ਨੈਸ਼ਨਲ ਡੈਸਕ: ਤੇਲੰਗਾਨਾ ਦੇ ਸੰਗਾਰੈੱਡੀ ਜ਼ਿਲ੍ਹੇ ਵਿੱਚ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮਿਡ-ਡੇਅ ਮੀਲ ਖਾਣ ਤੋਂ ਬਾਅਦ 22 ਵਿਦਿਆਰਥੀਆਂ ਦੀ ਤਬੀਅਤ ਖਰਾਬ ਹੋਣ ਦੀ ਘਟਨਾ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਅਨੁਸਾਰ ਬੱਚਿਆਂ ਨੇ ਦੁਪਹਿਰ ਦੇ ਸਮੇਂ ਸਕੂਲ ਵਿੱਚ ਦਿੱਤਾ ਗਿਆ ਭੋਜਨ ਜਿਸ ਵਿੱਚ ਸਾਂਬਰ ਅਤੇ ਚੌਲ ਸ਼ਾਮਲ ਸਨ ਖਾਧਾ ਸੀ। ਖਾਣੇ ਤੋਂ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਪੇਟ ਦਰਦ ਉਲਟੀਆਂ ਅਤੇ ਬੇਚੈਨੀ ਵਰਗੇ ਲੱਛਣ ਮਹਿਸੂਸ ਹੋਣ ਲੱਗੇ।
‘ਬੰਦਰੀਆ’ ਕਹਿਣ ‘ਤੇ ਪਤੀ ਨਾਲ ਝਗੜੇ ਤੋਂ ਬਾਅਦ 23 ਸਾਲਾ ਤਨੂ ਨੇ ਕੀਤੀ ਖੁਦਕੁਸ਼ੀ
ਸਕੂਲ ਸਟਾਫ ਨੇ ਤੁਰੰਤ ਕਾਰਵਾਈ ਕਰਦਿਆਂ ਬੱਚਿਆਂ ਨੂੰ ਨੇੜਲੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਗਿਆ।
ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਬੱਚਿਆਂ ਦੀ ਹਾਲਤ ਹੁਣ ਸਥਿਰ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਦਿੱਤੀ ਜਾਵੇਗੀ।
ਅਸਾਮ ਦੌਰੇ ਤੇ ਅਮਿਤ ਸ਼ਾਹ ਵੱਲੋਂ ਮਿਸਿੰਗ ਯੂਥ ਫੈਸਟੀਵਲ ‘ਚ ਭਾਗ
ਇਸ ਘਟਨਾ ਤੋਂ ਬਾਅਦ ਭੋਜਨ ਦੀ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ ਅਤੇ ਸਥਾਨਕ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

