skip to content

Last Updated: November 26, 2026

Dainik Savera Times Logo

ਜਲੰਧਰ ਕੈਂਟ ਅਤੇ ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਪ੍ਰਬੰਧ ਸਖ਼ਤ

14 July 2026 ਅੱਪਡੇਟ ਕੀਤਾ ਗਿਆ

ਜਲੰਧਰ ਕੈਂਟ ਅਤੇ ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਪ੍ਰਬੰਧ ਸਖ਼ਤ

ਪੰਜਾਬ ਡੈਸਕ:  17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਕੈਂਟ ਸਟੇਸ਼ਨ ਪਹੁੰਚਣ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇੱਕ ਈਮੇਲ ਰਾਹੀਂ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿੱਚ ਖਾਲਿਸਤਾਨ ਨੈਸ਼ਨਲ ਆਰਮੀ ਦੇ ਨਾਮ ਦਾ ਜ਼ਿਕਰ ਕੀਤਾ ਗਿਆ ਹੈ।

ਇਸ ਪੱਤਰ ਵਿੱਚ ਮੋਹਾਲੀ ਦੇ ਕੁਝ ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਨਾਲ-ਨਾਲ ਜਲੰਧਰ ਕੈਂਟ ਰੇਲਵੇ ਸਟੇਸ਼ਨ ਅਤੇ ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ।

ਧਮਕੀ ਭਰੇ ਪੱਤਰ ਵਿੱਚ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੋਣ ਵਾਲੀ ਰੈਲੀ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਵਿੱਚ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਧਮਕੀ ਦਿੰਦਿਆਂ ਉਨ੍ਹਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਆਖੀ ਗਈ ਹੈ।

ਅੰਸ਼ੁਲਾ ਕਪੂਰ ਦੇ ਵਿਆਹ ‘ਤੇ ਬੋਨੀ ਕਪੂਰ ਹੋਏ ਭਾਵੁਕ, ਕਿਹਾ- ਇਹ ਯਾਦ ਹਮੇਸ਼ਾ ਦਿਲ ਵਿੱਚ ਰਹੇਗੀ

 

ਇਸ ਮਾਮਲੇ ਦੇ ਮੱਦੇਨਜ਼ਰ ਜਲੰਧਰ ਦੇ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਅਧਿਕਾਰੀਆਂ ਨੇ ਵੀਆਈਪੀ ਅਤੇ ਵੀਵੀਆਈਪੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਤਿਆਰੀਆਂ ਦੀ ਸਮੀਖਿਆ ਕੀਤੀ।

ਹਾਲਾਂਕਿ ਅਧਿਕਾਰੀਆਂ ਵੱਲੋਂ ਇਸ ਮਾਮਲੇ ਸਬੰਧੀ ਮੀਡੀਆ ਨਾਲ ਕੋਈ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਸੁਰੱਖਿਆ ਏਜੰਸੀਆਂ ਵੱਲੋਂ ਧਮਕੀ ਭਰੇ ਈਮੇਲ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਸੁਰੱਖਿਆ ਹੋਰ ਮਜ਼ਬੂਤ ਕਰ ਦਿੱਤੀ ਗਈ ਹੈ।

 

jalandhar-cantt-chandigarh-railway-stations

jalandhar-cantt-chandigarh-railway-stations

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.