Last Updated: November 26, 2026

Dainik Savera Times Logo

ਲੁਧਿਆਣਾ ‘ਚ 9 ਲੜਕੀਆਂ ਦੇ ਲਾਪਤਾ ਮਾਮਲੇ ‘ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗੀ ਕਾਰਵਾਈ ਰਿਪੋਰਟ

23 July 2026 ਅੱਪਡੇਟ ਕੀਤਾ ਗਿਆ

ਲੁਧਿਆਣਾ ‘ਚ 9 ਲੜਕੀਆਂ ਦੇ ਲਾਪਤਾ ਮਾਮਲੇ ‘ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗੀ ਕਾਰਵਾਈ ਰਿਪੋਰਟ

ਚੰਡੀਗੜ੍ਹ ਡੈਸਕ : ਲੁਧਿਆਣਾ ਵਿੱਚ ਥੋੜ੍ਹੇ ਸਮੇਂ ਦੌਰਾਨ 9 ਨੌਜਵਾਨ ਲੜਕੀਆਂ ਦੇ ਲਾਪਤਾ ਹੋਣ ਦੇ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੰਭੀਰਤਾ ਨਾਲ ਲਿਆ ਹੈ। ਅਦਾਲਤ ਨੇ ਪੰਜਾਬ ਸਰਕਾਰ ਅਤੇ ਲੁਧਿਆਣਾ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਦਿਆਂ ਇਸ ਪੂਰੇ ਮਾਮਲੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਤਲਬ ਕੀਤੀ ਹੈ।

ਹਾਈ ਕੋਰਟ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਕ ਲੁਧਿਆਣਾ ਵਿੱਚ ਸਿਰਫ਼ 48 ਘੰਟਿਆਂ ਦੇ ਅੰਦਰ 9 ਲੜਕੀਆਂ ਦੇ ਲਾਪਤਾ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਅਦਾਲਤ ਨੇ ਇਸ ਨੂੰ ਆਮ ਮਾਮਲਾ ਨਾ ਮੰਨਦਿਆਂ ਕਿਹਾ ਕਿ ਇਸ ਦੀ ਪੂਰੀ ਸੱਚਾਈ ਸਾਹਮਣੇ ਆਉਣੀ ਜ਼ਰੂਰੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਕਲੇਗਾ ‘ਮੀਰੀ-ਪੀਰੀ ਖ਼ਾਲਸਾ ਮਾਰਚ’, ਸਿੱਖ ਸੰਗਤ ਨੂੰ ਸ਼ਾਮਲ ਹੋਣ ਦੀ ਅਪੀਲ

ਅਦਾਲਤ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੱਲੋਂ ਇੱਕ ਵਿਸ਼ੇਸ਼ ਹਲਫ਼ਨਾਮਾ ਦਾਖ਼ਲ ਕੀਤਾ ਜਾਵੇ। ਇਸ ਵਿੱਚ ਪੁਲਿਸ ਜਾਂਚ ਦੀ ਪ੍ਰਗਤੀ, ਲਾਪਤਾ ਲੜਕੀਆਂ ਦੀ ਭਾਲ ਲਈ ਚੁੱਕੇ ਗਏ ਕਦਮ ਅਤੇ ਪ੍ਰਸ਼ਾਸਨ ਵੱਲੋਂ ਕੀਤੀ ਗਈ ਕਾਰਵਾਈ ਦੀ ਪੂਰੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ।ਹਾਈ ਕੋਰਟ ਨੇ ਇਹ ਰਿਪੋਰਟ 10 ਦਿਨਾਂ ਦੇ ਅੰਦਰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 23 ਜੁਲਾਈ ਨੂੰ ਹੋਵੇਗੀ।

ਜਾਣਕਾਰੀ ਅਨੁਸਾਰ ਮਈ ਮਹੀਨੇ ਦੇ ਅਖੀਰ ਵਿੱਚ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ, ਖ਼ਾਸ ਕਰਕੇ ਜਮਾਲਪੁਰ ਅਤੇ ਨੇੜਲੇ ਥਾਣਾ ਖੇਤਰਾਂ ਵਿੱਚੋਂ ਕਈ ਲੜਕੀਆਂ ਦੇ ਲਾਪਤਾ ਹੋਣ ਦੀਆਂ ਸ਼ਿਕਾਇਤਾਂ ਦਰਜ ਹੋਈਆਂ ਸਨ। ਇੱਕੋ ਸਮੇਂ ਇੰਨੀ ਵੱਡੀ ਗਿਣਤੀ ਵਿੱਚ ਲਾਪਤਾ ਹੋਣ ਕਾਰਨ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਸੀ।

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਉਹ ਖੁਦ ਜਾਂਚ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ ਅਤੇ ਜੇਕਰ ਕਿਸੇ ਦੀ ਲਾਪਰਵਾਹੀ ਜਾਂ ਅਪਰਾਧਿਕ ਭੂਮਿਕਾ ਮਿਲਦੀ ਹੈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਟਰੰਪ ਦਾ ਵੱਡਾ ਟੈਰਿਫ ਦਾਅਵਾਂ: 2028 ਤੋਂ ਜੈਨੇਰਿਕ ਦਵਾਈਆਂ ‘ਤੇ 200% ਤੱਕ ਡਿਊਟੀ, ਭਾਰਤੀ ਫਾਰਮਾ ਉਦਯੋਗ ਲਈ ਵਧੀਆਂ ਚੁਣੌਤੀਆਂ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.