ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਹੋਟਲ ਪਾਰਕ ਪਲਾਜ਼ਾ ਦੇ ਜਨਰਲ ਮੈਨੇਜਰ (GM) ਸੁਨੀਲ ਪਟਨਾਇਕ ਅਤੇ ਉਸਦੇ ਡਰਾਈਵਰ ਤੇ ਸੁਰੱਖਿਆ ਸੁਪਰਵਾਈਜ਼ਰ ‘ਤੇ 4 ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਆਪਣੀ ਕਾਰ (PB01D8548) ਵਿੱਚ ਓਮੈਕਸ ਘਰ ਵਾਪਸ ਪਰ ਰਹੇ ਸਨ।
ਜਾਣਕਾਰੀ ਮੁਤਾਬਕ, ਸਦਰ ਪੁਲਿਸ ਸਟੇਸ਼ਨ ਨੇ 4 ਅਣਪਛਾਤੇ ਹਮਲਾਵਰਾਂ ਵਿਰੁੱਧ ਬੀਐਨਐਸ ਧਾਰਾ ਅਧੀਨ ਮਾਮਲਾ ਦਰਜ ਕਰ ਦਿੱਤਾ ਹੈ।
ਸੁਨੀਲ ਪਟਨਾਇਕ ਨੇ ਪੁਲਿਸ ਨੂੰ ਦੱਸਿਆ ਕਿ ਹਮਲਾ ਪੱਖੋਵਾਲ ਰੋਡ ਦੇ ਨੇੜੇ ਵਾਪਰਿਆ। ਜਦੋਂ ਉਹ ਕਰਤਾਰ ਸਿੰਘ ਪੈਟਰੋਲ ਪੰਪ ਕੋਲ ਪਹੁੰਚੇ, ਇੱਕ ਮੋਟਰਸਾਈਕਲ ਸਵਾਰ ਨੇ ਉਨ੍ਹਾਂ ਦੀ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਪਹਿਲਾਂ ਮੋਟਰਸਾਈਕਲ ਸਵਾਰ ਨੇ ਮੁਆਫੀ ਮੰਗੀ, ਪਰ ਉਸ ਸਮੇਂ 3 ਤੋਂ 4 ਹੋਰ ਅਣਪਛਾਤੇ ਵਿਅਕਤੀਆਂ, ਜਿਨ੍ਹਾਂ ਵਿੱਚੋਂ ਇੱਕ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ, ਭੀੜ ਵਿੱਚੋਂ ਬਾਹਰ ਆਏ ਅਤੇ ਕਾਰ ਦੀ ਖਿੜਕੀ ਖੋਲ੍ਹ ਕੇ ਸੁਨੀਲ ਪਟਨਾਇਕ ‘ਤੇ ਹਮਲਾ ਸ਼ੁਰੂ ਕਰ ਦਿੱਤਾ।
READ ALSO :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ‘ਤੇ ਬਰਨਾਲਾ ਦੇ ਗੁਰਜੰਟ ਸਿੰਘ ਤੋਂ ਸਪਸ਼ਟੀਕਰਨ ਮੰਗਿਆ
ਡਰਾਈਵਰ ਬਲਜੀਤ ਸਿੰਘ ਅਤੇ ਸੁਰੱਖਿਆ ਸੁਪਰਵਾਈਜ਼ਰ ਤੇਜਿੰਦਰ ਸਿੰਘ ਨੇ GM ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਹਮਲਾਵਰਾਂ ਨੇ ਉਨ੍ਹਾਂ ‘ਤੇ ਵੀ ਹਮਲਾ ਕਰ ਦਿੱਤਾ। ਹਮਲੇ ਦੌਰਾਨ ਤਿੰਨਾਂ ਜ਼ਖਮੀ ਹੋ ਗਏ।ਸੁਨੀਲ ਪਟਨਾਇਕ ਪੰਜ ਮਹੀਨੇ ਪਹਿਲਾਂ ਦਿੱਲੀ ਤੋਂ ਲੁਧਿਆਣਾ ਆਏ ਸਨ। ਪੁਲਿਸ ਨੇ ਹਮਲਾਵਰਾਂ ਦੀ ਪਛਾਣ ਲਈ ਨੇੜਲੇ ਸੀਸੀਟੀਵੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐਸਆਈ ਸਤਨਾਮ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਿਸ ਦੇ ਅਨੁਸਾਰ, ਸੁਨੀਲ ਪਟਨਾਇਕ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ, ਪਰ ਹਮਲਾਵਰਾਂ ਦੀ ਭਾਲ ਜਾਰੀ ਹੈ।
ਕਾਰ-ਮੋਟਰਸਾਈਕਲ ਟੱਕਰ: ਨੌਜਵਾਨ ਦੀ ਮੌਤ, ਪਰਿਵਾਰ ਨੇ ਸਾਜਿਸ਼ ਦੇ ਆਰੋਪ ਲਗਾਏ

