Last Updated: November 3, 2026

Dainik Savera Times Logo

Punjab : ਜਲੰਧਰ-ਹੁਸ਼ਿਆਰਪੁਰ ਰੋਡ ’ਤੇ ITI ਨੇੜੇ ਐਕਟਿਵਾ ਨੂੰ ਟਿੱਪਰ ਨੇ ਮਾਰੀ ਟੱਕਰ, ਹਾਦਸੇ ‘ਚ ਮਾਂ-ਪੁੱਤ ਦੀ ਦਰਦਨਾਕ ਮੌਤ

3 November 2026 ਅੱਪਡੇਟ ਕੀਤਾ ਗਿਆ

Punjab : ਜਲੰਧਰ-ਹੁਸ਼ਿਆਰਪੁਰ ਰੋਡ ’ਤੇ ITI ਨੇੜੇ ਐਕਟਿਵਾ ਨੂੰ ਟਿੱਪਰ ਨੇ ਮਾਰੀ ਟੱਕਰ, ਹਾਦਸੇ ‘ਚ ਮਾਂ-ਪੁੱਤ ਦੀ ਦਰਦਨਾਕ ਮੌਤ

Hoshiarpur Road Accident : ਹੁਸ਼ਿਆਰਪੁਰ-ਜਲੰਧਰ ਮਾਰਗ ’ਤੇ ਅੱਜ ਆਈ ਟੀ ਆਈ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮਾਂ ਅਤੇ ਉਸ ਦੇ ਪੁੱਤਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੋਵੇਂ ਸਕੂਟਰੀ ’ਤੇ ਸਵਾਰ ਹੋ ਕੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਇਕ ਨਿੱਜੀ ਹਸਪਤਾਲ ਜਾ ਰਹੇ ਸਨ, ਜਦੋਂ ਪਿੱਛਿਓਂ ਆਏ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਾਣਕਾਰੀ ਅਨੁਸਾਰ ਪਿੰਡ ਨਿਆੜਾ ਦੀ ਰਹਿਣ ਵਾਲੀ ਗਗਨਦੀਪ ਕੌਰ ਆਪਣੇ ਪੁੱਤਰ ਨਾਲ ਸਕੂਟਰੀ ’ਤੇ ਜਾ ਰਹੀ ਸੀ। ਜਦੋਂ ਉਹ ਆਈ ਟੀ ਆਈ ਨੇੜੇ ਪਹੁੰਚੇ ਤਾਂ ਪਿੱਛਿਓਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਸਕੂਟਰੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮਾਂ-ਪੁੱਤ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪਰਿਵਾਰਕ ਮੈਂਬਰ ਅਤੇ ਪਿੰਡ ਦੇ ਸਰਪੰਚ ਮੌਕੇ ’ਤੇ ਪਹੁੰਚ ਗਏ। ਦੋਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਟਿੱਪਰ ਚਾਲਕ ਨੂੰ ਕਾਬੂ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

accident

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.