Site icon Dainik Savera Punjab

ਹਰਸਿਮਰਤ ਕੌਰ ਬਾਦਲ ਵੱਲੋਂ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ‘ਤੇ ਬਠਿੰਡਾ ਤੋਂ ਬਨਾਰਸ ਤਕ ਸਪੈਸ਼ਲ ਟ੍ਰੇਨ ਚਲਾਉਣ ਦੀ ਮੰਗ

Harsimrat Kaur Badal : ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ (MP Harsimrat Kaur Badal) ਨੇ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਮੌਕੇ ਬਠਿੰਡਾ ਤੋਂ ਬਨਾਰਸ ਤਕ ਸਪੈਸ਼ਲ ਟ੍ਰੇਨ ਚਲਾਉਣ ਦੀ ਅਪੀਲ ਕੀਤੀ ਹੈ। ਇਸ ਦੇ ਲਈ MP ਹਰਸਿਮਰਤ ਕੌਰ ਬਾਦਲ ਨੇ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਇੱਕ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਕਿਰਾਏ ‘ਚ 50 ਫੀਸਦੀ ਛੋਟ ਦਿੱਤੀ ਜਾਵੇ।

BREAKING : ਅੱਜ PAP ਜਲੰਧਰ ਪਹੁੰਚ ਰਹੇ CM Mann, SC ਸਟੂਡੈਂਟਸ ਦੀ ਪੋਸਟ ਮੈਟਰਿਕ ਸਕਾਲਰਸ਼ਿਪ ਦਾ ਕਰਨਗੇ ਹੱਲ

MP ਹਰਸਿਮਰਤ ਕੌਰ ਬਾਦਲ ਨੇ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਅਪੀਲ ਕੀਤੀ ਹੈ ਕਿ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਜਿਹੜੇ ਸਮਾਗਮ 30 ਜਨਵਰੀ ਤੋਂ 10 ਫਰਵਰੀ ਤੱਕ ਵਾਰਾਣਸੀ ਵਿਖੇ ਮਨਾਏ ਜਾ ਰਹੇ ਹਨ, ਲਈ ਬਠਿੰਡਾ-ਬਨਾਰਸ ਐਕਸਪ੍ਰੈੱਸ ਨੂੰ ਵਿਸ਼ੇਸ਼ ਰੇਲਗੱਡੀ ਵਜੋਂ ਚਲਾਇਆ ਜਾਵੇ ਤਾਂ ਜੋ ਸੰਗਤਾਂ ਨੂੰ ਸਮਾਗਮਾਂ ‘ਤੇ ਪਹੁੰਚਣ ਲਈ ਸਹੂਲਤ ਮੁਹੱਈਆ ਹੋ ਸਕੇ।

Government’s Historic Decision : ਜਲੰਧਰ ‘ਚ ਬਣੇਗਾ ਸ਼੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ, 10 ਕਰੋੜ ‘ਚ ਖ਼ਰੀਦੀ ਜ਼ਮੀਨ

ਉਨ੍ਹਾਂ ਕਿਹਾ ਕਿ ਇਸ ਮੰਗ ਸੰਬੰਧੀ ਮੈਨੂੰ ਸ਼੍ਰੀ ਗੁਰੂ ਰਵਿਦਾਸ ਸਭਾ ਬਠਿੰਡਾ ਵੱਲੋਂ ਵੀ ਇੱਕ ਅਰਜ਼ੀ ਪ੍ਰਾਪਤ ਹੋਈ ਹੈ, ਜਿਸ ਵਿੱਚ ਇਹ ਵੀ ਬੇਨਤੀ ਕੀਤੀ ਗਈ ਹੈ ਕਿ ਜ਼ਿਆਦਾਤਰ ਸ਼ਰਧਾਲੂ ਸਮਾਜ ਦੇ ਗਰੀਬ ਵਰਗ ਨਾਲ ਸੰਬੰਧਤ ਹਨ, ਇਸ ਲਈ ਉਨ੍ਹਾਂ ਨੂੰ ਕਿਰਾਏ ‘ਚ ਵੀ 50 ਫੀਸਦੀ ਛੋਟ ਦਿੱਤੀ ਜਾਵੇ। ਕਿਰਪਾ ਕਰਕੇ ਇਸ ਬੇਨਤੀ ‘ਤੇ ਵੀ ਵਿਚਾਰ ਕੀਤਾ ਜਾਵੇ।

Exit mobile version