ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL) ਨੇ ਪਾਨੀਪਤ ਰਿਫਾਇਨਰੀ ਅਤੇ ਪੈਟ੍ਰੋਕੈਮੀਕਲ ਕੰਪਲੈਕਸ ਵਿੱਚ ਟਰੇਡ ਅਤੇ ਟੈਕਨੀਸ਼ੀਅਨ ਅਪ੍ਰੈਂਟਿਸ ਦੇ 1450 ਅਹੁਦਿਆਂ ‘ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਯੋਗ ਉਮੀਦਵਾਰ 12 ਅਗਸਤ 2026 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।
ਇਨ੍ਹਾਂ ਅਸਾਮੀਆਂ ਲਈ 12ਵੀਂ ਪਾਸ, ਸਬੰਧਤ ਟਰੇਡ ਵਿੱਚ ਆਈਟੀਆਈ, ਤਿੰਨ ਸਾਲਾਂ ਦਾ ਡਿਪਲੋਮਾ ਅਤੇ ਕਿਸੇ ਵੀ ਵਿਸ਼ੇ ਵਿੱਚ ਗ੍ਰੈਜੂਏਟ (ਬੀ.ਏ., ਬੀ.ਐੱਸ.ਸੀ., ਬੀ.ਕਾਮ.) ਉਮੀਦਵਾਰ ਅਰਜ਼ੀ ਦੇ ਸਕਦੇ ਹਨ। ਆਮ ਵਰਗ ਦੇ ਉਮੀਦਵਾਰਾਂ ਲਈ ਘੱਟੋ-ਘੱਟ 50 ਫੀਸਦੀ ਅੰਕ ਲਾਜ਼ਮੀ ਹਨ, ਜਦਕਿ ਐੱਸਸੀ, ਐੱਸਟੀ ਅਤੇ ਪੀਡਬਲਯੂਡੀ ਵਰਗ ਦੇ ਉਮੀਦਵਾਰਾਂ ਨੂੰ 45 ਫੀਸਦੀ ਅੰਕਾਂ ਨਾਲ ਵੀ ਯੋਗ ਮੰਨਿਆ ਜਾਵੇਗਾ।
ਨਾਨ-ਵੈਜ ਖਾਣ ਵਾਲਿਆਂ ਲਈ ਵੱਡੀ ਖ਼ਬਰ, ਮਹਿੰਗੇ ਹੋਣਗੇ ਅੰਡੇ-ਚਿਕਨ; ਜਾਣੋ ਕਾਰਨ
ਉਮੀਦਵਾਰ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ 24 ਸਾਲ ਨਿਰਧਾਰਤ ਕੀਤੀ ਗਈ ਹੈ। ਰਾਖਵੇਂ ਵਰਗਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਉਮਰ ਵਿੱਚ ਛੋਟ ਦਿੱਤੀ ਜਾਵੇਗੀ।
ਇੱਛੁਕ ਉਮੀਦਵਾਰ IOCL ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਨਲਾਈਨ ਅਰਜ਼ੀ ਭਰ ਸਕਦੇ ਹਨ। ਅਪਲਾਈ ਕਰਨ ਤੋਂ ਪਹਿਲਾਂ ਨੋਟੀਫਿਕੇਸ਼ਨ ਧਿਆਨ ਨਾਲ ਪੜ੍ਹਨਾ ਅਤੇ ਸਾਰੇ ਲੋੜੀਂਦੇ ਦਸਤਾਵੇਜ਼ ਤਿਆਰ ਰੱਖਣਾ ਜ਼ਰੂਰੀ ਹੈ। ਜੇਕਰ ਤੁਸੀਂ ਸਰਕਾਰੀ ਖੇਤਰ ਵਿੱਚ ਕਰੀਅਰ ਬਣਾਉਣਾ ਚਾਹੁੰਦੇ ਹੋ, ਤਾਂ ਇਹ ਭਰਤੀ ਤੁਹਾਡੇ ਲਈ ਸ਼ਾਨਦਾਰ ਮੌਕਾ ਸਾਬਤ ਹੋ ਸਕਦੀ ਹੈ।
ਵਧੇਰੇ ਜਾਣਕਾਰੀ ਲਈ ਲਿੰਕ ‘ਤੇ ਕਲਿਕ ਕਰੋ
https://iocl.com/admin/img/Apprenticeships/Files/90a26aa24f4347d79b3616275c5d8f07.pdf
ਤੁਲਸੀ ਨੂੰ ਕੀੜਿਆਂ ਤੋਂ ਬਚਾਉਣ ਦਾ ਆਸਾਨ ਤਰੀਕਾ, ਸਿਰਫ਼ 3 ਚੀਜ਼ਾਂ ਨਾਲ ਪੌਦਾ ਰਹੇਗਾ ਹਮੇਸ਼ਾ ਹਰਾ-ਭਰਾ

