ਪੰਜਾਬ ਡੈਸਕ (ਦੈਨਿਕ ਸਵੇਰਾ): ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਾਲੇ ਤਣਾਅ ਦਾ ਅਸਰ ਦੁਨੀਆ ਭਰ ਵਿੱਚ ਪੈ ਰਿਹਾ ਹੈ। ਇਸ ਦੌਰਾਨ ਦੁਬਈ ਤੋਂ ਸਿੱਖ ਭਾਈਚਾਰੇ ਲਈ ਮਹੱਤਵਪੂਰਨ ਖ਼ਬਰ ਆਈ ਹੈ। ਦੁਬਈ ਦਾ ਸਭ ਤੋਂ ਵੱਡਾ ਗੁਰਦੁਆਰਾ ਗੁਰੂ ਨਾਨਕ ਦਰਬਾਰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ।
ਗੁਰਦੁਆਰੇ ਦੇ ਪ੍ਰਬੰਧਕਾਂ ਨੇ ਇੱਕ ਪੱਤਰ ਜਾਰੀ ਕਰਕੇ ਦੱਸਿਆ ਕਿ ਇਹ ਫੈਸਲਾ ਸੁਰੱਖਿਆ ਕਾਰਨਾਂ ਕਰਕੇ ਲਿਆ ਗਿਆ ਹੈ। ਗੁਰਦੁਆਰਾ ਅਤੇ ਹਿੰਦੂ ਮੰਦਰ ਦੋਵੇਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਿਆ ਜਾਵੇਗਾ।
ਜਲੰਧਰ ‘ਚ ਗੁੰਮਸ਼ੁਦਾ ਵਿਅਕਤੀ ਦਾ ਕਤਲ: ਮੁਲਜ਼ਮ ਨੇ ਲਾਸ਼ ਘਰ ਵਿੱਚ ਹੀ ਦੱਬ ਦਿੱਤੀ
ਇਹ ਫੈਸਲਾ ਉਸੇ ਦਿਨ ਲਿਆ ਗਿਆ ਜਦੋਂ ਸਰਕਾਰ ਨੇ ਕਈ ਚਰਚਾਂ ਦੀਆਂ ਸੇਵਾਵਾਂ ਵੀ ਸੁਰੱਖਿਆ ਦੇ ਮੱਦੇਨਜ਼ਰ ਰੋਕ ਦਿੱਤੀਆਂ।
ਸ਼ਰਧਾਲੂਆਂ ਲਈ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਦਮ ਚੁੱਕਿਆ ਗਿਆ ਹੈ। ਪ੍ਰਬੰਧਕਾਂ ਨੇ ਸ਼ਰਧਾਲੂਆਂ ਤੋਂ ਸਹਿਯੋਗ ਦੀ ਅਪੀਲ ਕੀਤੀ ਹੈ ਅਤੇ ਸਭ ਦੀ ਸੁਰੱਖਿਆ ਲਈ ਅਰਦਾਸ ਵੀ ਕੀਤੀ ਹੈ।

ਗੁਰੂ ਨਾਨਕ ਦਰਬਾਰ ਗੁਰਦੁਆਰਾ ਦੁਬਈ ਦੇ ਚੇਅਰਮੈਨ ਸੁਰਿੰਦਰ ਸਿੰਘ ਕੰਧਾਰੀ ਨੇ ਵੀ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਕਮਿਊਨਿਟੀ ਡਿਵੈਲਪਮੈਂਟ ਅਥਾਰਟੀ ਵੱਲੋਂ ਗੁਰਦੁਆਰਾ ਬੰਦ ਕਰਨ ਦੇ ਨਿਰਦੇਸ਼ ਮਿਲੇ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਸਿਰਫ਼ ਸਾਵਧਾਨੀ ਵਜੋਂ ਲਿਆ ਗਿਆ ਹੈ।