵਾਪਸੀ” ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਸੰਧੂ ਦੇ ਪਿਤਾ ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਆਗੂ ਰਹੇ ਹਨ। ਖੁਦ ਹਰਮਿੰਦਰ ਸੰਧੂ ਨੇ ਵੀ 2017 ਦੀ ਵਿਧਾਨ ਸਭਾ ਚੋਣ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਅਕਾਲੀ ਦਲ ਤੋਂ ਅਸਤੀਫਾ ਦੇ ਕੇ ਲੜੀ ਸੀ।

ਸਿਆਸੀ ਮਾਹਿਰਾਂ ਦੇ ਅਨੁਸਾਰ, ਸੰਧੂ ਦਾ ਅਸਤੀਫਾ ਆਉਣ ਵਾਲੇ ਸਮੇਂ ਵਿੱਚ ਚੱਬੇਵਾਲ ਹਲਕੇ ਦੀ ਸਿਆਸਤ ’ਤੇ ਗਹਿਰਾ ਅਸਰ ਪਾ ਸਕਦਾ ਹੈ।

Meesho ਦੇ ਸ਼ੇਅਰਾਂ ਨੂੰ ਵੱਡਾ ਝਟਕਾ, 5% lower circuit ਨਾਲ ਨਿਵੇਸ਼ਕਾਂ ਦੀ ਚਿੰਤਾ ਵਧੀ

Aam Aadmi Party suffers setback from Chabbewal, Harminder Singh Sandhu resigns from primary membership

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.