skip to content

Last Updated: November 6, 2026

Dainik Savera Times Logo

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ(23-12-2025) ਅੰਮ੍ਰਿਤਸਰ ਤੋਂ।

23 December 2025 ਅੱਪਡੇਟ ਕੀਤਾ ਗਿਆ

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ(23-12-2025) ਅੰਮ੍ਰਿਤਸਰ ਤੋਂ।

ਅੰਮ੍ਰਿਤਸਰ: ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ ੫੫੨ ਉੱਤੇ ਦਰਜ ਹੈ। ਸਲੋਕ ਮਹਲਾ ੪ ਗੁਰੂ ਰਾਮਦਾਸ ਜੀ ਦੀ ਰਚਨਾ ਹੈ, ਜਦਕਿ ਅਗਲਾ ਸਲੋਕ ਮਹਲਾ ੩ ਗੁਰੂ ਅਮਰਦਾਸ ਜੀ ਦੀ ਬਾਣੀ ਹੈ। ਇਸ ਵਿਚ ਸਤਿਗੁਰੂ ਦੀ ਸੇਵਾ, ਨਾਮ ਸਿਮਰਨ ਅਤੇ ਪ੍ਰਭੂ ਦੀ ਕਿਰਪਾ ਦੇ ਮਹੱਤਵ ਨੂੰ ਸਮਝਾਇਆ ਗਿਆ ਹੈ। ਗੁਰੂ ਸਾਹਿਬ ਜੀ ਮਨੁੱਖ ਨੂੰ ਦੱਸਦੇ ਹਨ ਕਿ ਸਤਿਗੁਰੂ ਦੀ ਸੇਵਾ ਤੋਂ ਬਿਨਾ ਕੀਤੇ ਹੋਏ ਕਰਮ ਬੰਧਨ ਬਣ ਜਾਂਦੇ ਹਨ ਅਤੇ ਜੀਵ ਜਨਮ ਮਰਨ ਦੇ ਗੇੜ ਵਿਚ ਫਸਿਆ ਰਹਿੰਦਾ ਹੈ। ਜਿਹੜੇ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ, ਉਹ ਆਪਣਾ ਜੀਵਨ ਸੁਧਾਰਦੇ ਹਨ ਅਤੇ ਆਪਣੀ ਕੁਲ ਨੂੰ ਭੀ ਉਧਾਰਦੇ ਹਨ। ਪਉੜੀ ਵਿਚ ਪ੍ਰਭੂ ਦੀ ਸਰਬਵਿਆਪਕਤਾ ਦਰਸਾਈ ਗਈ ਹੈ ਕਿ ਉਹ ਆਪ ਹੀ ਪਾਠਸ਼ਾਲਾ ਹੈ, ਆਪ ਹੀ ਅਧਿਆਪਕ ਹੈ, ਆਪ ਹੀ ਮਾਂ-ਪਿਉ ਹੈ ਅਤੇ ਆਪ ਹੀ ਬਾਲਕਾਂ ਨੂੰ ਸਿਆਣਪ ਦੇਣ ਵਾਲਾ ਹੈ। ਜਿਨ੍ਹਾਂ ਨੂੰ ਪ੍ਰਭੂ ਆਪਣੀ ਕਿਰਪਾ ਨਾਲ ਗੁਰਮੁਖ ਬਣਾਉਂਦਾ ਹੈ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।

ਸਲਕ ਮਃ ੪ ॥
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥
ਮੰਗਲਵਾਰ, ੯ ਪੋਹ (ਸੰਮਤ ੫੫੭ ਨਾਨਕਸ਼ਾਹੀ) ੨੩ ਦਸੰਬਰ, ੨੦੨੫ (ਅੰਗ: ੫੫੨)


ਪੰਜਾਬੀ ਵਿਆਖਿਆ:
ਸਲੋਕ ਮਃ ੪ ॥
ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਹੋਰ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ। ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ ਤੇ ਇਸ ਕਰ ਕੇ ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ ਮਾਨੋ ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ ਤੁਰਨ ਵੇਲੇ ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧। ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨। ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।੧੧।

harmandir sahib

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.