ਵੈਸਟ ਵੈਲੀ ਸਿਟੀ (ਯੂਟਾ): ਅਮਰੀਕਾ ਦੇ ਯੂਟਾ ਸੂਬੇ ਦੇ ਵੈਸਟ ਵੈਲੀ ਸਿਟੀ ਵਿੱਚ ਭਾਰਤੀ ਮੂਲ ਦੇ ਨੌਜਵਾਨ ਸੋਹੇਲ ’ਤੇ ਚਾਕੂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਤੋਂ ਬਾਅਦ ਪੁਲਿਸ ਵੱਲੋਂ ਇਸ ਘਟਨਾ ਨੂੰ ਸੰਭਾਵਿਤ ਨਫ਼ਰਤੀ ਅਪਰਾਧ ਦੇ ਤੌਰ ’ਤੇ ਜਾਂਚਿਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਸੋਹੇਲ ਇੱਕ ਮਾਲ ਵਿੱਚ ਕੰਮ ਕਰਦਾ ਹੈ। ਘਟਨਾ ਦੌਰਾਨ ਇੱਕ 48 ਸਾਲਾ ਵਿਅਕਤੀ ਪੀਟਰ ਮਾਈਕਲ ਲਾਰਸਨ ਉਸਦੇ ਕਿਓਸਕ ਕੋਲ ਆਇਆ ਅਤੇ ਉਸਦੇ ਪਿਛੋਕੜ ਬਾਰੇ ਪੁੱਛਗਿੱਛ ਕਰਨ ਲੱਗਾ। ਦੋਸ਼ ਹੈ ਕਿ ਜਦੋਂ ਸੋਹੇਲ ਨੇ ਆਪਣੇ ਭਾਰਤੀ ਅਤੇ ਮੁਸਲਿਮ ਹੋਣ ਬਾਰੇ ਦੱਸਿਆ ਤਾਂ ਹਮਲਾਵਰ ਨੇ ਉਸ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ।
ਫੁੱਟਬਾਲ ਵਿਸ਼ਵ ਕੱਪ ਫਾਈਨਲ ਵਿੱਚ ਪਹੁੰਚਿਆ ਅਰਜਨਟੀਨਾ, ਇੰਗਲੈਂਡ ਨੂੰ 2-1 ਨਾਲ ਹਰਾਇਆ
ਪ੍ਰਤੱਖਦਰਸ਼ੀਆਂ ਮੁਤਾਬਕ ਹਮਲਾਵਰ ਨੇ ਸੋਹੇਲ ’ਤੇ ਕਈ ਵਾਰ ਚਾਕੂ ਨਾਲ ਵਾਰ ਕੀਤੇ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਹਮਲਾਵਰ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਮਲਾਵਰ ਨੇ ਕਥਿਤ ਤੌਰ ’ਤੇ ਜਾਂਚਕਰਤਾਵਾਂ ਨੂੰ ਦੱਸਿਆ ਕਿ ਉਸਦਾ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਉਣ ਦਾ ਇਰਾਦਾ ਸੀ। ਪੁਲਿਸ ਹੁਣ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਹਮਲੇ ਵਿੱਚ ਜ਼ਖਮੀ ਹੋਏ ਸੋਹੇਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Indian-Origin Soheil Attacked With Knife in Utah