Punjab News
Punjab News

Hoshiarpur LPG Accident:ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ ਹੋਸ਼ਿਆਰਪੁਰ ਵਿੱਚ ਹੋਏ LPG ਬਲਾਸਟ ਹਾਦਸੇ ਤੋਂ ਬਾਅਦ ਜਖ਼ਮੀਆਂ ਦਾ ਹਾਲ-ਚਾਲ ਜਾਣਨ ਹਸਪਤਾਲ ਪਹੁੰਚੇ। ਉਨ੍ਹਾਂ ਨੇ ਪੀੜਤਾਂ ਦੀ ਸਿਹਤ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ ਅਤੇ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਖੰਨਾ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਜਖ਼ਮੀਆਂ ਨੂੰ ਵਧੀਆ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਇਸ ਦਰਦਨਾਕ ਹਾਦਸੇ ਕਾਰਨ ਇਲਾਕੇ ਵਿੱਚ ਗੰਭੀਰ ਚਿੰਤਾ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।