ਪੰਜਾਬ ਡੈਸਕ: ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਖੇ ਘਰਿੰਡਾ ਪੁਲਸ ਸਟੇਸ਼ਨ ਦੀ ਟੀਮ ਵਲੋ ਜੋ ਪੰਜਾਬ ਵਿੱਚ ਨਸ਼ਾ ਤਸਕਰਾਂ (Drug traffickers) ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਅੱਜ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ ਦੇ ਤਹਿਤ ਇਕ ਕਿਲੋ 960 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਸ ਅਧਿਕਾਰੀਆਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਇੱਕ ਨਿਰੰਤਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ।
ਪਕੜੇ ਗਏ ਵਿਅਕਤੀਆਂ ਵਿਰੁੱਧ ਕੇਸ ਦਰਜ
ਘਰਿੰਡਾ ਪੁਲਸ ਥਾਣੇ ਦੀ ਪੁਲਸ ਪਾਰਟੀ ਵਲੋਂ ਨਸ਼ਾ ਤਸਕਰੀ (Drug trafficking) ਵਿਚ ਸ਼ਾਮਲ ਵਿਅਕਤੀਆਂ ਵਿਰੁੱਧ ਮਾਮਲਾ ਦਰਜ (Case registered) ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖੇਪ ਦੇ ਮੂਲ ਸਥਾਨ ਅਤੇ ਇਸ ਦੀ ਮੰਜ਼ਿਲ ਦਾ ਪਤਾ ਲਗਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ ।
ਜਾਂਚ ਏਜੰਸੀਆਂ ਇਸ ਤਸਕਰੀ ਕਾਰਵਾਈ ਨਾਲ ਜੁੜੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਕੰਮ ਕਰ ਰਹੀਆਂ ਹਨ । ਪੰਜਾਬ ਪੁਲਸ ਦਾ ਕਹਿਣਾ ਹੈ ਕਿ ਸੂਬੇ ਵਿਚ ਨਸ਼ਾ ਤਸਕਰਾਂ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਕਿਸੇ ਵੀ ਹਾਲਤ ਵਿਚ ਨਸ਼ੇ ਦੇ ਕਾਰੋਬਾਰ ਨੂੰ ਵਧਣ-ਫੁੱਲਣ ਨਹੀਂ ਦਿੱਤਾ ਜਾਵੇਗਾ ।
FIFA World Cup 2026: ਅਰਲਿੰਗ ਹਾਲੈਂਡ ਨੇ ਕੁਆਰਟਰ ਫਾਈਨਲ ‘ਚ ਕੀਤੀ ਜਗ੍ਹਾ ਪੱਕੀ
ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਬੇਰੋਕ ਰਹੇਗੀ ਜਾਰੀ : ਪੁਲਸ ਅਧਿਕਾਰੀ
ਪੁਲਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਬੇਰੋਕ ਜਾਰੀ ਰਹੇਗੀ, ਅਤੇ ਇਸ ਗੈਰ-ਕਾਨੂੰਨੀ ਵਪਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ । ਪੁਲਸ ਨੇ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਉਨ੍ਹਾਂ ਨੂੰ ਸੂਚਿਤ ਕਰਨ ਤਾਂ ਜੋ ਸਮਾਜ ਨੂੰ ਨਸਿ਼ਆਂ ਦੇ ਖ਼ਤਰੇ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਉਪਾਅ ਕੀਤੇ ਜਾ ਸਕਣ ।
Heroin Seized by Gharinda Police in Amritsar
