ਚੰਡੀਗੜ੍ਹ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਚਾਲੇ ਅੱਜ ਚੰਡੀਗੜ੍ਹ ਵਿਖੇ ਅਹਿਮ ਮੁਲਾਕਾਤ ਹੋਈ। ਇਹ ਮੁਲਾਕਾਤ ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼ ‘ਸੰਤ ਕਬੀਰ ਕੁਟੀਰ’ ਦੇ ਸਾਹਮਣੇ ਸਥਿਤ ਰਾਜਿੰਦਰ ਪਾਰਕ ਵਿੱਚ ਹੋਈ।
READ ALSO : ਬਠਿੰਡਾ ਜ਼ਿਲ੍ਹਾ ਅਦਾਲਤ ਨੇ CIA ,SHO ਨੂੰ ਬਲਾਤਕਾਰ ਮਾਮਲੇ ਵਿੱਚ ਉਮਰ ਕੈਦ ਦੀ ਸੁਣਾਈ ਸਜ਼ਾ

ਹਾਲਾਂਕਿ ਇਹ ਇੱਕ ਗੈਰ-ਰਸਮੀ ਮੁਲਾਕਾਤ ਸੀ, ਪਰ ਦੋਵਾਂ ਗੁਆਂਢੀ ਸੂਬਿਆਂ ਦੇ ਮੁਖੀਆਂ ਦੀ ਇਹ ਬੈਠਕ ਸਿਆਸੀ ਗਲਿਆਰਿਆਂ ਵਿੱਚ ਚਰਚਾ ਦਾ ਕੇਂਦਰ ਬਣੀ ਹੋਈ ਹੈ। ਅਧਿਕਾਰਤ ਤੌਰ ‘ਤੇ ਇਸ ਮੁਲਾਕਾਤ ਦੇ ਮੁੱਖ ਏਜੰਡੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ, ਪਰ ਸੂਤਰਾਂ ਦੇ ਅਨੁਸਾਰ ਦੋਵਾਂ ਆਗੂਆਂ ਨੇ ਇੱਕ-ਦੂਜੇ ਦਾ ਹਾਲ-ਚਾਲ ਪੁੱਛਿਆ ਅਤੇ ਕੁਝ ਸਾਂਝੇ ਮਸਲਿਆਂ ‘ਤੇ ਹਲਕੀ-ਫੁਲਕੀ ਚਰਚਾ ਕੀਤੀ। ਇਹ ਮੁਲਾਕਾਤ ਦੋਵੇਂ ਸੂਬਿਆਂ ਵਿਚਕਾਰ ਸੁਹਾਵਣੇ ਰਿਸ਼ਤੇ ਬਣਾਈ ਰੱਖਣ ਅਤੇ ਗੁਆਂਢੀ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਰੂਪ ਵਿੱਚ ਵੀ ਵੇਖੀ ਜਾ ਰਹੀ ਹੈ।
“ਦੂਜੇ ਦਿਨ ਤਾਂ ਬੱਸਾਂ ਬੰਦ ਕਰ ਦੇਂਦੇ ਨੇ” ਸਰਕਾਰੀ ਬੱਸਾਂ ਦਾ ਚੱਕਾ ਜਾਮ,ਬੀਬੀਆਂ ਦਾ ਸੁਣੋ ਦੁਖੜਾ