ਅੰਮ੍ਰਿਤਸਰ: ਇਹ ਬਾਣੀ “ਸੋਰਠਿ ਮਹਲਾ ੫” ਗੁਰੂ ਅਰਜਨ ਦੇਵ ਜੀ ਵੱਲੋਂ ਰਚੀ ਗਈ ਹੈ। ਇਸ ਵਿੱਚ ਗੁਰੂ ਦੀ ਮਹਾਨਤਾ ਅਤੇ ਉਸ ਦੀ ਕਿਰਪਾ ਦਾ ਵਰਣਨ ਹੈ। ਗੁਰੂ ਮਨੁੱਖ ਦੇ ਅੰਦਰ ਨਾਮ ਦੀ ਜਿੰਦ ਪਾ ਕੇ ਉਸ ਨੂੰ ਆਤਮਕ ਜੀਵਨ ਬਖ਼ਸ਼ਦਾ ਹੈ, ਵਿਛੁੜੇ ਹੋਏ ਜੀਵ ਨੂੰ ਪਰਮਾਤਮਾ ਨਾਲ ਮਿਲਾ ਦੇਂਦਾ ਹੈ। ਮੂਰਖ, ਪਸ਼ੂ-ਸੁਭਾਉ ਅਤੇ ਪ੍ਰੇਤ-ਸੁਭਾਉ ਵਾਲੇ ਮਨੁੱਖ ਵੀ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਸੁਣਨ ਅਤੇ ਗਾਉਣ ਲੱਗ ਪੈਂਦੇ ਹਨ।
ਇਸ ਬਾਣੀ ਵਿੱਚ ਦਰਸਾਇਆ ਗਿਆ ਹੈ ਕਿ ਗੁਰੂ ਦੀ ਸਰਨ ਆਉਣ ਵਾਲੇ ਮਨੁੱਖ ਦੇ ਅੰਦਰੋਂ ਦੁੱਖਾਂ ਅਤੇ ਗ਼ਮਾਂ ਦੇ ਡੇਰੇ ਢਹਿ ਜਾਂਦੇ ਹਨ, ਉਸ ਦੇ ਅੰਦਰ ਆਨੰਦ ਅਤੇ ਖ਼ੁਸ਼ੀਆਂ ਦਾ ਟਿਕਾਣਾ ਬਣ ਜਾਂਦਾ ਹੈ। ਮਨੁੱਖ ਨੂੰ ਮਨ-ਇੱਛਤ ਫਲ ਮਿਲਦੇ ਹਨ ਅਤੇ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।
ਗੁਰੂ ਦੀ ਕਿਰਪਾ ਨਾਲ ਮਨੁੱਖ ਇਸ ਲੋਕ ਵਿੱਚ ਸੁਖੀ ਰਹਿੰਦਾ ਹੈ ਅਤੇ ਪਰਲੋਕ ਵਿੱਚ ਵੀ ਸੁਰਖ਼ਰੂ ਹੋ ਜਾਂਦਾ ਹੈ। ਉਸ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ਅਤੇ ਹਿਰਦੇ ਵਿੱਚ ਪਰਮਾਤਮਾ ਦਾ ਨਾਮ ਵੱਸਦਾ ਹੈ। ਜੋ ਮਨੁੱਖ ਗੁਰੂ ਦੇ ਚਰਨਾਂ ਨਾਲ ਜੁੜਿਆ ਰਹਿੰਦਾ ਹੈ, ਉਹ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਗਾਂਦਾ ਹੈ ਅਤੇ ਉਸ ਦੇ ਅੰਦਰੋਂ ਦੁੱਖ, ਦਰਦ ਅਤੇ ਭਟਕਣਾ ਦੂਰ ਹੋ ਜਾਂਦੀ ਹੈ।
ਸਰਦੀਆਂ ਵਿੱਚ ਸਿਹਤ ਦਾ ਰਾਜ: ਭਾਫ ਵਾਲੇ ਪਕਵਾਨਾਂ ਨਾਲ ਪੌਸ਼ਟਿਕਤਾ ਤੇ ਸੁਆਦ ਦਾ ਸੰਤੁਲਨ
ਇਹ ਬਾਣੀ ਗੁਰੂ ਅਰਜਨ ਦੇਵ ਜੀ ਦੀ ਰਚਨਾ ਹੈ ਜੋ ਮਨੁੱਖ ਨੂੰ ਨਾਮ ਨਾਲ ਜੋੜ ਕੇ ਆਤਮਕ ਜੀਵਨ ਦੀ ਮਹਾਨਤਾ ਦਰਸਾਉਂਦੀ ਹੈ।
ਸੋਰਠਿ ਮਹਲਾ ੫ ॥
ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥
ਮੰਗਲਵਾਰ, ੨ ਪੋਹ (ਸੰਮਤ ੫੫੭ ਨਾਨਕਸ਼ਾਹੀ) ੧੬ ਦਸੰਬਰ, ੨੦੨੫ (ਅੰਗ: ੬੧੪)
ਇਸ ਵਿਦੇਸ਼ੀ ਫਲ ਦੇ ਫਾਈਦੇ ਜਾਣ ਲੋਂਵੋ: ਸਰਦੀਆਂ ‘ਚ ਸਿਹਤ ਸੰਭਾਲ ਦਾ ਕੁਦਰਤੀ ਤੋਫਾਂ!
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥
ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ । ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ।੧। ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ । ਰਹਾਉ। (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ । ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ। ਹਨ ।੨। ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ।੩। ਹੇ ਨਾਨਕ! ਆਖ-ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ।
