skip to content

Last Updated: October 22, 2026

Dainik Savera Times Logo

BREAKING : ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ : ਗ੍ਰਨੇਡਾਂ ਤੇ ਗ਼ੈਰ-ਕਾਨੂੰਨੀ ਹਥਿਆਰਾਂ ਸਮੇਤ 7 ਤਸਕਰ ਗ੍ਰਿਫਤਾਰ

21 October 2026 ਅੱਪਡੇਟ ਕੀਤਾ ਗਿਆ

BREAKING : ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ : ਗ੍ਰਨੇਡਾਂ ਤੇ ਗ਼ੈਰ-ਕਾਨੂੰਨੀ ਹਥਿਆਰਾਂ ਸਮੇਤ 7 ਤਸਕਰ ਗ੍ਰਿਫਤਾਰ

Illegal Weapons Recovered : ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਅਹਿਮ ਕਾਰਵਾਈ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 7 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਹੈਂਡ ਗ੍ਰਨੇਡ, ਦੋ ਪਿਸਤੌਲ ਅਤੇ 3.491 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

In a major breakthrough, Amritsar Rural Police dismantles a drug trafficking, illegal arms and explosives smuggling network, apprehends 7 accused and recovers 1 hand-grenade, 2 pistols & 3.491 kg heroin.

Preliminary investigation reveals that the accused were allegedly in contact with foreign-based smugglers supplying illegal weapons for further distribution among criminal elements.

FIRs have been registered at PS Chatiwind & Lopoke. Further investigation is underway to uncover the complete network and establish backward and forward linkages.

@PunjabPoliceInd remains committed to cracking down on drug trafficking, illegal arms and explosives smuggling, and organised criminal networks to ensure the safety and security of Punjab.— DGP Punjab Police (@DGPPunjabPolice) October 21, 2026

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ। ਇਹ ਤਸਕਰ ਗੈਰ-ਕਾਨੂੰਨੀ ਹਥਿਆਰ ਮੁਹੱਈਆ ਕਰਵਾਉਂਦੇ ਸਨ, ਜਿਨ੍ਹਾਂ ਨੂੰ ਅਪਰਾਧਿਕ ਅਨਸਰਾਂ ਵਿੱਚ ਵੰਡਿਆ ਜਾਣਾ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਹ ਨੈੱਟਵਰਕ ਪੰਜਾਬ ਦੇ ਅੰਦਰ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਵਿੱਚ ਮਦਦ ਕਰ ਰਿਹਾ ਸੀ।

ਚਾਟੀਵਿੰਡ ਅਤੇ ਲੋਪੋਕੇ ਥਾਣਿਆਂ ਵਿੱਚ ਐਫ.ਆਈ.ਆਰ. (FIRs) ਦਰਜ ਕੀਤੀਆਂ ਗਈਆਂ ਹਨ। ਪੁਲਿਸ ਇਸ ਸਮੇਂ ਪੂਰੇ ਨੈੱਟਵਰਕ ਨੂੰ ਤੋੜਨ ਅਤੇ ਇਸ ਨਾਲ ਜੁੜੇ ਸਾਰੇ ਲੋਕਾਂ ਦੀ ਪਛਾਣ ਕਰਨ ਲਈ ਜਾਂਚ ਕਰ ਰਹੀ ਹੈ। ਇਸ ਗਿਰੋਹ ਨਾਲ ਜੁੜੇ ਹੋਰ ਵਿਅਕਤੀਆਂ ਦਾ ਪਤਾ ਲਗਾਉਣ ਲਈ ਪਿਛਲੇ ਅਤੇ ਅਗਲੇ (backward and forward) ਸਾਰੇ ਸੰਪਰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਸੂਬੇ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਆਪਣੀ ਦ੍ਰਿੜ ਵਚਨਬੱਧਤਾ ਦੁਹਰਾਈ ਹੈ। ਨਸ਼ੀਲੇ ਪਦਾਰਥਾਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਦੇ ਨਾਲ-ਨਾਲ ਸੰਗਠਿਤ ਅਪਰਾਧਿਕ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.