Site icon Dainik Savera Punjab

ਚਿਕਚਿਕ ਚੌਕ ’ਤੇ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਟਰੱਕ ਨੇ 4 ਲੋਕਾਂ ਨੂੰ ਕੁਚਲਿਆ 1 ਦੀ ਮੌਤ 3 ਜ਼ਖਮੀ

Horrific road accident at Chikchik Chowk: Woman dies, three injured in collision with speeding truck

Horrific road accident at Chikchik Chowk: Woman dies, three injured in collision with speeding truck

PUNJAB NEWS : ਜਲੰਧਰ ਦੇ ਚਿਕਚਿਕ ਚੌਕ ਨੇੜੇ ਵੀਰਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਪਰਿਵਾਰ ਨੂੰ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਇੱਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਲੋਕ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ।

ਮ੍ਰਿਤਕ ਦੀ ਪਛਾਣ ਬਸਤੀ ਸ਼ੇਖ ਦੇ ਸੰਤ ਨਗਰ ਇਲਾਕੇ ਦੀ ਰਹਿਣ ਵਾਲੀ ਔਰਤ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, ਔਰਤ ਆਪਣੇ ਬੱਚੇ ਅਤੇ ਸਹੁਰਿਆਂ ਨਾਲ ਵੀਰਵਾਰ ਸਵੇਰੇ ਆਦਰਸ਼ ਨਗਰ ਦੇ ਇੱਕ ਪਾਰਕ ਵਿੱਚ ਸੈਰ ਕਰਨ ਗਈ ਸੀ। ਵਾਪਸੀ ਸਮੇਂ, ਜਦੋਂ ਪਰਿਵਾਰ ਮੋਟਰਸਾਈਕਲ ’ਤੇ ਚਿਕਚਿਕ ਚੌਕ ਨੇੜੇ ਪਹੁੰਚਿਆ, ਤਾਂ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

READ ALSO : ਪੰਜਾਬ ਦੇ ਨਾਮੀ ਹੋਟਲਾਂ ਅਤੇ ਸਪਾ ਸੈਂਟਰਾਂ ’ਤੇ Police Raid, Sex Racket ਦੇ ਅੱਡੇ ਦਾ ਪਰਦਾਫਾਸ਼

ਟੱਕਰ ਤੋਂ ਬਾਅਦ ਮੋਟਰਸਾਈਕਲ ਸਵਾਰ ਸਾਰੇ ਲੋਕ ਸੜਕ ’ਤੇ ਡਿੱਗ ਪਏ। ਹਾਦਸੇ ਵਿੱਚ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਸੱਸ, ਸਹੁਰਾ ਅਤੇ ਤਿੰਨ ਸਾਲ ਦਾ ਪੁੱਤਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।

ਸੂਚਨਾ ਮਿਲਦੇ ਹੀ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ, ਜਦਕਿ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਫ਼ਰਾਰ ਟਰੱਕ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ ਅਤੇ ਲੋਕਾਂ ਨੇ ਪ੍ਰਸ਼ਾਸਨ ਤੋਂ ਟਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਅਤੇ ਤੇਜ਼ ਰਫ਼ਤਾਰ ਵਾਹਨਾਂ ’ਤੇ ਕਾਰਵਾਈ ਦੀ ਮੰਗ ਕੀਤੀ ਹੈ।

VD : कुल्लू–मनाली में जश्न के बीच अलर्ट,300 जवान तैनात, हुड़दंगियों से निपटेगी पुलिस

Horrific road accident at Chikchik Chowk: Woman dies, three injured in collision with speeding truck
Exit mobile version