skip to content

Last Updated: November 6, 2026

Dainik Savera Times Logo

ਜੰਤਰ-ਮੰਤਰ ਪ੍ਰਦਰਸ਼ਨ ਦੌਰਾਨ ਇੰਟਰਨੈੱਟ ਸੇਵਾਵਾਂ ਬੰਦ , CJP ਨੇ ਸਰਕਾਰ ‘ਤੇ ਚੁੱਕੇ ਸਵਾਲ

23 July 2026 ਅੱਪਡੇਟ ਕੀਤਾ ਗਿਆ

ਜੰਤਰ-ਮੰਤਰ ਪ੍ਰਦਰਸ਼ਨ ਦੌਰਾਨ ਇੰਟਰਨੈੱਟ ਸੇਵਾਵਾਂ ਬੰਦ , CJP ਨੇ ਸਰਕਾਰ ‘ਤੇ ਚੁੱਕੇ ਸਵਾਲ

ਦਿੱਲੀ ਦੇ ਜੰਤਰ-ਮੰਤਰ ‘ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਇੰਟਰਨੈੱਟ ਸੇਵਾਵਾਂ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਕਾਕਰੋਚ ਜਨਤਾ ਪਾਰਟੀ (CJP) ਨੇ ਦਾਅਵਾ ਕੀਤਾ ਹੈ ਕਿ ਪ੍ਰਦਰਸ਼ਨ ਵਾਲੇ ਇਲਾਕੇ ਦੇ ਆਲੇ-ਦੁਆਲੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਪਾਰਟੀ ਨੇ ਇਸ ਨੂੰ ਲੈ ਕੇ ਸਰਕਾਰ ਤੋਂ ਸਵਾਲ ਪੁੱਛਦਿਆਂ ਕਿਹਾ ਕਿ ਕੀ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਿਸੇ ਵੱਡੀ ਪੁਲਿਸ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ।

CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕਰਦਿਆਂ ਦਾਅਵਾ ਕੀਤਾ ਕਿ ਜੰਤਰ-ਮੰਤਰ ਖੇਤਰ ਵਿੱਚ ਇੰਟਰਨੈੱਟ ਸੇਵਾਵਾਂ ਪ੍ਰਭਾਵਿਤ ਹਨ। ਉਨ੍ਹਾਂ ਨੇ ਪ੍ਰਦਰਸ਼ਨ ਸਥਾਨ ‘ਤੇ ਤਾਇਨਾਤ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੂੰ ਵੀ ਅਪੀਲ ਕੀਤੀ ਕਿ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਤਾਕਤ ਦੀ ਵਰਤੋਂ ਨਾ ਕੀਤੀ ਜਾਵੇ।

ਪੇਪਰ ਲੀਕ ‘ਤੇ ਕੇਂਦਰ ਦਾ ਵੱਡਾ ਐਕਸ਼ਨ: ਫਾਸਟ-ਟਰੈਕ ਅਦਾਲਤਾਂ ਬਣਨਗੀਆਂ, ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ, PM ਮੋਦੀ

ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਪ੍ਰਦਰਸ਼ਨਕਾਰੀ “ਸੰਸਦ ਚਲੋ” ਮਾਰਚ ਤੋਂ ਬਾਅਦ ਲਗਾਤਾਰ ਤੀਜੇ ਦਿਨ ਜੰਤਰ-ਮੰਤਰ ‘ਤੇ ਡਟੇ ਹੋਏ ਹਨ। ਇਸ ਤੋਂ ਪਹਿਲਾਂ ਸੰਸਦ ਵੱਲ ਵਧ ਰਹੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਦਿੱਲੀ ਪੁਲਿਸ ਵੱਲੋਂ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ ਸੀ।

ਦੂਜੇ ਪਾਸੇ, ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਕਾਰਵਾਈ ਉਸ ਵੇਲੇ ਕੀਤੀ ਗਈ ਜਦੋਂ ਕੁਝ ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਪ੍ਰਬੰਧਾਂ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਕੀਤੀ। ਫਿਲਹਾਲ ਇੰਟਰਨੈੱਟ ਸੇਵਾਵਾਂ ਬੰਦ ਹੋਣ ਸਬੰਧੀ ਅਧਿਕਾਰਕ ਪੁਸ਼ਟੀ ਜਾਂ ਵਿਸਥਾਰਪੂਰਵਕ ਸਰਕਾਰੀ ਬਿਆਨ ਸਾਹਮਣੇ ਨਹੀਂ ਆਇਆ ਹੈ।

ਪੰਜਾਬ ‘ਚ ਮਾਨਸੂਨ ਮੁੜ ਐਕਟਿਵ: 15 ਜ਼ਿਲ੍ਹਿਆਂ ਲਈ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਅਲਰਟ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.