ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲੇ ਵਿੱਚ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਬਾਲਗ ਵਿਅਕਤੀ ਨੂੰ ਉਸ ਦੀ ਇੱਛਾ ਦੇ ਵਿਰੁੱਧ ਵਿਆਹ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਕਿਹਾ ਕਿ ਵਿਆਹ ਕਰਨ ਜਾਂ ਨਾ ਕਰਨ ਅਤੇ ਕਿਸ ਨਾਲ ਕਰਨ ਦਾ ਫੈਸਲਾ ਹਰ ਵਿਅਕਤੀ ਦੀ ਨਿੱਜੀ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਦਾ ਹਿੱਸਾ ਹੈ।
ਇਹ ਟਿੱਪਣੀ ਇੱਕ ਐਮਬੀਏ ਪਾਸ ਨੌਜਵਾਨ ਮਹਿਲਾ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਕੀਤੀ ਗਈ, ਜਿਸ ਨੇ ਦੋਸ਼ ਲਗਾਇਆ ਸੀ ਕਿ ਉਸ ਦਾ ਪਰਿਵਾਰ ਉਸ ‘ਤੇ ਆਪਣੀ ਮਰਜ਼ੀ ਦਾ ਵਿਆਹ ਕਰਨ ਲਈ ਦਬਾਅ ਬਣਾ ਰਿਹਾ ਹੈ। ਮਹਿਲਾ ਨੇ ਇਹ ਵੀ ਕਿਹਾ ਕਿ ਉਸ ਨਾਲ ਕਥਿਤ ਤੌਰ ‘ਤੇ ਧਮਕੀਆਂ ਅਤੇ ਕੁੱਟਮਾਰ ਕੀਤੀ ਗਈ ਅਤੇ ਪੁਲਿਸ ਕੋਲ ਸ਼ਿਕਾਇਤ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ।
ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ, ਗਰਮੀ ਤੋਂ ਮਿਲੀ ਰਾਹਤ
ਜਸਟਿਸ ਦੀਪਕ ਗੁਪਤਾ ਨੇ ਕਿਹਾ ਕਿ ਸੰਵਿਧਾਨ ਦੇ ਆਰਟੀਕਲ 21 ਤਹਿਤ ਹਰ ਬਾਲਗ ਨੂੰ ਜੀਵਨ, ਆਜ਼ਾਦੀ ਅਤੇ ਨਿੱਜਤਾ ਦਾ ਅਧਿਕਾਰ ਹੈ ਅਤੇ ਇਹ ਅਧਿਕਾਰ ਵਿਆਹ ਦੇ ਫੈਸਲੇ ਨੂੰ ਵੀ ਸ਼ਾਮਲ ਕਰਦਾ ਹੈ। ਅਦਾਲਤ ਨੇ ਮੋਹਾਲੀ ਦੇ ਐਸਐਸਪੀ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਲੋੜ ਪੈਣ ‘ਤੇ ਸੁਰੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ।ਇਹ ਫੈਸਲਾ ਵਿਅਕਤੀਗਤ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਬਿਨਾਂ ਡਾਕਟਰੀ ਪਰਚੀ ਨਹੀਂ ਮਿਲਣਗੇ ਖੰਘ ਦੇ ਸਿਰਪ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

