skip to content

Last Updated: November 5, 2026

Dainik Savera Times Logo

ਠੱਗੀ ਦੇ ਮਾਮਲੇ ’ਚ ਸਾਬਕਾ IG ਅਮਰ ਸਿੰਘ ਚਾਹਲ ਦੀ ਸਿਹਤ ’ਚ ਸੁਧਾਰ, ਵੀਡੀਓ ਜਾਰੀ ਕਰ ਕੇ ਦਿੱਤਾ Update

31 December 2025 ਅੱਪਡੇਟ ਕੀਤਾ ਗਿਆ

ਠੱਗੀ ਦੇ ਮਾਮਲੇ ’ਚ ਸਾਬਕਾ IG ਅਮਰ ਸਿੰਘ ਚਾਹਲ ਦੀ ਸਿਹਤ ’ਚ ਸੁਧਾਰ, ਵੀਡੀਓ ਜਾਰੀ ਕਰ ਕੇ ਦਿੱਤਾ Update

8 ਕਰੋੜ 10 ਲੱਖ ਰੁਪਏ ਦੀ ਸਾਇਬਰ ਠੱਗੀ ਦਾ ਸ਼ਿਕਾਰ ਹੋਏ ਪੰਜਾਬ ਪੁਲਿਸ ਦੇ ਸਾਬਕਾ ਆਈਜੀ ਅਮਰ ਸਿੰਘ ਚਾਹਲ ਨੇ ਹਸਪਤਾਲ ਤੋਂ ਇੱਕ ਵੀਡੀਓ ਜਾਰੀ ਕਰ ਕੇ ਆਪਣੀ ਸਿਹਤ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪਰਮਾਤਮਾ ਦੀ ਕਿਰਪਾ ਨਾਲ ਉਨ੍ਹਾਂ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਉਹ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਮਹਿਸੂਸ ਕਰ ਰਹੇ ਹਨ।

ਵੀਡੀਓ ਸੰਦੇਸ਼ ਵਿੱਚ ਅਮਰ ਸਿੰਘ ਚਾਹਲ ਨੇ ਕਿਹਾ, “ਮੈਂ ਬਿਲਕੁਲ ਠੀਕ-ਠਾਕ ਹਾਂ। ਪਰਮਾਤਮਾ ਦੀ ਕਿਰਪਾ ਨਾਲ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਇਨਫੈਕਸ਼ਨ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਮਿਲਣ ਦੀ ਮਨਜ਼ੂਰੀ ਨਹੀਂ ਸੀ, ਪਰ ਜਲਦ ਹੀ ਹਸਪਤਾਲ ਤੋਂ ਬਾਹਰ ਆ ਕੇ ਸਭ ਦੇ ਦਰਸ਼ਨ ਕਰਾਂਗਾ।”

READ ALSO : ਨਵੇਂ ਸਾਲ ਦੀ ਆਮਦ ਬਾਰਿਸ਼ ਨਾਲ , IMD ਵੱਲੋਂ 3 ਜਨਵਰੀ 2026 ਤੱਕ ਚੇਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

ਦੱਸਣਯੋਗ ਹੈ ਕਿ ਸਾਇਬਰ ਠੱਗੀ ਦੀ ਘਟਨਾ ਤੋਂ ਬਾਅਦ ਚਾਹਲ ਦੀ ਤਬੀਅਤ ਗੰਭੀਰ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਮੁਤਾਬਕ ਆਪ੍ਰੇਸ਼ਨ ਸਫਲ ਰਿਹਾ ਹੈ ਅਤੇ ਇਸ ਸਮੇਂ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਦੂਜੇ ਪਾਸੇ, ਸਾਇਬਰ ਸੈੱਲ ਵੱਲੋਂ ਠੱਗੀ ਦੇ ਮਾਮਲੇ ਵਿੱਚ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਦਰਜ ਕੀਤੇ ਕੇਸ ਵਿੱਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਦੋ ਟੀਮਾਂ ਪੰਜਾਬ ਤੋਂ ਬਾਹਰਲੇ ਸੂਬਿਆਂ ਵੱਲ ਰਵਾਨਾ ਹੋ ਚੁੱਕੀਆਂ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਹੋ ਸਕਦੀ ਹੈ।

ਇਸ ਘਟਨਾ ਤੋਂ ਬਾਅਦ ਸਾਇਬਰ ਅਪਰਾਧਾਂ ਨੂੰ ਲੈ ਕੇ ਇੱਕ ਵਾਰ ਫਿਰ ਲੋਕਾਂ ਵਿੱਚ ਚਿੰਤਾ ਵਧ ਗਈ ਹੈ ਅਤੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਇਬਰ ਠੱਗੀ ਤੋਂ ਬਚਣ ਲਈ ਸਾਵਧਾਨ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।

VD : Hisar में पारा 2.1 डिग्री, आधे हरियाणा में कल बारिश

Former IG Amar Singh Chahal's health improves in Rs 8 crore 10 lakh fraud case, video released to update

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.