ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਨਬੱਸ ਦੇ ਲਗਭਗ 2500 ਕਰਮਚਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਮਹੱਤਵਪੂਰਨ ਫ਼ੈਸਲਾ ਸੁਣਾਇਆ ਹੈ। ਮਿਲੀ ਜਾਣਕਾਰੀ ਅਨੁਸਾਰ, ਹੁਣ ਠੇਕੇ ‘ਤੇ ਕੰਮ ਕਰ ਰਹੇ ਇਹ ਮੁਲਾਜ਼ਮ ਰੋਡਵੇਜ਼ ਦੇ ਪੱਕੇ ਕਰਮਚਾਰੀਆਂ ਦੇ ਸਮਾਨ ਤਨਖਾਹ ਅਤੇ ਭੱਤਿਆਂ ਦੇ ਹੱਕਦਾਰ ਹੋਣਗੇ। ਇਸ ਸੰਬੰਧੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਪਸ਼ਟ ਹੁਕਮ ਜਾਰੀ ਕੀਤੇ ਹਨ।
ਕਿਹੜੇ ਸੈਕਟਰ ਚਮਕੇ, ਕਿਹੜੇ ਫਿਸਲੇ — ਅੱਜ ਦਾ ਪੂਰਾ ਮਾਰਕੀਟ ਜਾਣੋਂ ਇਥੇਂ…
ਸੁਣਵਾਈ ਦੌਰਾਨ ਅਦਾਲਤ ਨੇ ਇਹ ਵੀ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਹਨਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਮਾਮਲੇ ‘ਤੇ ਵੀ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ।
ਪਟੀਸ਼ਨ ਦਾਇਰ ਕਰਨ ਵਾਲੇ ਕਰਮਚਾਰੀਆਂ ਨੂੰ ਤਾਂ ਇਸ ਫ਼ੈਸਲੇ ਦਾ ਲਾਭ ਤੁਰੰਤ ਮਿਲੇਗਾ, ਪਰ ਹੋਰ ਕਰਮਚਾਰੀਆਂ ਨੂੰ ਇਹ ਲਾਭ ਪ੍ਰਾਪਤ ਕਰਨ ਲਈ ਸਰਕਾਰ ਅੱਗੇ ਆਪਣੀਆਂ ਪ੍ਰਤੀਨਿਧਤਾਵਾਂ ਪੇਸ਼ ਕਰਨੀ ਪੈਣਗੀਆਂ। ਸਰਕਾਰ ਉਹਨਾਂ ‘ਤੇ ਵਿਚਾਰ ਕਰਕੇ ਅਗਲੀ ਕਾਰਵਾਈ ਕਰੇਗੀ।
ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਠੱਗੀ: ਅੰਤਰਰਾਜੀ ਰੈਕੇਟ ਦਾ ਪਰਦਾਫਾਸ਼
ਯਾਦ ਰਹੇ ਕਿ ਪਨਬੱਸ ਦੇ ਕਰਮਚਾਰੀ ਲੰਮੇ ਸਮੇਂ ਤੋਂ ਠੇਕੇ ‘ਤੇ ਭਰਤੀ ਕੀਤੇ ਜਾ ਰਹੇ ਹਨ ਅਤੇ ਉਹਨਾਂ ਦੀ ਤਨਖਾਹ ਰੋਡਵੇਜ਼ ਦੇ ਪੱਕੇ ਕਰਮਚਾਰੀਆਂ ਨਾਲੋਂ ਕਾਫ਼ੀ ਘੱਟ ਹੈ। ਹਾਈਕੋਰਟ ਨੇ ਸਪਸ਼ਟ ਕੀਤਾ ਕਿ ਜਦੋਂ ਦੋਵੇਂ ਵਿਭਾਗਾਂ ਦੇ ਕਰਮਚਾਰੀ ਇੱਕੋ ਜਿਹਾ ਕੰਮ ਕਰਦੇ ਹਨ, ਤਾਂ ‘ਬਰਾਬਰ ਕੰਮ, ਬਰਾਬਰ ਤਨਖਾਹ’ ਦੇ ਸਿਧਾਂਤ ਅਨੁਸਾਰ ਉਹਨਾਂ ਨੂੰ ਸਮਾਨ ਲਾਭ ਮਿਲਣੇ ਹੀ ਚਾਹੀਦੇ ਹਨ।
