skip to content

Last Updated: August 9, 2026

Dainik Savera Times Logo

ਚੰਡੀਗੜ੍ਹ ਵਿੱਚ ਭਾਰੀ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼ , ਆਈਐਮਡੀ ਨੇ  ਦਿੱਤੀ ਚੇਤਾਵਨੀ।

11 months ਪਹਿਲਾ

ਚੰਡੀਗੜ੍ਹ ਵਿੱਚ ਭਾਰੀ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼ , ਆਈਐਮਡੀ ਨੇ  ਦਿੱਤੀ ਚੇਤਾਵਨੀ।

Monsoon update : ਮੌਸਮ ਵਿਭਾਗ ਦੇ ਬਾਰਿਸ਼ ਅਲਰਟ ਤੋਂ ਬਾਅਦ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ  ਦੁਪਹਿਰ ਨੂੰ ਭਾਰੀ ਬਾਰਿਸ਼ ਤੋਂ ਬਾਅਦ ਸਾਰਾ ਦਿਨ ਹਲਕੀ ਬਾਰਿਸ਼ ਹੁੰਦੀ ਰਹੀ। ਚੰਡੀਗੜ੍ਹ ਵਿੱਚ  ਤੇਜ਼ ਹਵਾ  ਭਾਰੀ ਮੀਂਹ ਅਤੇ ਗਰਜ ਨਾਲ ਮੌਸਮ  ਵਿੱਚ ਬਦਲਾਵ  ਆਇਆ ਹੈ। ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਮੌਸਮ ਸੁਹਾਵਨਾ ਹੋ ਗਿਆ ਹੈ। ਚੰਡੀਗੜ੍ਹ ਵਿੱਚ ਕੱਲ੍ਹ (ਮੰਗਲਵਾਰ) ਸਵੇਰ ਤੋਂ ਹੀ ਬਾਰਿਸ਼ ਦਾ ਮੌਸਮ ਬਣਿਆ ਹੋਇਆ ਸੀ। 

ਮੰਗਲਵਾਰ ਨੂੰ ਸ਼ਹਿਰ ਦੇ ਮੌਸਮ ਨੇ ਕਰਵਟ ਲੈ ਲਈ, ਦਿਨ ਭਰ ਬੱਦਲਵਾਈ ਦੇ ਵਿਚਕਾਰ ਦੁਪਹਿਰ ਨੂੰ ਭਾਰੀ ਮੀਂਹ ਪਿਆ। ਇਸ ਤੋਂ ਬਾਅਦ ਰੁਕ-ਰੁਕ ਕੇ ਹਲਕੀ ਬਾਰਿਸ਼ ਹੋਈ। ਸ਼ਾਮ ਦੇ ਸਮੇਂ ਭਾਰੀ ਮੀਂਹ ਪਿਆ, ਜਿਸ ਨਾਲ ਸ਼ਹਿਰ ਦਾ ਤਾਪਮਾਨ ਥੋੜ੍ਹਾ ਘੱਟ ਗਿਆ ਅਤੇ ਮੌਸਮ ਸੁਹਾਵਣਾ ਹੋ ਗਿਆ। ਪੰਜਾਬ ਵਿੱਚ ਮਾਨਸੂਨ ਹੁਣ ਆਪਣੇ ਆਖਰੀ ਪੜਾਅ ‘ਤੇ ਹੈ। ਮੌਸਮ ਵਿਭਾਗ ਅਨੁਸਾਰ, ਅਗਲੇ ਤਿੰਨ ਦਿਨਾਂ ਵਿੱਚ ਰਾਜ ਤੋਂ ਮਾਨਸੂਨ ਪੂਰੀ ਤਰ੍ਹਾਂ ਹਟ ਜਾਵੇਗਾ। ਇਸ ਸਮੇਂ ਦੌਰਾਨ, ਇਹ ਰਾਜ ਦੇ ਕੇਂਦਰੀ ਖੇਤਰਾਂ ਵਿੱਚੋਂ ਲੰਘੇਗਾ, ਜਿਸਦੇ ਨਤੀਜੇ ਵਜੋਂ ਕੁਝ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿ ਸਕਦੇ ਹਨ

ਮੌਸਮ ਵਿਗਿਆਨੀਆਂ ਅਨੁਸਾਰ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਨਵਾਂਸ਼ਹਿਰ ਅਤੇ ਫਤਿਹਗੜ੍ਹ ਸਾਹਿਬ ਵਰਗੇ ਜ਼ਿਲ੍ਹਿਆਂ ਵਿੱਚ ਬੂੰਦਾਬਾਂਦੀ ਜਾਂ ਹਲਕੀ ਬਾਰਿਸ਼ ਹੋ ਸਕਦੀ ਹੈ। ਬਾਕੀ ਪੰਜਾਬ ਵਿੱਚ ਮੌਸਮ ਆਮ ਅਤੇ ਖੁਸ਼ਕ ਰਹਿ ਸਕਦਾ ਹੈ।

ਤਾਪਮਾਨ ਡਿੱਗੇਗਾ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ

ਪਿਛਲੇ ਕੁਝ ਦਿਨਾਂ ਤੋਂ ਸੂਬੇ ਵਿੱਚ ਗਰਮੀ ਅਤੇ ਨਮੀ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਹਾਲਾਂਕਿ, ਇਹ ਹਲਕੀ ਬਾਰਿਸ਼ ਤਾਪਮਾਨ ਤੋਂ ਕੁਝ ਰਾਹਤ ਲਿਆਏਗੀ। ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 37.1 ਡਿਗਰੀ ਸੈਲਸੀਅਸ ਅਤੇ ਮਾਨਸਾ ਵਿੱਚ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 24 ਡਿਗਰੀ ਤੱਕ ਡਿੱਗ ਗਿਆ ਹੈ।

ਕਿਸਾਨਾਂ ਲਈ ਸਲਾਹ

ਹਲਕੀ ਬਾਰਿਸ਼ ਦੀ ਸੰਭਾਵਨਾ ਦੇ ਮੱਦੇਨਜ਼ਰ, ਮੌਸਮ ਵਿਭਾਗ ਨੇ ਕਿਸਾਨਾਂ ਨੂੰ ਆਪਣੀਆਂ ਫਸਲਾਂ ਦੀ ਸੁਰੱਖਿਆ ਲਈ ਪਹਿਲਾਂ ਤੋਂ ਤਿਆਰੀਆਂ ਕਰਨ ਦੀ ਸਲਾਹ ਦਿੱਤੀ ਹੈ। ਕਿਸੇ ਵੀ ਸੰਭਾਵੀ ਨੁਕਸਾਨ ਤੋਂ ਬਚਣ ਲਈ ਖੇਤਾਂ ਵਿੱਚ ਪਾਣੀ ਦੀ ਨਿਕਾਸੀ ਅਤੇ ਹੋਰ ਜ਼ਰੂਰੀ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

https://www.youtube.com/shorts/dSxQWMjL-AQ

ਦਰਿਆ ਦਾ ਪੱਧਰ ਆਮ ਵਾਂਗ ਹੋਣ ਦੇ ਰਾਹ ‘ਤੇ

ਪਹਾੜੀ ਖੇਤਰਾਂ ਵਿੱਚ ਘੱਟ ਬਾਰਿਸ਼ ਹੋਣ ਕਾਰਨ, ਪੰਜਾਬ ਦੇ ਪ੍ਰਮੁੱਖ ਦਰਿਆਵਾਂ ਦੇ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ, ਜਿਸ ਨਾਲ ਹੜ੍ਹ ਆਉਣ ਦੀ ਸੰਭਾਵਨਾ ਖਤਮ ਹੋ ਗਈ ਹੈ। ਸਥਿਤੀ ਹੌਲੀ-ਹੌਲੀ ਆਮ ਵਾਂਗ ਹੋ ਰਹੀ ਹੈ, ਜਿਸ ਨਾਲ ਰਾਹਤ ਦੀ ਉਮੀਦ ਜਾਗਦੀ ਹੈ।

ਸਫਾਈ ਮੁਹਿੰਮ ਜਾਰੀ

ਇਸ ਦੌਰਾਨ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ ਰਾਜ ਪੱਧਰੀ ਸਫਾਈ ਮੁਹਿੰਮ ਵੀ ਪੂਰੇ ਜ਼ੋਰਾਂ ‘ਤੇ ਜਾਰੀ ਹੈ। ਪੇਂਡੂ ਖੇਤਰਾਂ ਵਿੱਚ ਲੋਕਾਂ ਵਿੱਚ ਇਸ ਮੁਹਿੰਮ ਪ੍ਰਤੀ ਜਾਗਰੂਕਤਾ ਅਤੇ ਭਾਗੀਦਾਰੀ ਦੇਖੀ ਜਾ ਰਹੀ ਹੈ।

ਹਿਮਾਚਲ ਪ੍ਰਦੇਸ਼:

ਇਸ ਸਾਲ ਦੇ ਮਾਨਸੂਨ ਨੇ ਹਿਮਾਚਲ ਵਿੱਚ ਤਬਾਹੀ ਮਚਾ ਦਿੱਤੀ ਹੈ। 20 ਜੂਨ ਤੋਂ ਹੁਣ ਤੱਕ, ਰਾਜ ਵਿੱਚ 1,500 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ, ਜਿਸ ਨਾਲ ਸੈਂਕੜੇ ਪਰਿਵਾਰ ਬੇਘਰ ਹੋ ਗਏ ਹਨ। ਹਿਮਾਚਲ ਵਿੱਚ ਤਿੰਨ ਰਾਸ਼ਟਰੀ ਰਾਜਮਾਰਗਾਂ ਸਮੇਤ 572 ਸੜਕਾਂ ਬੰਦ ਹੋ ਗਈਆਂ ਹਨ, ਜਿਸ ਕਾਰਨ ਕਰੋੜਾਂ ਦਾ ਨੁਕਸਾਨ ਹੋਇਆ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.