ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿੱਚ ਬੁੱਧਵਾਰ ਤੜਕੇ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ। ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ 37 ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਟੂਰਿਸਟ ਸਲੀਪਰ ਬੱਸ ਅਤੇ ਇੱਕ ਟਰੱਕ ਦੀ ਭਿਆਨਕ ਟੱਕਰ ਹੋ ਗਈ। ਟੱਕਰ ਤੋਂ ਤੁਰੰਤ ਬਾਅਦ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ, ਜਿਸ ਕਾਰਨ ਬੱਸ ਵਿੱਚ ਸਵਾਰ 8 ਲੋਕਾਂ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ, ਜਦਕਿ ਘੱਟੋ-ਘੱਟ 21 ਹੋਰ ਯਾਤਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਪੁਲਿਸ ਮੁਤਾਬਕ ਇਹ ਹਾਦਸਾ ਸਵੇਰੇ ਕਰੀਬ 3:30 ਵਜੇ ਵਾਪਰਿਆ। ਹੰਸ ਟ੍ਰੈਵਲਜ਼ ਦੀ ਇਹ ਸਲੀਪਰ ਬੱਸ ਰਿਸ਼ੀਕੇਸ਼ ਤੋਂ ਇੰਦੌਰ ਵੱਲ ਜਾ ਰਹੀ ਸੀ। ਇਸ ਦੌਰਾਨ ਐਕਸਪ੍ਰੈਸਵੇਅ ‘ਤੇ ਮੁੰਬਈ ਵੱਲ ਜਾ ਰਹੇ ਇੱਕ ਟਰੱਕ ਨਾਲ ਇਸਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਦਾ ਪ੍ਰਭਾਵ ਇੰਨਾ ਭਿਆਨਕ ਸੀ ਕਿ ਕੁਝ ਹੀ ਪਲਾਂ ਵਿੱਚ ਦੋਵੇਂ ਵਾਹਨ ਅੱਗ ਦੀ ਲਪੇਟ ਵਿੱਚ ਆ ਗਏ ਅਤੇ ਬੱਸ ਪੂਰੀ ਤਰ੍ਹਾਂ ਸੜ ਕੇ ਖਾਕ ਹੋ ਗਈ।
Breaking News: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵੱਡੀ ਕਟੌਤੀ, ਆਮ ਲੋਕਾਂ ਨੂੰ ਮਿਲੀ ਰਾਹਤ
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਰੈਸਕਿਊ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਕਰੀਬ ਤਿੰਨ ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ਅਤੇ ਜ਼ਖਮੀਆਂ ਨੂੰ ਬੱਸ ਵਿੱਚੋਂ ਬਾਹਰ ਕੱਢ ਕੇ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਸ਼ੁਰੂਆਤੀ ਜਾਂਚ ਵਿੱਚ ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਬੱਸ ਡਰਾਈਵਰ ਨੂੰ ਨੀਂਦ ਦਾ ਝੋਕਾ ਆਉਣ ਕਾਰਨ ਹਾਦਸਾ ਵਾਪਰਿਆ ਹੋ ਸਕਦਾ ਹੈ। ਕੁਝ ਚਸ਼ਮਦੀਦਾਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਬੱਸ ਵਿੱਚ ਸਿਗਰਟਾਂ ਦੇ ਡੱਬੇ ਰੱਖੇ ਹੋਏ ਸਨ, ਜਿਸ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਹਾਲਾਂਕਿ ਪੁਲਿਸ ਅਤੇ ਫੋਰੈਂਸਿਕ ਟੀਮਾਂ ਹਾਦਸੇ ਅਤੇ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕਰ ਰਹੀਆਂ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੰਡੀ ਗੋਬਿੰਦਗੜ੍ਹ ਵਿੱਚ ਸਨਸਨੀ: ਰਿਕਸ਼ੇ ‘ਚ ਲਿਜਾਏ ਜਾ ਰਹੇ ਬਾਕਸ ਬੈੱਡ ਵਿੱਚੋਂ ਮਿਲੀ ਔਰਤ ਦੀ ਲਾਸ਼

