skip to content

Dainik Savera Times Logo

ਜਲੰਧਰ,ਅੰਮ੍ਰਿਤਸਰ GT ਰੋਡ ’ਤੇ ਸੀਵਰੇਜ ਮਸਲੇ ਨੂੰ ਲੈ ਕੇ ਧਰਨਾ, ਸੜਕ ਜਾਮ

1 month पहले

ਜਲੰਧਰ,ਅੰਮ੍ਰਿਤਸਰ GT ਰੋਡ ’ਤੇ ਸੀਵਰੇਜ ਮਸਲੇ ਨੂੰ ਲੈ ਕੇ ਧਰਨਾ, ਸੜਕ ਜਾਮ

ਜਲੰਧਰ ਨਿਊਜ਼ : ਅੰਮ੍ਰਿਤਸਰ ਜੀਟੀ ਰੋਡ ’ਤੇ ਅੱਜ ਉਸ ਸਮੇਂ ਆਵਾਜਾਈ ਠੱਪ ਹੋ ਗਈ ਜਦੋਂ ਗੁਰੂ ਨਾਨਕ ਨਗਰ ਇਲਾਕੇ ਦੇ ਲੋਕਾਂ ਨੇ ਸੀਵਰੇਜ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਸੜਕ ਜਾਮ ਕਰਕੇ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਜਲੰਧਰ ਦੇ ਮੇਅਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਤੁਰੰਤ ਹੱਲ ਦੀ ਮੰਗ ਕੀਤੀ।

ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਵਾਰਡ ਨੰਬਰ 84 ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਸੀਵਰੇਜ ਜਾਮ ਦੀ ਸਮੱਸਿਆ ਬਣੀ ਹੋਈ ਹੈ। ਬਾਵਜੂਦ ਇਸਦੇ ਕਿ ਕਈ ਵਾਰ ਨਗਰ ਨਿਗਮ ਅਤੇ ਸੰਬੰਧਤ ਵਿਭਾਗਾਂ ਨੂੰ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਦੇ ਕੌਂਸਲਰ ਵੱਲੋਂ ਸੀਵਰੇਜ ਖੁਲਵਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਨਗਰ ਨਿਗਮ ਵੱਲੋਂ ਸਫਾਈ ਮਸ਼ੀਨਾਂ ਨਹੀਂ ਭੇਜੀਆਂ ਜਾ ਰਹੀਆਂ।

READ ALSO : ਕੱਲ੍ਹ ਸ਼ਹਿਰ ਵਿੱਚ ਬਿਜਲੀ ਕੱਟ, ਕਈ ਇਲਾਕੇ ਰਹਿਣਗੇ ਪ੍ਰਭਾਵਿ

Jalandhar, Amritsar GT Road protest over sewage issue, road jam

ਨਿਵਾਸੀਆਂ ਅਨੁਸਾਰ, ਗਲੀਆਂ ਅਤੇ ਸੜਕਾਂ ’ਤੇ ਗੰਦਾ ਪਾਣੀ ਜਮ੍ਹਾ ਹੋਣ ਕਾਰਨ ਆਉਣਾ–ਜਾਣਾ ਮੁਸ਼ਕਲ ਹੋ ਗਿਆ ਹੈ। ਪੂਰੇ ਇਲਾਕੇ ਵਿੱਚ ਭਿਆਨਕ ਬਦਬੂ ਫੈਲ ਗਈ ਹੈ, ਜਿਸ ਨਾਲ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਆ ਰਹੀ ਹੈ ਅਤੇ ਸਿਹਤ ਸੰਬੰਧੀ ਖਤਰੇ ਵੀ ਵਧ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਇਸ ਗੰਭੀਰ ਮਸਲੇ ਨੂੰ ਨਜ਼ਰਅੰਦਾਜ਼ ਕਰ ਰਿਹਾ ਹੈ, ਜਿਸ ਕਾਰਨ ਉਹ ਸੜਕਾਂ ’ਤੇ ਉਤਰਣ ਲਈ ਮਜਬੂਰ ਹੋਏ ਹਨ।

ਧਰਨੇ ਕਾਰਨ ਜੀਟੀ ਰੋਡ ’ਤੇ ਲੰਬਾ ਟ੍ਰੈਫਿਕ ਜਾਮ ਲੱਗ ਗਿਆ, ਜਿਸ ਨਾਲ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਸੀਵਰੇਜ ਦੀ ਸਮੱਸਿਆ ਦਾ ਸਥਾਈ ਹੱਲ ਨਾ ਕੀਤਾ ਗਿਆ, ਤਾਂ ਉਨ੍ਹਾਂ ਦਾ ਵਿਰੋਧ ਹੋਰ ਵੀ ਤੇਜ਼ ਕੀਤਾ ਜਾਵੇਗਾ।

AAP ਵਰਕਰਾਂ ‘ਤੇ ਪਾਣੀ ਦੀਆਂ ਹੋਈ ਬੁਛਾੜਾਂ, ਹੋਰ ਆਗੂਆਂ ਨਾਲ ਹਿਰਾਸਤ ‘ਚ ਲਏ Sherry Kalsi

खबरें और भी हैं...

Copyright © 2026 Dainik Savera Times. All rights reserved.