Last Updated: November 7, 2026

Dainik Savera Times Logo

ਨਗਾਰਿਆਂ ਦੀ ਚੋਟ ਤੇ ਜੈਕਾਰਿਆਂ ਦੀ ਗੂੰਜ ਨਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਲਾ ਮਹੱਲਾ ਸ਼ੁਰੂ

27 February 2026 ਅੱਪਡੇਟ ਕੀਤਾ ਗਿਆ

ਨਗਾਰਿਆਂ ਦੀ ਚੋਟ ਤੇ ਜੈਕਾਰਿਆਂ ਦੀ ਗੂੰਜ ਨਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਲਾ ਮਹੱਲਾ ਸ਼ੁਰੂ

ਨਵੀਂ ਦਿੱਲੀ (ਦੈਨਿਕ ਸਵੇਰਾ): ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਲਾ ਮਹੱਲਾ ਦੀ ਸ਼ੁਰੂਆਤ ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਨਗਾਰਿਆਂ ਦੀ ਚੋਟ ਅਤੇ ਜੈਕਾਰਿਆਂ ਨਾਲ ਪੁਰਾਤਨ ਰਵਾਇਤਾਂ ਅਨੁਸਾਰ ਸ਼ਾਨ ਤੇ ਰੂਹਾਨੀ ਉਤਸ਼ਾਹ ਨਾਲ ਹੋਈ।

ਇਸ ਮੌਕੇ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਰਾਤ ਦੇ ਦੀਵਾਨ ਸਜਾਏ ਗਏ। ਗੁਰੂ ਘਰ ਦੇ ਕੀਰਤਨੀਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਵੱਡੀ ਗਿਣਤੀ ਵਿਚ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨੇ ਸ਼ਰਧਾ ਭਾਵ ਨਾਲ ਹਾਜ਼ਰੀ ਭਰੀ।

ਇੰਦੌਰ ਤੇ ਜੌਨਪੁਰ ਵਿੱਚ ਪਾਈਪਲਾਈਨ ਫੱਟੀ, ਅੱਗ ਲੱਗੀ—ਦੋ ਜ਼ਖ਼ਮੀ, ਫਾਇਰ ਬ੍ਰਿਗੇਡ ਨੇ ਸਥਿਤੀ ਸੰਭਾਲੀ..

ਰਸਮੀ ਸ਼ੁਰੂਆਤ ਦੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੋਲਾ, ਡਾ. ਦਲਜੀਤ ਸਿੰਘ ਭਿੰਡਰ, ਭਾਈ ਅਮਰਜੀਤ ਸਿੰਘ ਚਾਵਲਾ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲੇ, ਬਾਬਾ ਗੁਰਦੇਵ ਸਿੰਘ, ਬਾਬਾ ਜਰਨੈਲ ਸਿੰਘ ਕਾਰ ਸੇਵਾ, ਐਸ.ਡੀ.ਐਮ. ਸੁਖਪਾਲ ਸਿੰਘ ਅਤੇ ਬਾਬਾ ਤੀਰਥ ਸਿੰਘ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

NCERT ਵਿਵਾਦ ਨੇੜੇ PM ਮੋਦੀ ਦਾ ਗੁੱਸਾ—ਕਿਹਾ, ਸਿੱਖਿਆ ‘ਚ ਲਾਪਰਵਾਹੀ ਕਬੂਲ ਨਹੀਂ

ਇਸ ਮੌਕੇ ਹਰ ਸਾਲ ਦੀ ਤਰ੍ਹਾਂ ਪੁਰਾਤਨ ਰਵਾਇਤ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਦੀ ਦਸਤਾਰਬੰਦੀ ਕਰਕੇ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ ਅਤੇ ਸੰਤ ਮਹਾਪੁਰਸ਼ਾਂ ਨੇ ਨਗਾਰਿਆਂ ’ਤੇ ਚੋਟ ਲਗਾ ਕੇ ਹੋਲਾ ਮਹੱਲਾ ਦੀ ਰਵਾਇਤੀ ਆਰੰਭਤਾ ਦਾ ਐਲਾਨ ਕੀਤਾ।

hola-mohalla-begins-with-grandeur

hola-mohalla-begins-with-grandeur

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.