Site icon Dainik Savera Punjab

Canada : ਆਪਣੇ ਸੁਨਹਿਰੀ ਭਵਿੱਖ ਲਈ 3 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

Moga News : ਕੈਨੇਡਾ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਮੋਗਾ ਦੇ ਪਿੰਡ ਤਖਾਣਵੱਧ ਦੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 26 ਸਾਲਾਂ ਸੁਖਜਿੰਦਰ ਸਿੰਘ ਪਿੰਡ ਤਖਾਣਵੱਧ ਵਜੋਂ ਹੋਈ ਹੈ।

Breaking : ਅੱਜ ਅਦਾਲਤ ‘ਚ ਪੇਸ਼ ਹੋਣਗੇ ਗੈਂਗਸਟਰ ਗੋਲਡੀ ਬਰਾੜ ਦੇ ਮਾਪੇ ; ਜਬਰਨ ਵਸੂਲੀ ਨਾਲ ਸਬੰਧਿਤ ਹੈ ਮਾਮਲਾ

ਜਾਣਕਾਰੀ ਅਨੁਸਾਰ 3 ਸਾਲ ਪਹਿਲਾਂ ਸੁਨਹਿਰੇ ਭਵਿੱਖ ਦੇ ਸੁਫਨੇ ਲੈ ਕੇ ਨੌਜਵਾਨ ਕੈਨੇਡਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ 5 ਫਰਵਰੀ ਨੂੰ ਘਰ ਆਉਣਾ ਸੀ ਪਰ ਹੁਣ ਉਸਦੀ ਅਰਥੀ ਆਵੇਗੀ। ਬਜ਼ੁਰਗ ਪਿਤਾ ਨੇ ਦੱਸਿਆ ਕਿ ਤਿੰਨ ਦਿਨ ਪਹਿਲਾਂ ਮੇਰੇ ਪੁੱਤ ਨੂੰ ਵਰਕ ਪਰਮਿਟ ਮਿਲਿਆ ਸੀ ਅਤੇ ਗੱਲਾਂ ਕਰਦੇ ਬਾਪ ਦੀਆਂ ਅੱਖਾਂ ਵਿੱਚੋਂ ਹੰਝੂ ਨਹੀਂ ਰੁਕ ਰਹੇ।

Exit mobile version