Site icon Dainik Savera Punjab

ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਦੇ ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ – ਐਡਵੋਕੇਟ ਧਾਮੀ 

ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਹੁਲ ਗਾਂਧੀ ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸਿਰੋਪਾ ਦੇਣ ਦੇ ਮਾਮਲੇ ਵਿਚ ਕਿਹਾ ਕਿ ਬੀਤੇ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਮੁਤਾਬਿਕ ਗੁਰਦੁਆਰਾ ਸਾਹਿਬਾਨ ਦੇ ਦਰਬਾਰ ਅੰਦਰ  ਕਿਸੇ ਵੀ ਖ਼ਾਸ ਸ਼ਖ਼ਸੀਅਤਾਂ ਨੂੰ ਸਿਰੋਪਾ ਦੇਣ ੳਤੇ ਪਾਬੰਦੀ ਹੈ। ਗੁਰੂ ਦਰਬਾਰ ਵਿਚ ਕੇਵਲ ਧਾਰਮਿਕ ਸ਼ਖ਼ਸੀਅਤਾਂ, ਰਾਗੀ ਸਿੰਘਾਂ ਤੇ ਸਿੱਖ ਮਹਾਂਪੁਰਖਾਂ ਨੂੰ ਇਹ ਸਨਮਾਨ ਦੇਣ ਤੱਕ ਹੀ ਸੀਮਤ ਕੀਤਾ ਹੋਇਆ ਹੈ।

ਕੱਲ੍ਹ ਜਦੋ ਰਾਹੁਲ ਗਾਂਧੀ ਪੰਜਾਬ ਦੇ ਦੌਰੇ ਤੇ ਸਨ ਤਾਂ  ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ ਸਨ ਇਸ ਦੌਰਾਨ ਅੰਤ੍ਰਿੰਗ ਕਮੇਟੀ ਨੇ ਇਕ ਫੈਸਲਾ ਲਿਆ ਸੀ ਕਿ ਗੁਰਦੁਆਰਾ ਸਾਹਿਬਾਨ ਦੇ ਦਰਬਾਰ ਅੰਦਰ ਕਿਸੇ ਵੀ ਖ਼ਾਸ ਸ਼ਖ਼ਸੀਅਤਾਂ ਨੂੰ ਸਿਰੋਪਾ ਨਹੀਂ ਦਿੱਤਾ ਜਾਵੇਗਾ।

ਇਸੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਦੀ ਘਟਨਾ ਸਬੰਧੀ ਪੜਤਾਲ ਕਰਵਾਈ ਜਾ ਰਹੀ ਹੈ। ਭਲਕ ਤੱਕ ਇਸ ਦੀ ਮੁਕੰਮਲ ਰਿਪੋਰਟ ਲਈ ਜਾਵੇਗੀ। ਜੇਕਰ ਕੋਈ ਦੋਸ਼ੀ ਪਾਇਆ ਗਿਆਂ ਤਾਂ ਕਾਰਵਾਈ ਜਰੂਰ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਨਸਲਕੁਸ਼ੀ ਦੀ ਦੋਸ਼ੀ ਕਾਂਗਰਸ ਦੇ ਆਗੂ ਅਤੇ ਗਾਂਧੀ ਪਰਿਵਾਰ ਦੇ ਮੈਂਬਰ ਰਾਹੁਲ ਗਾਂਧੀ ਨੂੰ ਗੁਰਦੁਆਰਾ ਸਾਹਿਬ ਤੋਂ ਸਿਰੋਪਾ ਤਾਂ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ।

Exit mobile version