ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ Giani Raghubir Singh ਨੇ Shiromani Gurdwara Parbandhak Committee (ਐੱਸਜੀਪੀਸੀ) ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਗਾਏ ਹਨ। ਬੁੱਧਵਾਰ ਨੂੰ Punjab Press Club, ਜਲੰਧਰ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਐੱਸਜੀਪੀਸੀ ਦੀਆਂ ਜ਼ਮੀਨਾਂ ਨੂੰ ਮਨਮਰਜ਼ੀ ਨਾਲ ਵੇਚਿਆ ਜਾ ਰਿਹਾ ਹੈ ਅਤੇ ਇਸ ਸਾਰੀ ਪ੍ਰਕਿਰਿਆ ਵਿੱਚ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ 2 ਦਸੰਬਰ 2024 ਨੂੰ Akal Takht ਤੋਂ ਜਾਰੀ ਹੁਕਮਨਾਮੇ ਦੀ ਪਾਲਣਾ ਨਾ ਕਰਨ ਵਾਲੇ Sukhbir Singh Badal ਦੇ ਦਬਾਅ ਹੇਠ ਹੀ ਜਥੇਦਾਰ Giani Harpreet Singh ਨੂੰ ਅਹੁਦੇ ਤੋਂ ਹਟਾਇਆ ਗਿਆ।
READ ALSO : CT University News: ਯੂਨੀਵਰਸਿਟੀ ਦੀ ਬਿਲਡਿੰਗ ਤੋਂ ਛਾਲ ਮਾਰ BBA ਵਿਦਿਆਰਥਣ ਨੇ ਖੁਦਖੁਸ਼ੀ ਕੀਤੀ”

ਗਿਆਨੀ ਰਘੁਬੀਰ ਸਿੰਘ ਨੇ ਦੋਸ਼ ਲਾਇਆ ਕਿ ਐੱਸਜੀਪੀਸੀ ਅੰਦਰ ਲੰਗਰ ਦੀਆਂ ਸੁੱਕੀਆਂ ਰੋਟੀਆਂ ਵੇਚਣ ਦੇ ਮਾਮਲੇ ਵਿੱਚ ਵੀ ਭ੍ਰਿਸ਼ਟਾਚਾਰ ਹੋਇਆ ਹੈ। ਇਸ ਤੋਂ ਇਲਾਵਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਵੀ ਉਨ੍ਹਾਂ ਲਾਪਰਵਾਹੀ ਨੂੰ ਮੁੱਖ ਕਾਰਨ ਕਰਾਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਜਿੰਮੇਵਾਰਾਂ ਖ਼ਿਲਾਫ਼ ਕਾਰਵਾਈ ਹੋਵੇ।
ਪੰਜਾਬ ਸਰਕਾਰ ਵਲੋਂ ਚਲਾਈ ਗਈ ”ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਨੂੰ ਮਿਲ ਰਿਹਾ ਵੱਡਾ ਹੁੰਗਾਰਾ