Last Updated: November 7, 2026

Dainik Savera Times Logo

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ (13-12-2025) ਸ੍ਰੀ ਅੰਮ੍ਰਿਤਸਰ ਤੋਂ।

13 December 2025 ਅੱਪਡੇਟ ਕੀਤਾ ਗਿਆ

ਅੰਮ੍ਰਿਤਸਰ: ਸੋਰਠਿ ਮਹਲਾ ੩ ॥
ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥
)


ਪੰਜਾਬੀ ਵਿਆਖਿਆ:

ਸੋਰਠਿ ਮਹਲਾ ੩ ਵਿੱਚ ਗੁਰੂ ਅਮਰਦਾਸ ਜੀ ਨੇ ਪਰਮਾਤਮਾ ਦੇ ਨਾਮ ਦੀ ਮਹਿਮਾ ਬਿਆਨ ਕੀਤੀ ਹੈ। ਇਹ ਬਾਣੀ ਦੱਸਦੀ ਹੈ ਕਿ ਗੁਰੂ ਦੀ ਸਰਨ ਪੈ ਕੇ ਮਨੁੱਖ ਪਰਮਾਤਮਾ ਦੇ ਨਾਮ ਰਾਹੀਂ ਆਤਮਕ ਜੀਵਨ ਪਾ ਸਕਦਾ ਹੈ। ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ—ਇਹ ਪੰਜ ਚੋਰ ਮਨੁੱਖ ਦੇ ਅੰਦਰ ਵੱਸ ਕੇ ਨਾਮ-ਧਨ ਨੂੰ ਲੁੱਟਦੇ ਹਨ। ਜੋ ਮਨੁੱਖ ਗੁਰੂ ਦੇ ਸ਼ਬਦ ਰਾਹੀਂ ਨਾਮ ਵਿਚ ਰੰਗੇ ਰਹਿੰਦੇ ਹਨ, ਉਹ ਲੋਕ ਪਰਲੋਕ ਵਿਚ ਇੱਜ਼ਤ ਪਾਉਂਦੇ ਹਨ ਅਤੇ ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.