Last Updated: November 7, 2026

Dainik Savera Times Logo

ਬ੍ਰੈਕਿੰਗ :ਜਲੰਧਰ ਨੂੰ ਮਿਲੇ ਨਵੇਂ ਡਵੀਜ਼ਨਲ ਕਮਿਸ਼ਨਰ , ਜਾਣਨ ਲਈ ਪੜ੍ਹੋ ਪੂਰੀ ਖ਼ਬਰ

16 December 2025 ਅੱਪਡੇਟ ਕੀਤਾ ਗਿਆ

ਬ੍ਰੈਕਿੰਗ :ਜਲੰਧਰ ਨੂੰ ਮਿਲੇ ਨਵੇਂ ਡਵੀਜ਼ਨਲ ਕਮਿਸ਼ਨਰ , ਜਾਣਨ ਲਈ ਪੜ੍ਹੋ ਪੂਰੀ ਖ਼ਬਰ

ਸਾਲ 2009 ਬੈਚ ਦੇ ਆਈਏਐਸ ਅਧਿਕਾਰੀ ਰਾਮਵੀਰ ਸਿੰਘ ਨੇ ਮੰਗਲਵਾਰ ਨੂੰ ਜਲੰਧਰ ਦੇ ਨਵੇਂ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਪ੍ਰਤੀ ਆਪਣੀ ਪੂਰੀ ਵਚਨਬੱਧਤਾ ਦੁਹਰਾਈ।

ਜ਼ਿਕਰਯੋਗ ਹੈ ਕਿ ਭਾਰਤੀ ਪ੍ਰਸ਼ਾਸਕੀ ਸੇਵਾ ਦੇ ਸੀਨੀਅਰ ਅਧਿਕਾਰੀ ਰਾਮਵੀਰ ਸਿੰਘ ਨੂੰ ਜਨਤਕ ਸੇਵਾ ਪ੍ਰਤੀ ਸਰਗਰਮ, ਪਾਰਦਰਸ਼ੀ ਅਤੇ ਜਵਾਬਦੇਹ ਕਾਰਜਸ਼ੈਲੀ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕੋਲ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਹੈ ਅਤੇ ਉਹ ਸੂਬਾ ਸਰਕਾਰ ਵਿੱਚ ਕਈ ਅਹਿਮ ਅਹੁਦਿਆਂ ‘ਤੇ ਸੇਵਾਵਾਂ ਨਿਭਾ ਚੁੱਕੇ ਹਨ।

READ ALSO : ਖੁਸ਼ਖਬਰੀ! ਸਾਬਕਾ ਫੌਜੀਆਂ ਲਈ ਯੂ.ਟੀ. ਪ੍ਰਸ਼ਾਸਨ ਵੱਲੋਂ ਮਹੱਤਵਪੂਰਨ ਫੈਸਲੇ, ਸਾਲਾਨਾ ਗ੍ਰਾਂਟ ਰਾਸ਼ੀ ਦੁੱਗਣੀ

ਉਨ੍ਹਾਂ ਨੇ ਡਿਪਟੀ ਕਮਿਸ਼ਨਰ ਪਟਿਆਲਾ, ਸੰਗਰੂਰ ਅਤੇ ਪਠਾਨਕੋਟ ਵਰਗੇ ਮਹੱਤਵਪੂਰਨ ਜ਼ਿਲ੍ਹਿਆਂ ਵਿੱਚ ਸੇਵਾ ਕੀਤੀ ਹੈ। ਇਸ ਤੋਂ ਇਲਾਵਾ ਉਹ ਮੈਨੇਜਿੰਗ ਡਾਇਰੈਕਟਰ ਮਾਰਕਫੈੱਡ ਵਜੋਂ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਮੌਜੂਦਾ ਸਮੇਂ ਉਹ ਸਕੱਤਰ ਪੰਜਾਬ ਮੰਡੀ ਬੋਰਡ ਅਤੇ ਸਕੱਤਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵਜੋਂ ਵੀ ਜ਼ਿੰਮੇਵਾਰੀਆਂ ਨਿਭਾ ਰਹੇ ਹਨ।

ਅਹੁਦਾ ਸੰਭਾਲਣ ਮਗਰੋਂ ਰਾਮਵੀਰ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ। ਉਨ੍ਹਾਂ ਨੇ ਦੱਸਿਆ ਕਿ ਖੇਤਰ ਦੀ ਸਮੁੱਚੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਡਵੀਜ਼ਨਲ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਮੁੱਖ ਵਿਕਾਸਮੁਖੀ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ ਅਤੇ ਡਵੀਜ਼ਨ ਵਿੱਚ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਪਾਰਦਰਸ਼ੀ ਅਤੇ ਤਕਨਾਲੋਜੀ ਆਧਾਰਿਤ ਵਿਧੀ ਵਿਕਸਤ ਕੀਤੀ ਜਾਵੇਗੀ।

Jalandhar ਦੇ ਅਲਾਵਲਪੁਰ ‘ਚ 72 ਬੂਥ ਨੰਬਰ ‘ਤੇ ਹੋ ਰਹੀ ਵੋਟਿੰਗ,ਦੇਖੋ Ground Report


IAS officer Ramveer Singh takes charge as new Divisional

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.