Jalandhar: ਸ਼ਹਿਰ ਵਿੱਚ 4 ਸਾਲਾ ਬੱਚੇ ਨੂੰ ਕਿਡਨੈਪ ਕਰਨ ਦੇ ਮਾਮਲੇ ਵਿੱਚ ਕਮਿਸ਼ਨਰੇਟ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਬੱਚੇ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਹੈ। ਪੁਲਿਸ ਨੇ ਬੱਚੇ ਨੂੰ ਕਿਡਨੈਪ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਵੀ ਕਰੀਬ 72 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਮੁਤਾਬਕ, ਬੱਚੇ ਨੂੰ ਚਾਈਲਡ ਟ੍ਰੈਫਿਕਿੰਗ ਦੇ ਮਕਸਦ ਨਾਲ ਕਿਡਨੈਪ ਕੀਤਾ ਗਿਆ ਸੀ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ, 17 ਸਤੰਬਰ 2026 ਨੂੰ ਬਸਤੀ ਬਾਵਾ ਖੇਲ ਪੁਲਿਸ ਸਟੇਸ਼ਨ ਵਿੱਚ ਕੇਸ ਨੰਬਰ 277, ਸੈਕਸ਼ਨ 140(3), 3(5) BNSS ਤਹਿਤ ਕੇਸ ਦਰਜ ਕੀਤਾ ਗਿਆ ਸੀ।
ਕੇਸ ਦਰਜ ਹੋਣ ਤੋਂ ਬਾਅਦ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ। ਕਿਡਨੈਪ ਕੀਤੇ ਗਏ 4 ਸਾਲਾ ਬੱਚੇ ਨੂੰ ਕਰੀਬ 8 ਘੰਟਿਆਂ ਦੇ ਅੰਦਰ ਲੱਭ ਕੇ ਸੁਰੱਖਿਅਤ ਬਰਾਮਦ ਕਰ ਲਿਆ ਗਿਆ ਅਤੇ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ।
ਇਸ ਤੋਂ ਬਾਅਦ ਪੁਲਿਸ ਨੇ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਖੁਫੀਆ ਸੂਤਰਾਂ ਦੀ ਮਦਦ ਨਾਲ ਕਰੀਬ 72 ਘੰਟਿਆਂ ਦੇ ਅੰਦਰ ਬੱਚੇ ਨੂੰ ਕਿਡਨੈਪ ਕਰਨ ਵਾਲੇ ਮੁੱਖ ਮੁਲਜ਼ਮ ਰਜਤ ਰੱਤੂ ਉਰਫ਼ ਰੋਕੀ ਨੂੰ ਗ੍ਰਿਫ਼ਤਾਰ ਕਰ ਲਿਆ।
ਪੁਲਿਸ ਮੁਤਾਬਕ, ਮੁਲਜ਼ਮ ਨੇ ਆਪਣੇ ਇੱਕ ਹੋਰ ਸਾਥੀ ਨਾਲ ਮਿਲ ਕੇ 4 ਸਾਲਾ ਬੱਚੇ ਨੂੰ ਚਾਈਲਡ ਟ੍ਰੈਫਿਕਿੰਗ ਦੇ ਮਕਸਦ ਨਾਲ ਕਿਡਨੈਪ ਕੀਤਾ ਸੀ। ਪੁਲਿਸ ਨੇ ਉਹ ਐਕਟਿਵਾ ਵੀ ਬਰਾਮਦ ਕਰ ਲਈ ਹੈ, ਜਿਸ ‘ਤੇ ਬੱਚੇ ਨੂੰ ਕਿਡਨੈਪ ਕੀਤਾ ਗਿਆ ਸੀ। ਇਹ ਐਕਟਿਵਾ ਬਿਨਾਂ ਨੰਬਰ ਦੀ ਅਤੇ ਚਿੱਟੇ ਰੰਗ ਦੀ ਦੱਸੀ ਜਾ ਰਹੀ ਹੈ।
ਪੁਲਿਸ ਮੁਤਾਬਕ, ਇਸ ਮਾਮਲੇ ਵਿੱਚ ਸ਼ਾਮਲ ਦੂਜੇ ਮੁਲਜ਼ਮ ਨੂੰ ਵੀ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਚੱਲ ਰਹੀ ਹੈ। ਜੇਕਰ ਜਾਂਚ ਦੌਰਾਨ ਕਿਸੇ ਹੋਰ ਵਿਅਕਤੀ ਦੇ ਸ਼ਾਮਲ ਹੋਣ ਦਾ ਪਤਾ ਲੱਗਦਾ ਹੈ ਤਾਂ ਉਸ ਦੇ ਖ਼ਿਲਾਫ਼ ਤੱਥਾਂ ਅਤੇ ਸਬੂਤਾਂ ਦੇ ਆਧਾਰ ‘ਤੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
मेष: दिन शुभ रहेगा...