Site icon Dainik Savera Punjab

Bio Gas Plant Protest : ਬਾਇਓ ਗੈਸ ਪਲਾਂਟ ਦੇ ਵਿਰੋਧ ਨੂੰ ਲੈ ਕੇ ਸਥਿਤੀ ਤਣਾਪੂਰਨ, ਪੁਲਿਸ ਨੇ ਰਸਤੇ ‘ਚ ਰੋਕੇ ਕਿਸਾਨ

Jalandhar Bio Gas Plant Protest : ਜਲੰਧਰ ‘ਚ ਬਾਇਓ ਗੈਸ/ਫਿਊਲ ਪਲਾਂਟ ਦਾ ਕਿਸਾਨਾਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਹੁਣ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਕਿਸਾਨਾਂ ਵੱਲੋਂ ਜਮਸ਼ੇਰ ਖਾਸ ਵਿੱਚ ਸਥਾਪਤ ਕੀਤੇ ਜਾ ਰਹੇ ਪਲਾਂਟ ਖਿਲਾਫ਼ ਸੋਮਵਾਰ ਨੂੰ ਸਿੱਧੂਪੁਰ ਕਿਸਾਨ ਯੂਨੀਅਨ ਦੇ ਵਰਕਰ ਨੇ ਅੰਮ੍ਰਿਤਸਰ-ਦਿੱਲੀ ਹਾਈਵੇਅ ‘ਤੇ ਧਰਨਾ ਲਗਾਉਣ ਪਹੁੰਚੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਦਿੱਤਾ।

ਦਿੱਲੀ ਦਾ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ, ਆਈਐਮਡੀ ਨੇ ਮੌਸਮ ਬਾਰੇ ਜਾਰੀ ਕੀਤਾ ਵੱਡਾ ਅਪਡੇਟ

ਇਸ ਤੋਂ ਗੁੱਸੇ ਵਿੱਚ ਕਿਸਾਨਾਂ ਨੇ ਸੋਫੀ ਪਿੰਡ ਵਿੱਚ ਸੜਕ ‘ਤੇ ਧਰਨਾ ਦਿੱਤਾ, ਜਿਸ ਨਾਲ ਪਿੰਡਾਂ ਦੀ ਆਵਾਜਾਈ ਠੱਪ ਹੋਣ ਕਾਰਨ ਜਾਮ ਲੱਗ ਗਿਆ। ਕਿਸਾਨ ਯੂਨੀਅਨ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਕੀਤੀ ਜਾ ਰਹੀ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਪਲਾਂਟ ਨੂੰ ਆਬਾਦੀ ਵਾਲੇ ਇਲਾਕਿਆਂ ਤੋਂ ਦੂਰ ਤਬਦੀਲ ਕੀਤਾ ਜਾਵੇ। ਕਿਸਾਨਾਂ, ਸਥਾਨਕ ਵਸਨੀਕਾਂ ਅਤੇ ਆਗੂਆਂ ਨੇ ਕਿਹਾ ਕਿ ਇਹ ਪਲਾਂਟ ਆਬਾਦੀ ਵਾਲੇ ਇਲਾਕੇ ਲਈ ਖ਼ਤਰਨਾਕ ਹੋ ਸਕਦਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪਲਾਂਟ ‘ਤੇ ਦੋ ਗੇਟ ਲਗਾਏ ਜਾ ਰਹੇ ਹਨ। ਇੱਕ ਗੇਟ ਮੰਡੀ ਵੱਲ ਬਣਾਇਆ ਜਾ ਰਿਹਾ ਹੈ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਇਸ ਗੇਟ ‘ਤੇ ਕੰਮ ਬੰਦ ਕੀਤਾ ਜਾਣਾ ਚਾਹੀਦਾ ਹੈ, ਨਹੀਂ ਤਾਂ ਮੰਡੀ ਤਬਾਹ ਹੋ ਜਾਵੇਗੀ। ਕਿਸਾਨਾਂ ਨੇ ਇਸ ਪਲਾਂਟ ਕਾਰਨ ਹੋਣ ਵਾਲੇ ਪ੍ਰਦੂਸ਼ਣ ‘ਤੇ ਵੀ ਇਤਰਾਜ਼ ਪ੍ਰਗਟ ਕੀਤਾ ਹੈ।

Interesting Facts about Alcohol : ਸ਼ਰਾਬ ਪੀਣ ਤੋਂ ਪਹਿਲਾਂ ਕਿਉਂ ਛਿੜਕੀਆਂ ਜਾਂਦੀਆਂ ਕੁਝ ਬੂੰਦਾਂ…! ਜਾਣੋ ਕਾਰਨ

ਇਸ ਤੋਂ ਪਹਿਲਾਂ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਵੱਲੋਂ ਜਾਰੀ ਕੀਤਾ ਗਿਆ ਸੰਦੇਸ਼ ਜਲੰਧਰ ਵਿਖੇ ਲੱਗ ਰਹੇ ਧਰਨੇ ਨੂੰ ਲੈ ਕੇ ਕਿਹਾ ਕਿ ਕਿਸਾਨਾਂ ਨੂੰ ਹਾਊਸ ਅਰੈਸਟ ਕੀਤਾ ਜਾ ਰਿਹਾ ਹੈ। ਜਗਜੀਤ ਸਿੰਘ ਡੱਲੇਵਾਲ ਨੇ ਵੀ ਧਰਨੇ ‘ਚ ਪਹੁੰਚਣਾ ਸੀ ਤੇ ਉਹਨਾਂ ਨੂੰ ਵੀ ਪੁਲਿਸ ਨੇ ਡਿਟੇਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸੰਦੇਸ਼ ਜਾਰੀ ਕੀਤਾ ਗਿਆ ਸੀ ਕਿ ਜੇਕਰ ਧੱਕਾ ਕੀਤਾ ਗਿਆ ਤੇ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ‘ਚ ਵੀ ਸੜਕਾਂ ਜਾਮ ਕਰ ਦਿੱਤੀਆਂ ਜਾਣਗੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਜਮਸ਼ੇਰ ਦੇ ਵਸਨੀਕ ਪਹਿਲਾਂ ਹੀ ਮੌਜੂਦਾ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਕਾਰਨ ਬਦਬੂ ਅਤੇ ਗੰਦਗੀ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੂੰ ਡਰ ਹੈ ਕਿ ਨਵਾਂ ਪਲਾਂਟ ਇਸ ਸਮੱਸਿਆ ਨੂੰ ਹੋਰ ਵਧਾ ਦੇਵੇਗਾ।

ਕੇਂਦਰੀ ਪ੍ਰਾਜੈਕਟ ਨੂੰ ਲਾਗੂ ਕਰਵਾਉਣ ਲਈ ਪੱਬਾਂ ਭਾਰ ਪੰਜਾਬ ਸਰਕਾਰ

ਦੱਸ ਦੇਈਏ ਕਿ ਇਹ ਪਲਾਂਟ ਜਮਸ਼ੇਰ ਡੇਅਰੀ ਕੰਪਲੈਕਸ ਦੇ ਚਾਰਾ ਬਾਜ਼ਾਰ ਦੀ ਜ਼ਮੀਨ ‘ਤੇ ਬਣਾਇਆ ਜਾ ਰਿਹਾ ਹੈ। ਇਹ ਪ੍ਰੋਜੈਕਟ ਕੇਂਦਰ ਸਰਕਾਰ ਦੇ ਸਵੱਛ ਭਾਰਤ ਮਿਸ਼ਨ ਦਾ ਹਿੱਸਾ ਹੈ ਅਤੇ ਇਸਨੂੰ ਪੰਜਾਬ ਸਰਕਾਰ ਵੱਲੋਂ ਲਾਗੂ ਕੀਤਾ ਜਾ ਰਿਹਾ ਹੈ। ਇਸਨੂੰ 2023-24 ਵਿੱਤੀ ਸਾਲ ਲਈ ਰਹਿੰਦ-ਖੂੰਹਦ ਪ੍ਰਬੰਧਨ ਅਧੀਨ ਮਨਜ਼ੂਰੀ ਦਿੱਤੀ ਗਈ ਸੀ। ਸਥਾਨਕ ਨਿਵਾਸੀਆਂ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਪਲਾਂਟ ਚਾਰਾ ਮੰਡੀ ਦੀ ਜ਼ਮੀਨ ‘ਤੇ ਬਣਾਇਆ ਜਾ ਰਿਹਾ ਹੈ। ਲੋਕਾਂ ਨੂੰ ਡਰ ਹੈ ਕਿ ਇਸ ਨਾਲ ਬਦਬੂ ਫੈਲੇਗੀ ਅਤੇ ਇਲਾਕੇ ਵਿੱਚ ਬਿਮਾਰੀ ਵਧੇਗੀ।

Exit mobile version