Dainik Savera Times Logo

ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ:ਪੰਜਾਬ ਵਿਚ ਮੁੜ ਤੋਂ ਹੜ੍ਹਾਂ ਵਾਲੇ ਬਣੇ ਹਲਾਤ

4 months पहले

ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ:ਪੰਜਾਬ ਵਿਚ ਮੁੜ ਤੋਂ ਹੜ੍ਹਾਂ ਵਾਲੇ ਬਣੇ ਹਲਾਤ 

ਪੰਜਾਬ ਡੈਸਕ: ਪੰਜਾਬ ਵਿਚ ਹੁਣ ਮੁੜ ਹੜ੍ਹਾਂ ਦਾ ਖ਼ਤਰਾ ਬਣ ਗਿਆ ਹੈ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮਗਰੋਂ ਰਣਜੀਤ ਸਾਗਰ ਡੈਮ ਤੋਂ ਰਾਵੀ ਦਰਿਆ ਵਿਚ ਮੁੜ ਵਾਧੂ ਪਾਣੀ ਛੱਡਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜਲ ਸਰੋਤ ਵਿਭਾਗ ਦੇ ਮੁੱਖ ਇੰਜ ਸਨੀਅਰਾਂ ਅਤੇ ਤਕਨੀਕੀ ਮਾਹਿਰਾਂ ਨੇ ਭਾਰਤੀ ਮੌਸਮ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਕਰ ਕੇ ਇਸ ਬਾਰੇ ਚਰਚਾ ਕੀਤੀ ਹੈ। ਉਹਨਾਂ ਨੇ ਚਿੰਤਾ ਜਤਾਈ ਹੈ ਕਿ ਪੰਜਾਬ ਲਈ ਅਕਤੂਬਰ ਦਾ ਪਹਿਲਾ ਹਫ਼ਤਾ ਚੁਣੌਤੀ ਭਰਿਆ ਰਹਿ ਸਕਦਾ ਹੈ।

Read Aslo: ਅੰਮ੍ਰਿਤਸਰ: ਯੋਗ ਗੁਰੂ ਬਾਬਾ ਰਾਮਦੇਵ ਨੇ ਸ਼੍ਰੋਮਣੀ ਕਮੇਟੀ ਨੂੰ 1 ਕਰੋੜ ਰੁਪਏ ਕੀਤੇ ਦਾਨ

ਇਸ ਪਹਿਲੇ ਹਫ਼ਤੇ ਵਿੱਚ ਐਨਾ ਮੀਂਹ ਪੈਣ ਦੀ ਭਵਿੱਖਬਾਣੀ ਹੈ ਜਿੰਨਾ ਪਿਛਲੇ 80 ਵਰ੍ਹਿਆਂ ਵਿਚ ਕਦੇ ਦਰਜ ਨਹੀਂ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ 4 ਅਕਤੂਬਰ ਰਾਤ ਤੋਂ ਬਾਰਸ਼ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ 6-7 ਅਕਤੂਬਰ ਨੂੰ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦਾ ਅਨੁਮਾਨ ਹੈ। ਮੌਸਮ ਵਿਭਾਗ ਨੇ ਪੰਜਾਬ ਵਿਚ ਇਨ੍ਹਾਂ ਦੋ ਦਿਨਾਂ ਦੌਰਾਨ ਔਸਤ 110 ਮਿਲੀਮੀਟਰ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।ਜਿਸ ਨਾਲ ਲੋਕਾਂ ਨੂੰ ਅਲਰਟ ਰਹਿਣ ਦੀ ਅਪੀਲ ਕੀਤੀ ਹੈ।

IMD ਅਨੁਸਾਰ ,ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿੱਚ 6-7 ਅਕਤੂਬਰ ਨੂੰ ਭਾਰੀ ਮੀਂਹ ਪਵੇਗਾ। ਪੰਜਾਬ ਦੇ ਖ਼ਾਸ ਕਰ ਕੇ ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਰੋਪੜ, ਜਲੰਧਰ, ਲੁਧਿਆਣਾ, ਪਟਿਆਲਾ, ਮੋਗਾ, ਮਾਨਸਾ, ਗੁਰਦਾਸਪੁਰ, ਬਰਨਾਲਾ ਤੇ ਬਠਿੰਡਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ, 3, 4, 5, 6, 7 ਅਤੇ 8 ਅਕਤੂਬਰ ਨੂੰ ਉੱਤਰ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਸਮੇਤ ਦੇਸ਼ ਭਰ ਦੇ ਕਈ ਰਾਜਾਂ ਵਿੱਚ ਭਾਰੀ ਬਾਰਿਸ਼ ਹੋਵੇਗੀ। ਇਸ ਸੰਬੰਧੀ ਅਲਰਟ ਜਾਰੀ ਕੀਤਾ ਗਿਆ ਹੈ।

video: Gandhi Jayanti : ਮਹਾਤਮਾ ਗਾਂਧੀ ਨੂੰ OP Soni ਤੇ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਨੇ ਦਿੱਤੀ ਸ਼ਰਧਾਜਲੀ

खबरें और भी हैं...

Copyright © 2025 Dainik Savera Times. All rights reserved.