skip to content

Last Updated: November 6, 2026

Dainik Savera Times Logo

ਅੱਜ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ (18-11-2025) ਅੰਮ੍ਰਿਤਸਰ

18 November 2025 ਅੱਪਡੇਟ ਕੀਤਾ ਗਿਆ

ਅੱਜ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ (18-11-2025) ਅੰਮ੍ਰਿਤਸਰ

ਸੋਰਠਿ ਮਃ ੧ ਚਉਤੁਕੇ ॥
ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥
ਮੰਗਲਵਾਰ 3 ਮੱਘਰ (ਸੰਮਤ ਘਘ2 ਨਾਨਕਸ਼ਾਹੀ) ੧੮ ਨਵੰਬਰ 2024 (ਅੰਗ: ੫੯੬)

ਪੰਜਾਬੀ ਵਿਆਖਿਆ:
ਸੋਰਠਿ ਮਃ ੧ ਚਉਤੁਕੇ ॥
ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ, ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ । ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ । ਇਸ ਮਨੁੱਖਾ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ 19। ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ । ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮਤਿ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ।੧। ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ । ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਵਿਚ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.