Site icon Dainik Savera Punjab

ਸ਼ਲਾਘਾਯੋਗ : ਹਰਿਆਣਾ ਸਰਕਾਰ ਨੇ ਸਿੱਖ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਰਾਹਤ, ਹੁਣ ਕਿਰਪਾਨ ਪਾ ਕੇ ਦੇ ਸਕਣਗੇ ਪ੍ਰੀਖਿਆ

Haryana Government News : ਹਰਿਆਣਾ ਸਰਕਾਰ ਨੇ ਸੂਬੇ ਦੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਵੱਖ-ਵੱਖ ਭਰਤੀ ਏਜੰਸੀਆਂ ਦੁਆਰਾ ਲਈਆਂ ਜਾਂਦੀਆਂ ਪ੍ਰੀਖਿਆਵਾਂ ਵਿੱਚ ਬੈਠਣ ਵਾਲੇ ਸਿੱਖ ਵਿਦਿਆਰਥੀਆਂ ਅਤੇ ਵਿਆਹੀਆਂ ਮਹਿਲਾ ਉਮੀਦਵਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਿੱਖ ਵਿਦਿਆਰਥੀ ਹੁਣ ਨਿਰਧਾਰਤ ਆਕਾਰ ਦੀ ਕਿਰਪਾਨ ਪਾ ਕੇ ਪ੍ਰੀਖਿਆ ਦੇ ਸਕਣਗੇ, ਅਤੇ ਵਿਆਹੀਆਂ ਔਰਤਾਂ ਮੰਗਲਸੂਤਰ ਪਹਿਨ ਸਕਣਗੀਆਂ।

*IMD Weather News : ਧੁੰਦ ਦੀ ‘ਚਿੱਟੀ ਚਾਦਰ’ ’ਚ ਘਿਰਿਆ ਪੰਜਾਬ ਤੇ ਹਰਿਆਣਾ ; ਹੁਣ ਮੀਂਹ ਤੇ ਤੇਜ਼ ਹਵਾਵਾਂ ਲਈ ਅਲਰਟ*

ਮੁੱਖ ਸਕੱਤਰ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਨਵੇਂ ਨੋਟੀਫਿਕੇਸ਼ਨ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ…

ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਨੂੰ ਆਪਣੇ-ਆਪਣੇ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਯੂਨੀਵਰਸਿਟੀਆਂ ਅਤੇ ਭਰਤੀ ਏਜੰਸੀਆਂ ਨੂੰ ਤੁਰੰਤ ਆਦੇਸ਼ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਯਕੀਨੀ ਬਣਾਏਗਾ ਕਿ ਪ੍ਰੀਖਿਆ ਡਿਊਟੀ ‘ਤੇ ਤੈਨਾਤ ਅਧਿਕਾਰੀ, ਸੁਪਰਵਾਈਜ਼ਰ ਤੇ ਸੁਰੱਖਿਆ ਕਰਮਚਾਰੀ ਇਨ੍ਹਾਂ ਨਿਯਮਾਂ ਤੋਂ ਪੂਰੀ ਤਰ੍ਹਾਂ ਜਾਣੂ ਹੋਣ ਤੇ ਉਮੀਦਵਾਰਾਂ ਨੂੰ ਕਿਸੇ ਵੀ ਬੇਲੋੜੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

Sunita Williams Retire : ਪੁਲਾੜ ‘ਚ 608 ਦਿਨ ਤੇ 9 ਸਪੇਸਵਾਕ, ਜਾਣੋ ਸੁਨੀਤਾ ਵਿਲੀਅਮਜ਼ ਦੇ ਸ਼ਾਨਦਾਰ ਰਿਕਾਰਡ

ਰਾਜਸਥਾਨ ਨੇ ਵੀ ਇਸੇ ਤਰ੍ਹਾਂ ਦੀਆਂ ਦਿੱਤੀਆਂ ਛੋਟਾਂ

ਇਸ ਤੋਂ ਪਹਿਲਾਂ, ਰਾਜਸਥਾਨ ਸਰਕਾਰ ਨੇ ਵੀ ਸਿੱਖ ਉਮੀਦਵਾਰਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਕੜਾ, ਕਿਰਪਾਨ ਅਤੇ ਦਸਤਾਰ ਵਰਗੇ ਧਾਰਮਿਕ ਚਿੰਨ੍ਹ ਪਹਿਨਣ ਦੀ ਪੂਰੀ ਇਜਾਜ਼ਤ ਦਿੱਤੀ ਸੀ। ਗ੍ਰਹਿ ਵਿਭਾਗ ਦੇ ਹੁਕਮ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਸੀ ਕਿ ਕਿਸੇ ਵੀ ਸਿੱਖ ਵਿਦਿਆਰਥੀ ਨੂੰ ਇਨ੍ਹਾਂ ਚਿੰਨ੍ਹਾਂ ਨੂੰ ਹਟਾਉਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ ਤੇ ਸੁਰੱਖਿਆ ਜਾਂਚ ਦੌਰਾਨ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ।

Exit mobile version