
High Court Bomb Threat : ਪੰਜਾਬ-ਹਰਿਆਣਾ ‘ਚ ਅੱਜ ਸਵੇਰੇ ਉਸ ਸਮੇਂ ਹੜਕੰਪ ਮੱਚ ਗਈ, ਜਦੋਂ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਧਮਕੀ ਪਿੱਛੋਂ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ, ਜਿਸ ਪਿੱਛੋਂ ਤੁਰੰਤ ਕੋਰਟ ਕੰਪਲੈਕਸ ਨੂੰ ਖਾਲੀ ਕਰਵਾਇਆ ਗਿਆ ਅਤੇ ਸੁਰੱਖਿਆ ਦੇ ਮੱਦੇਨਜ਼ਰ ਆਲੇ-ਦੁਆਲੇ ਪੁਲਿਸ ਵਧਾ ਦਿੱਤੀ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪੀਸੀਆਰ ਗੱਡੀਆਂ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸਾਂ ਮੌਕੇ ‘ਤੇ ਪਹੁੰਚ ਗਈਆਂ।
ਅਣਪਛਾਤੇ ਵਿਅਕਤੀ ਨੇ ਫੋਨ ਕਰਕੇ ਦਿੱਤੀ ਧਮਕੀ
ਸੂਤਰਾਂ ਅਨੁਸਾਰ, ਹਾਈ ਕੋਰਟ ਨੂੰ ਧਮਕੀ ਭਰਿਆ ਫੋਨ ਕਿਸੇ ਅਣਪਛਾਤੇ ਵਿਅਕਤੀ ਨੇ ਕੀਤਾ ਸੀ। ਫੋਨ ਆਉਣ ਤੋਂ ਤੁਰੰਤ ਬਾਅਦ, ਸੁਰੱਖਿਆ ਵਧਾ ਦਿੱਤੀ ਗਈ ਸੀ ਅਤੇ ਪੂਰੇ ਕੰਪਲੈਕਸ ਦੀ ਤਲਾਸ਼ੀ ਲਈ ਜਾ ਰਹੀ ਸੀ। ਇੱਕ ਬੰਬ ਸਕੁਐਡ ਵੀ ਮੌਕੇ ‘ਤੇ ਪਹੁੰਚਿਆ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਤਿਆਰ ਹੈ। ਪੀਸੀਆਰ ਗੱਡੀਆਂ, ਫਾਇਰ ਇੰਜਣ ਅਤੇ ਐਂਬੂਲੈਂਸਾਂ ਮੌਕੇ ‘ਤੇ ਪਹੁੰਚ ਗਈਆਂ।
ਜਾਣਕਾਰੀ ਅਨੁਸਾਰ, ਧਮਕੀ ਕਾਰਨ ਅੱਜ ਹਾਈਕੋਰਟ ‘ਚ ਐਂਟਰੀ ਲਗਭਗ ਅੱਧਾ ਘੰਟਾ ਬੰਦ ਰਹੀ। ਪੁਲਿਸ ਵੱਲੋਂ ਸਾਰੀ ਜਾਂਚ ਕਰਨ ਉਪਰੰਤ ਸਾਢੇ 9 ਵਜੇ ਦੇ ਲਗਭਗ ਐਂਟਰੀ ਮੁੜ ਸ਼ੁਰੂ ਕੀਤੀ ਅਤੇ ਹੁਣ ਕੇਸਾਂ ਦੀ ਸੁਣਵਾਈ ਆਮ ਵਾਂਗ ਹੋ ਰਹੀ ਹੈ।
ਅਜੇ ਨਹੀਂ ਮਿਲੀ ਕੋਈ ਸ਼ੱਕੀ ਵਸਤੂ
ਫਿਲਹਾਲ, ਪੁਲਿਸ ਨੂੰ ਜਾਂਚ ਦੌਰਾਨ ਇਮਾਰਤ ਵਿੱਚੋਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਧਮਕੀਆਂ ਦੇਣ ਵਾਲੇ ਵਿਅਕਤੀ ਅਤੇ ਕਾਲ ਦੇ ਸਰੋਤ ਬਾਰੇ ਅਧਿਕਾਰਤ ਵੇਰਵੇ ਅਜੇ ਜਾਰੀ ਨਹੀਂ ਕੀਤੇ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਧਮਕੀ ਦੇਣ ਵਾਲੇ ਵਿਅਕਤੀ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਘਟਨਾ ਕਾਰਨ ਹਾਈ ਕੋਰਟ ਵਿੱਚ ਕੰਮਕਾਜ ਵਿੱਚ ਵਿਘਨ ਪਿਆ ਹੈ, ਅਤੇ ਵਿਸ਼ੇਸ਼ ਸੁਰੱਖਿਆ ਉਪਾਅ ਕੀਤੇ ਜਾ ਰਹੇ ਹਨ।

मेष: दिन शुभ रहेगा...