Last Updated: November 28, 2026

Dainik Savera Times Logo

Jalandhar : ਰਾਸ਼ਟਰਪਤੀ ਦੇ ਆਉਣ ਦੇ ਮੱਦੇਨਜ਼ਰ ਜਲੰਧਰ ਨੂੰ 14 ਤੋਂ 16 ਜਨਵਰੀ ਤਕ ‘ਨੋ-ਫਲਾਇੰਗ ਜ਼ੋਨ’ ਐਲਾਨਿਆ

14 January 2026 ਅੱਪਡੇਟ ਕੀਤਾ ਗਿਆ

Jalandhar : ਰਾਸ਼ਟਰਪਤੀ ਦੇ ਆਉਣ ਦੇ ਮੱਦੇਨਜ਼ਰ ਜਲੰਧਰ ਨੂੰ 14 ਤੋਂ 16 ਜਨਵਰੀ ਤਕ ‘ਨੋ-ਫਲਾਇੰਗ ਜ਼ੋਨ’ ਐਲਾਨਿਆ

ਜਲੰਧਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਭਾਰਤੀ ਸਿਵਲ ਸੁਰੱਖਿਆ ਕੋਡ, 2023 ਦੀ ਧਾਰਾ 163 ਦੇ ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਜਲੰਧਰ ਜ਼ਿਲ੍ਹੇ ਨੂੰ ‘ਨੋ-ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਹੈ। ਹੁਕਮ ਅਨੁਸਾਰ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਲੰਧਰ ਜ਼ਿਲ੍ਹੇ ਦੀਆਂ ਸੀਮਾਵਾਂ ਦੇ ਅੰਦਰ ਕਿਸੇ ਵੀ ਕਿਸਮ ਦੇ ਸਿਵਲ ਰਿਮੋਟ-ਪਾਇਲਟ ਏਅਰਕ੍ਰਾਫਟ ਸਿਸਟਮ, ਡਰੋਨ, ਹੈਲੀਕਾਪਟਰ ਆਦਿ (ਭਾਰਤ ਦੇ ਮਾਣਯੋਗ ਰਾਸ਼ਟਰਪਤੀ ਅਤੇ ਹੋਰ ਵੀਵੀਆਈਪੀਜ਼ ਨਾਲ ਸਬੰਧਤ ਜਹਾਜ਼ਾਂ ਨੂੰ ਛੱਡ ਕੇ) ਦੀ ਉਡਾਣ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ 14 ਜਨਵਰੀ, 2026 ਤੋਂ 16 ਜਨਵਰੀ, 2026 ਤਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ ਭਾਰਤ ਦੇ ਮਾਣਯੋਗ ਰਾਸ਼ਟਰਪਤੀ 16 ਜਨਵਰੀ, 2026 ਨੂੰ ਜਲੰਧਰ ਪਹੁੰਚ ਰਹੇ ਹਨ।

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (14-01-2026)

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.