Site icon Dainik Savera Punjab

PM ਮੋਦੀ ਦੇ ਜਲੰਧਰ ਦੌਰੇ ਨੂੰ ਲੈ ਕੇ ਇਹ ਰਸਤੇ ਰਹਿਣਗੇ ਬੰਦ ; ਨਵੀਂ ਟਰੈਫਿਕ ਐਡਵਾਈਜ਼ਰੀ ਜਾਰੀ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

Jalandhar Police Traffic Advisory- ਜਲੰਧਰ ਵਿਖੇ ਵੀ.ਵੀ.ਆਈ.ਪੀ. ਦੌਰੇ ਦੇ ਮੱਦੇਨਜ਼ਰ ਜਲੰਧਰ ਦਿਹਾਤੀ ਪੁਲਿਸ ਵੱਲੋਂ ਸ਼ੁੱਕਰਵਾਰ, 17 ਜੁਲਾਈ, 2026 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 8:00 ਵਜੇ ਤੱਕ ਵਿਸ਼ੇਸ਼ ਟ੍ਰੈਫਿਕ ਡਾਇਵਰਜ਼ਨ ਯੋਜਨਾ ਲਾਗੂ ਕੀਤੀ ਗਈ ਹੈ। ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ, ਆਵਾਜਾਈ ਨੂੰ ਸੁਚਾਰੂ ਰੱਖਣ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਥਾਵਾਂ ‘ਤੇ ਟ੍ਰੈਫਿਕ ਡਾਇਵਰਜ਼ਨ ਪੁਆਇੰਟ ਨਿਰਧਾਰਤ ਕੀਤੇ ਗਏ ਹਨ।

ਇਸ ਟ੍ਰੈਫਿਕ ਪ੍ਰਬੰਧ ਅਧੀਨ:

ਟ੍ਰੈਫਿਕ ਡਾਇਵਰਜ਼ਨ

ਦਸੂਹਾ, ਟਾਂਡਾ, ਹੁਸ਼ਿਆਰਪੁਰ, ਫਗਵਾੜਾ, ਨਕੋਦਰ, ਕਾਲਾ ਸੰਘਿਆ, ਕਪੂਰਥਲਾ ਅਤੇ ਸੁਭਾਨਪੁਰ ਵੱਲੋਂ ਜਲੰਧਰ ਆਉਣ ਵਾਲੀ ਆਮ ਆਵਾਜਾਈ ਨੂੰ ਟ੍ਰੈਫਿਕ ਡਾਇਵਰਜ਼ਨ ਮੈਪ ਵਿੱਚ ਹਰੇ ਰੰਗ ਨਾਲ ਦਰਸਾਏ ਗਏ ਨਿਰਧਾਰਤ ਬਦਲਵੇਂ ਰਸਤਿਆਂ ਰਾਹੀਂ ਭੇਜਿਆ ਜਾਵੇਗਾ।

ਜਨਤਕ ਅਪੀਲ

ਆਮ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ:

ਇਹ ਟ੍ਰੈਫਿਕ ਪ੍ਰਬੰਧ ਵੀ.ਵੀ.ਆਈ.ਪੀ. ਦੌਰੇ ਨੂੰ ਸੁਚਾਰੂ ਢੰਗ ਨਾਲ ਸੰਪੰਨ ਕਰਵਾਉਣ ਦੇ ਨਾਲ-ਨਾਲ ਆਮ ਲੋਕਾਂ ਦੀ ਸੁਰੱਖਿਆ ਅਤੇ ਆਵਾਜਾਈ ਨੂੰ ਨਿਰਵਿਘਨ ਬਣਾਈ ਰੱਖਣ ਲਈ ਲਾਗੂ ਕੀਤੇ ਗਏ ਹਨ।

ਜਲੰਧਰ ਦਿਹਾਤੀ ਪੁਲਿਸ ਸਮੂਹ ਨਾਗਰਿਕਾਂ ਨੂੰ ਅਪੀਲ ਕਰਦੀ ਹੈ ਕਿ ਉਹ ਟ੍ਰੈਫਿਕ ਪੁਲਿਸ ਨਾਲ ਪੂਰਾ ਸਹਿਯੋਗ ਕਰਨ ਅਤੇ ਜਾਰੀ ਕੀਤੀ ਗਈ ਟ੍ਰੈਫਿਕ ਐਡਵਾਈਜ਼ਰੀ ਦੀ ਪਾਲਣਾ ਕਰਕੇ ਆਪਣੀ ਯਾਤਰਾ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਬਣਾਉਣ।

Exit mobile version