
Jalandhar News : ਜਲੰਧਰ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਦਾ ਗ੍ਰਾਫ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹਰ ਰੋਜ਼ ਤੇਜ਼ਧਾਰ ਹਥਿਆਰਾਂ ਨਾਲ ਲੈਸ ਲੁਟੇਰੇ ਅਪਰਾਧ ਕਰ ਰਹੇ ਹਨ। ਤਾਜ਼ਾ ਮਾਮਲਾ ਅਜੀਤ ਨਗਰ ਵਿੱਚ ਸਥਿਤ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਬਾਹਰੋਂ ਸਾਹਮਣੇ ਆਇਆ ਹੈ ਜੋ ਕਿ ਡਾਕਟਰ ਬੀ ਅੰਬੇਡਕਰ ਚੌਕ (ਨਕੋਦਰ ਚੌਕ) ਨੇੜੇ ਹੈ ਜੋ ਕਿ ਥਾਣਾ 4 ਅਧੀਨ ਆਉਂਦਾ ਹੈ, ਜਿੱਥੇ ਲੁਟੇਰਿਆਂ ਨੇ ਦੇਰ ਰਾਤ ਐਕਟਿਵਾ ਸਵਾਰ ਇੱਕ ਸਿੱਖ ਵਿਅਕਤੀ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ।
ਘਟਨਾ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਸੀਸੀਟੀਵੀ ਫੁਟੇਜ ’ਚ ਦੇਖਿਆ ਜਾ ਸਕਦਾ ਹੈ ਕਿ ਬਜ਼ੁਰਗ ਵਿਅਕਤੀ ਗੁਰਦੁਆਰਾ ਸਾਹਿਬ ਦੇ ਬਾਹਰ ਖੜ੍ਹਾ ਸੀ ਅਤੇ ਉਹ ਐਕਟਿਵਾ ’ਚ ਸਾਮਾਨ ਰੱਖ ਰਿਹਾ ਸੀ, ਉਸੀ ਸਮੇਂ ਦੋ ਬਾਈਕ ਸਵਾਰ ਲੰਘਦੇ ਹਨ। ਇਸ ਦੌਰਾਨ ਵਿਅਕਤੀ ਐਕਟਿਵਾ ਨੂੰ ਬੰਦ ਕਰਕੇ ਗੁਰਦੁਆਰਾ ਸਾਹਿਬ ’ਚ ਜਾਣ ਲੱਗਦਾ ਹੈ ਤਾਂ ਬਾਈਕ ਸਵਾਰ ਵਾਪਿਸ ਆਉਂਦੇ ਹਨ ਅਤੇ ਬਜ਼ੁਰਗ ਵਿਅਕਤੀ ਨੂੰ ਆਵਾਜ਼ ਦੇ ਕੇ ਰੋਕ ਲੈਂਦੇ ਹਨ।
ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ
ਉੱਥੇ ਹੀ ਇਸ ਘਟਨਾ ਸਬੰਧੀ ਪੁਲਿਸ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਗਈ ਤਾਂ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸੀਸੀਟੀਵੀ ਫੁਟੇਜ ਜ਼ਬਤ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਟੇਸ਼ਨ ਹਾਊਸ ਅਫਸਰ ਨੇ ਦੱਸਿਆ ਕਿ ਉਸ ਵਿਅਕਤੀ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਲੁਟੇਰੇ ਅਪਰਾਧ ਨੂੰ ਅੰਜਾਮ ਦੇਣ ਵਿੱਚ ਅਸਫਲ ਰਹੇ।

मेष: दिन शुभ रहेगा...