Last Updated: November 25, 2026

Dainik Savera Times Logo

Health Insurance Scheme: MLA ਗੁਰਦਿੱਤ ਸਿੰਘ ਸੇਖੋਂ ਬੋਲੇ- 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ

23 September 2026 ਅੱਪਡੇਟ ਕੀਤਾ ਗਿਆ

Health Insurance Scheme: MLA ਗੁਰਦਿੱਤ ਸਿੰਘ ਸੇਖੋਂ ਬੋਲੇ- 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ

Faridkot: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਹੈਲਥ ਇੰਸ਼ੋਰੈਂਸ ਸਕੀਮ ਤਹਿਤ ਕੱਲ੍ਹ ਮਾਰਕੀਟ ਕਮੇਟੀ ਫਰੀਦਕੋਟ ਵਿੱਚ ਲਾਭਪਾਤਰੀਆਂ ਨੂੰ ਹੈਲਥ ਇੰਸ਼ੋਰੈਂਸ ਕਾਰਡ ਵੰਡੇ ਗਏ। ਇਸ ਮੌਕੇ ਫਰੀਦਕੋਟ ਦੇ MLA ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਲਾਭਪਾਤਰੀਆਂ ਨੂੰ ਹੈਲਥ ਇੰਸ਼ੋਰੈਂਸ ਕਾਰਡ ਵੰਡੇ।

ਇਸ ਮੌਕੇ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਹੈਲਥ ਇੰਸ਼ੋਰੈਂਸ ਸਕੀਮ ਪੰਜਾਬ ਦੇ ਲੋਕਾਂ ਲਈ ਬਹੁਤ ਜ਼ਰੂਰੀ ਸਕੀਮ ਹੈ। ਗੰਭੀਰ ਬਿਮਾਰੀ ਜਾਂ ਮਹਿੰਗੇ ਇਲਾਜ ਦੀ ਸਥਿਤੀ ਵਿੱਚ ਇਹ ਸਕੀਮ ਪਰਿਵਾਰਾਂ ’ਤੇ ਪੈਣ ਵਾਲਾ ਆਰਥਿਕ ਬੋਝ ਘਟਾਉਣ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਸਕੀਮ ਤਹਿਤ ਯੋਗ ਪਰਿਵਾਰਾਂ ਨੂੰ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਇਵੈਂਟ ਦੌਰਾਨ ਡਿਪਟੀ ਮੈਡੀਕਲ ਕਮਿਸ਼ਨਰ ਫਰੀਦਕੋਟ ਡਾ. ਵਿਸ਼ਵਦੀਪ ਗੋਇਲ ਨੇ ਸਟੇਜ ਸੰਚਾਲਨ ਕਰਦਿਆਂ ਮੁੱਖ ਮੰਤਰੀ ਹੈਲਥ ਇੰਸ਼ੋਰੈਂਸ ਸਕੀਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਲਾਭਪਾਤਰੀਆਂ ਨੂੰ ਸਕੀਮ ਦੇ ਫਾਇਦਿਆਂ, ਹੈਲਥ ਇੰਸ਼ੋਰੈਂਸ ਕਾਰਡ ਦੀ ਵਰਤੋਂ ਅਤੇ ਸਕੀਮ ਤਹਿਤ ਮਿਲਣ ਵਾਲੀਆਂ ਇਲਾਜ ਦੀਆਂ ਸਹੂਲਤਾਂ ਬਾਰੇ ਦੱਸਿਆ। ਡਾ. ਵਿਸ਼ਵਦੀਪ ਗੋਇਲ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਸਿਹਤ ਸਹੂਲਤਾਂ ਦੇਣਾ ਸਿਹਤ ਵਿਭਾਗ ਦੀ ਮੁੱਖ ਤਰਜੀਹ ਹੈ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੈਲਥ ਇੰਸ਼ੋਰੈਂਸ ਕਾਰਡ ਸੰਭਾਲ ਕੇ ਰੱਖਣ ਅਤੇ ਲੋੜ ਪੈਣ ’ਤੇ ਸਕੀਮ ਤਹਿਤ ਮਿਲਣ ਵਾਲੀਆਂ ਸਹੂਲਤਾਂ ਦਾ ਲਾਭ ਉਠਾਉਣ।

ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਬਲਜਿੰਦਰ ਸਿੰਘ ਬੱਬੂ ਆਹੂਜਾ, ਅਮ੍ਰਿਤ ਲਾਲ ਕਾਰਜ ਸਾਧਕ ਅਧਿਕਾਰੀ, ਰਾਕੇਸ਼ ਕੰਬੋਜ ਇੰਜੀਨੀਅਰ ਨਗਰ ਕੌਂਸਲ, ਕਰਨ ਸ਼ਰਮਾ ਜ਼ਿਲ੍ਹਾ ਕੋਆਰਡੀਨੇਟਰ SHA, ਅਮਰਜੀਤ ਸਿੰਘ ਪਰਮਾਰ, ਵਿਜੇ ਸੂਰੀ ਹੈਲਥ ਡਿਪਾਰਟਮੈਂਟ ਅਤੇ ਜਸਪ੍ਰੀਤ ਸਿੰਘ ਜ਼ਿਲ੍ਹਾ ਮੈਨੇਜਰ CSC ਸੈਂਟਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਸ਼ਾ ਵਰਕਰ ਅਤੇ ਲਾਭਪਾਤਰੀ ਮੌਜੂਦ ਸਨ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.