Last Updated: November 7, 2026

Dainik Savera Times Logo

ਗਰਮੀ ਦਾ ਕਹਿਰ: Ministry of Health and Family Welfare ਵੱਲੋਂ ਐਡਵਾਈਜ਼ਰੀ ਜਾਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ!

28 April 2026 ਅੱਪਡੇਟ ਕੀਤਾ ਗਿਆ

ਗਰਮੀ ਦਾ ਕਹਿਰ: Ministry of Health and Family Welfare ਵੱਲੋਂ ਐਡਵਾਈਜ਼ਰੀ ਜਾਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ!

ਨੈਸ਼ਨਲ ਡੈਸਕ : ਦੇਸ਼ ਭਰ ਵਿੱਚ ਵੱਧ ਰਹੀ ਤਾਪਮਾਨ ਦੀ ਲਹਿਰ ਨੂੰ ਦੇਖਦੇ ਹੋਏ India Meteorological Department ਵੱਲੋਂ 30 ਅਪ੍ਰੈਲ ਤੱਕ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ Health Department Fazilka ਨੇ ਵੀ ਲੋਕਾਂ ਨੂੰ ਗਰਮੀ ਤੋਂ ਬਚਾਅ ਲਈ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਗਰਮੀਆਂ ਦੇ ਮੌਸਮ ਵਿੱਚ ਸਰੀਰ ਨੂੰ ਹਾਈਡ੍ਰੇਟ ਰੱਖਣਾ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਤਰਲ ਪਦਾਰਥ ਜਿਵੇਂ ਲੱਸੀ, ਪਾਣੀ, ਨਿੰਬੂ ਪਾਣੀ ਅਤੇ ਨਾਰੀਅਲ ਪਾਣੀ ਪੀਣ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਤਰਬੂਜ, ਖਰਬੂਜਾ, ਸੰਤਰਾ, ਖੀਰਾ ਅਤੇ ਟਮਾਟਰ ਵਰਗੇ ਮੌਸਮੀ ਫਲ ਅਤੇ ਸਬਜ਼ੀਆਂ ਦੇ ਸੇਵਨ ਨੂੰ ਵੀ ਲਾਭਦਾਇਕ ਦੱਸਿਆ।

ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਦੁਪਹਿਰ ਦੇ ਸਮੇਂ ਤੇਜ਼ ਧੁੱਪ ਤੋਂ ਬਚਣਾ ਚਾਹੀਦਾ ਹੈ ਅਤੇ ਜੇ ਬਾਹਰ ਜਾਣਾ ਲਾਜ਼ਮੀ ਹੋਵੇ ਤਾਂ ਛਾਂ ਜਾਂ ਠੰਢੀ ਜਗ੍ਹਾ ‘ਤੇ ਵਿਰਾਮ ਲੈਣਾ ਚਾਹੀਦਾ ਹੈ। ਹਲਕੇ ਰੰਗ ਦੇ ਕੱਪੜੇ ਪਹਿਨਣ ਨਾਲ ਵੀ ਗਰਮੀ ਦੇ ਪ੍ਰਭਾਵ ਨੂੰ ਘਟਾਇਆ ਜਾ ਸਕਦਾ ਹੈ।

ਜ਼ਿਲ੍ਹਾ ਮਹਾਂਮਾਰੀ ਵਿਗਿਆਨੀ ਡਾ. ਸੁਨੀਤਾ ਕੰਬੋਜ ਨੇ ਦੱਸਿਆ ਕਿ Heat Stroke ਦੇ ਲੱਛਣਾਂ ਵਿੱਚ ਚੱਕਰ ਆਉਣਾ, ਬੇਹੱਦ ਪਸੀਨਾ, ਥਕਾਵਟ, ਸਿਰ ਦਰਦ, ਉਲਟੀਆਂ, ਚਮੜੀ ਦਾ ਲਾਲ ਹੋਣਾ ਅਤੇ ਖੁਸ਼ਕ ਹੋ ਜਾਣਾ, ਬੇਚੈਨੀ ਅਤੇ ਦਿਲ ਦੀ ਧੜਕਣ ਦਾ ਤੇਜ਼ ਹੋਣਾ ਸ਼ਾਮਲ ਹਨ। ਕਈ ਵਾਰ ਇਸ ਨਾਲ ਮਾਸਪੇਸ਼ੀਆਂ ਵਿੱਚ ਕਮਜ਼ੋਰੀ ਵੀ ਆ ਜਾਂਦੀ ਹੈ।

ਉਨ੍ਹਾਂ ਨੇ ਖ਼ਾਸ ਤੌਰ ‘ਤੇ ਚੇਤਾਇਆ ਕਿ ਨਵਜੰਮੇ ਬੱਚੇ, ਬਜ਼ੁਰਗ, ਦਿਲ ਦੇ ਮਰੀਜ਼, ਮੋਟਾਪੇ ਨਾਲ ਪੀੜਤ ਲੋਕ ਅਤੇ ਗਰਭਵਤੀ ਔਰਤਾਂ ਨੂੰ ਹੀਟ ਸਟ੍ਰੋਕ ਦਾ ਵੱਧ ਖ਼ਤਰਾ ਹੁੰਦਾ ਹੈ, ਇਸ ਲਈ ਇਨ੍ਹਾਂ ਵਰਗਾਂ ਦਾ ਵਿਸ਼ੇਸ਼ ਧਿਆਨ ਰੱਖਣਾ ਜ਼ਰੂਰੀ ਹੈ।

ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਤੇਜ਼ ਧੁੱਪ ਵਿੱਚ ਲੰਬੇ ਸਮੇਂ ਤੱਕ ਸਖ਼ਤ ਮਿਹਨਤ ਕਰਨ ਤੋਂ ਬਚਿਆ ਜਾਵੇ, ਕਿਉਂਕਿ ਇਹ ਜਾਨਲੇਵਾ ਸਾਬਤ ਹੋ ਸਕਦਾ ਹੈ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਐਂਬੂਲੈਂਸ ਸੇਵਾ ਲਈ ਟੋਲ-ਫ੍ਰੀ ਨੰਬਰ 108 ‘ਤੇ ਅਤੇ ਸਿਹਤ ਸੰਬੰਧੀ ਜਾਣਕਾਰੀ ਲਈ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਸਿਹਤ ਵਿਭਾਗ ਦਾ ਕਹਿਣਾ ਹੈ ਕਿ ਸਾਵਧਾਨੀ ਅਤੇ ਸਹੀ ਜੀਵਨ ਸ਼ੈਲੀ ਅਪਣਾਕੇ ਗਰਮੀ ਦੇ ਇਸ ਮੌਸਮ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਰੱਖਿਆ ਜਾ ਸਕਦਾ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.