Last Updated: November 28, 2026

Dainik Savera Times Logo

BREAKING : ਹਨੀ ਸੇਠੀ ਦੀ ਗ੍ਰਿਫ਼ਤਾਰੀ ’ਤੇ ਵੱਡਾ ਖੁਲਾਸਾ, ਡੋਪ ਟੈਸਟ ਪਾਜ਼ੀਟਿਵ ਆਉਣ ਬਾਰੇ ਆਇਆ ਪਹਿਲਾ ਬਿਆਨ ਸਾਹਮਣੇ

15 February 2026 ਅੱਪਡੇਟ ਕੀਤਾ ਗਿਆ

BREAKING : ਹਨੀ ਸੇਠੀ ਦੀ ਗ੍ਰਿਫ਼ਤਾਰੀ ’ਤੇ ਵੱਡਾ ਖੁਲਾਸਾ, ਡੋਪ ਟੈਸਟ ਪਾਜ਼ੀਟਿਵ ਆਉਣ ਬਾਰੇ ਆਇਆ ਪਹਿਲਾ ਬਿਆਨ ਸਾਹਮਣੇ

Ludhiana News: ਲੁਧਿਆਣਾ ਦੇ ਮਸ਼ਹੂਰ ਸੋਸ਼ਲ ਮੀਡੀਆ ਇੰਫਲੂਇੰਸਰ ਅਤੇ ਬੂਟ ਕਾਰੋਬਾਰੀ Honey Sethi ਨੇ ਆਪਣੀ ਗ੍ਰਿਫ਼ਤਾਰੀ ਦੀਆਂ ਖ਼ਬਰਾਂ ਦਰਮਿਆਨ ਵੱਡਾ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ “ਚੜ੍ਹਦੀ ਕਲਾਂ ਵਿੱਚ” ਹਨ ਅਤੇ ਡੋਪ ਟੈਸਟ ਪਾਜ਼ੀਟਿਵ ਆਉਣ ਦਾ ਕਾਰਨ ਉਨ੍ਹਾਂ ਵੱਲੋਂ ਲਈ ਜਾ ਰਹੀ ਦਵਾਈ ਹੈ।ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਉਨ੍ਹਾਂ ਵਿਰੁੱਧ NDPS Act ਤਹਿਤ ਮਾਮਲਾ ਦਰਜ ਕੀਤਾ। ਹਾਲਾਂਕਿ, ਕੁਝ ਸਮੇਂ ਬਾਅਦ ਉਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।

ਲਾਈਵ ਆ ਕੇ ਦਿੱਤੀ ਸਫ਼ਾਈ

ਹਨੀ ਸੇਠੀ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਸਲਾਹਣਯੋਗ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਸਾਲ ਪਹਿਲਾਂ ਉਹ ਨਸ਼ੇ ਦੀ ਲਤ ਨਾਲ ਪੀੜਤ ਰਹੇ ਹਨ, ਪਰ ਹੁਣ ਇਲਾਜ ਅਤੇ ਦਵਾਈ ਨਾਲ ਪੂਰੀ ਤਰ੍ਹਾਂ ਠੀਕ ਹੋ ਰਹੇ ਹਨ। ਉਨ੍ਹਾਂ ਕਿਹਾ, “ਮੈਂ ਚੜ੍ਹਦੀ ਕਲਾਂ ਵਿੱਚ ਹਾਂ। ਮੇਰੀ ਦਵਾਈ ਚੱਲ ਰਹੀ ਹੈ ਅਤੇ ਇਸੇ ਕਰਕੇ ਮੇਰਾ ਡੋਪ ਟੈਸਟ ਪਾਜ਼ੀਟਿਵ ਆਇਆ ਹੈ। ਜੋ ਵਿਅਕਤੀ ਚਿੱਟਾ ਵਰਤਦਾ ਹੋਵੇ, ਉਹ ਇੰਨਾ ਵੱਡਾ ਕਾਰੋਬਾਰ ਨਹੀਂ ਚਲਾ ਸਕਦਾ।”

READ ALSO: Halwara Airport Flights Update: ਹਲਵਾਰਾ ਤੋਂ ਦਿੱਲੀ ਲਈ ਮਾਰਚ ’ਚ ਸ਼ੁਰੂ ਹੋਣਗੀਆਂ ਦੋ ਰੋਜ਼ਾਨਾ ਉਡਾਣਾਂ

Big revelation on Honey Sethi's arrest, first statement about dope test positive

ਪੁਲਿਸ ਦਾ ਬਿਆਨ

ਇਸ ਮਾਮਲੇ ’ਚ ਦੋਰਾਹਾ ਥਾਣੇ ਦੇ ਐਸਐਚਓ ਆਕਾਸ਼ ਦੱਤ ਨੇ ਦੱਸਿਆ ਕਿ ਪੁਲਿਸ ਨੇ ਜਾਣਕਾਰੀ ਅਤੇ ਸ਼ੱਕ ਦੇ ਆਧਾਰ ’ਤੇ ਕਾਰਵਾਈ ਕੀਤੀ ਸੀ। ਮੈਡੀਕਲ ਰਿਪੋਰਟਾਂ ਵਿੱਚ ਨਸ਼ਾ ਕਰਨ ਦੀ ਪੁਸ਼ਟੀ ਹੋਣ ਤੋਂ ਬਾਅਦ ਕਾਨੂੰਨੀ ਪ੍ਰਕਿਰਿਆ ਅਨੁਸਾਰ ਗ੍ਰਿਫ਼ਤਾਰੀ ਕੀਤੀ ਗਈ। ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ।

ਸੋਸ਼ਲ ਮੀਡੀਆ ’ਤੇ ਚਰਚਾ

ਹਨੀ ਸੇਠੀ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੇ ਬਿਆਨਾਂ ਕਾਰਨ ਚਰਚਾ ਵਿੱਚ ਰਹਿੰਦੇ ਹਨ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਲਾਕੇ ਵਿੱਚ ਇਸ ਮਾਮਲੇ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ।ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਸਖ਼ਤੀ ਨਾਲ ਜਾਰੀ ਰਹੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨਾਲ ਕੋਈ ਰਿਆਇਤ ਨਹੀਂ ਕੀਤੀ ਜਾਵੇਗੀ।

ਗਹਿਣਿਆਂ ਦੀ ਦੁਕਾਨ ‘ਤੇ ਹੋਈ ਕਰੋੜਾਂ ਦੀ ਚੋਰੀ, ਸਾਰਾ ਸਮਾਨ ਲੈ ਫ਼ਰਾਰ, CCTV ਉਡਾ ਦੇਵੇਗੀ ਹੋਸ਼

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.